Lok Sabha Election 2024: 'ਆਪਣੀ ਵੋਟ ਦੀ ਵਰਤੋਂ ਕਰੋ ਅਤੇ ਨਵਾਂ ਰਿਕਾਰਡ ਬਣਾਓ', ਪੀਐਮ ਮੋਦੀ ਨੇ ਵੋਟਰਾਂ ਨੂੰ ਕੀਤੀ ਖ਼ਾਸ ਅਪੀਲ
Lok Sabha Election 2024 Phase 1: ਲੋਕ ਸਭਾ ਚੋਣਾਂ ਲਈ 102 ਸੀਟਾਂ 'ਤੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ।
PM Modi on Lok Sabha Election: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ (19 ਅਪ੍ਰੈਲ) ਨੂੰ ਦੇਸ਼ ਭਰ ਦੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਦੇਸ਼ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ 'ਤੇ ਪਹਿਲੇ ਪੜਾਅ 'ਚ ਵੋਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਰਗੇ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ: Lok Sabha Election 2024: ਜੇਕਰ ਤੁਹਾਡੇ ਕੋਲ ਵੋਟਰ ਆਈਡੀ ਕਾਰਡ ਨਹੀਂ, ਤਾਂ ਲੈ ਜਾਓ ਆਹ ਡਾਕੂਮੈਂਟਸ, ਪਾ ਸਕੋਗੇ ਵੋਟ
ਪੀਐਮ ਮੋਦੀ ਨੇ ਕਿਹਾ, "ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਵੋਟਾਂ ਪੈਣਗੀਆਂ। ਮੈਂ ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ।" ਪਹਿਲੀ ਵਾਰ ਵੋਟ ਪਾਉਣ ਜਾ ਰਹੇ ਨੌਜਵਾਨਾਂ ਨੂੰ ਮੇਰੀ ਖਾਸ ਅਪੀਲ ਹੈ ਕਿ ਉਹ ਵੱਡੀ ਗਿਣਤੀ ਵਿੱਚ ਵੋਟ ਪਾਉਣ। ਲੋਕਤੰਤਰ ਵਿੱਚ ਹਰ ਵੋਟ ਕੀਮਤੀ ਹੁੰਦੀ ਹੈ ਅਤੇ ਹਰ ਆਵਾਜ਼ ਮਾਇਨੇ ਰੱਖਦੀ ਹੈ।"
लोकतंत्र का सबसे बड़ा उत्सव आज से शुरू हो रहा है! लोकसभा चुनाव के पहले चरण के मतदान में 21 राज्यों और संघ शासित प्रदेशों की 102 सीटों के लिए वोट डाले जाएंगे। इन सभी सीटों के मतदाताओं से मेरा आग्रह है कि वे अपने मताधिकार का प्रयोग जरूर करें और वोटिंग का नया रिकॉर्ड बनाएं। पहली बार…
— Narendra Modi (@narendramodi) April 19, 2024
ਅੱਜ ਇਨ੍ਹਾਂ ਸੂਬਿਆਂ ਵਿੱਚ ਪੈ ਰਹੀਆਂ ਵੋਟਾਂ
ਸ਼ੁੱਕਰਵਾਰ ਸਵੇਰ ਤੋਂ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ 'ਚ ਅਰੁਣਾਚਲ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਰਾਜਸਥਾਨ, ਸਿੱਕਮ, ਤਾਮਿਲਨਾਡੂ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ 'ਚ ਵੋਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਉੱਤਰਾਖੰਡ, ਪੱਛਮੀ ਬੰਗਾਲ, ਅੰਡੇਮਾਨ ਨਿਕੋਬਾਰ, ਜੰਮੂ-ਕਸ਼ਮੀਰ, ਲਕਸ਼ਦੀਪ, ਪੁਡੂਚੇਰੀ 'ਚ ਵੀ ਵੋਟਿੰਗ ਹੋ ਰਹੀ ਹੈ। ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।
ਇਹ ਵੀ ਪੜ੍ਹੋ: Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਅਪਡੇਟ, ਜਾਣੋ ਆਪਣੇ ਸ਼ਹਿਰ ਦੇ ਰੇਟ