PM Modi Nomination: PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਨਾਮਜ਼ਦਗੀ ਭਰੀ, ਕਾਲ ਭੈਰਵ ਦੇ ਦਰਸ਼ਨ ਅਤੇ ਗੰਗਾ ਆਰਤੀ ਤੋਂ ਬਾਅਦ ਭਰਿਆ ਫਾਰਮ
PM Modi Filed Nomination:ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਭਾਜਪਾ ਉਮੀਦਵਾਰ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਸਦੀ ਖੇਤਰ ਵਾਰਾਣਸੀ ਤੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਮੰਗਲਵਾਰ ਨੂੰ ਗੰਗਾ ਦੇ ਕਿਨਾਰੇ...
PM Modi Filed Nomination: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਅੱਜ ਯਾਨੀਕਿ 14 ਮਈ ਨੂੰ ਤੀਜੀ ਵਾਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਦੇ ਸਾਹਮਣੇ ਨਾਮਜ਼ਦਗੀ ਦਾਖਲ (Filed Nomination) ਕਰਨ ਸਮੇਂ ਉਨ੍ਹਾਂ ਨਾਲ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਪ੍ਰਸਤਾਵਕ ਗਣੇਸ਼ਵਰ ਸ਼ਾਸਤਰੀ ਦ੍ਰਾਵਿੜ ਮੌਜੂਦ ਸਨ।
ਨਾਮਜ਼ਦਗੀ ਭਰਨ ਤੋਂ ਪਹਿਲਾਂ ਕਾਲ ਭੈਰਵ ਦੀ ਕੀਤੀ ਪੂਜਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਕਾਲ ਭੈਰਵ ਦੀ ਪੂਜਾ ਕੀਤੀ। ਗੰਗਾ ਸਪਤਮੀ ਦੇ ਮੌਕੇ 'ਤੇ ਵਾਰਾਣਸੀ ਦੇ ਦਸ਼ਾਸ਼ਵਮੇਧ ਘਾਟ 'ਤੇ ਮਾਂ ਗੰਗਾ ਦੀ ਪੂਜਾ ਕਰਨ ਤੋਂ ਬਾਅਦ ਉਹ ਕਰੂਜ਼ 'ਤੇ ਸਵਾਰ ਹੋ ਕੇ ਨਮੋ ਘਾਟ ਪਹੁੰਚੇ।
ਪੀਐਮ ਮੋਦੀ ਲਗਾਤਾਰ ਦੋ ਵਾਰ ਜਿੱਤੇ ਹਨ
ਪੀਐਮ ਮੋਦੀ ਨੇ ਵਾਰਾਣਸੀ ਤੋਂ ਹੀ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਇਸ ਵਾਰ ਫਿਰ ਉਹ ਭਾਜਪਾ ਦੀ ਟਿਕਟ 'ਤੇ ਬਨਾਰਸ ਤੋਂ ਚੋਣ ਲੜ ਰਹੇ ਹਨ। ਅਜਿਹੇ 'ਚ ਕਾਸ਼ੀ 'ਚ ਦਿੱਗਜਾਂ ਦਾ ਇਕੱਠ ਨਜ਼ਰ ਆਇਆ। ਨਾਮਜ਼ਦਗੀ ਸਥਾਨ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਸਨ।
ਪੀਐਮ ਮੋਦੀ ਦੀ ਨਾਮਜ਼ਦਗੀ ਦੌਰਾਨ ਸੀਐਮ ਯੋਗੀ ਆਦਿਤਿਆਨਾਥ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਸੀਐਮ ਏਕਨਾਥ ਸ਼ਿੰਦੇ ਵੀ ਮੌਜੂਦ ਸਨ। ਇਸ ਦੌਰਾਨ ਸੁਭਾਸ਼ਪਾ ਦੇ ਪ੍ਰਧਾਨ ਓਮ ਪ੍ਰਕਾਸ਼ ਰਾਜਭਰ ਵੀ ਮੌਜੂਦ ਸਨ।
ਕਿਸਨੇ ਕੀ ਕਿਹਾ?
ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਨੇ ਪ੍ਰਧਾਨ ਮੰਤਰੀ ਮੋਦੀ ਦੀ ਨਾਮਜ਼ਦਗੀ ਬਾਰੇ ਕਿਹਾ, "ਅੱਜ ਇੱਕ ਇਤਿਹਾਸਕ ਦਿਨ ਹੈ, ਵਾਰਾਣਸੀ ਇੱਕ ਪਵਿੱਤਰ ਸਥਾਨ ਹੈ। ਨਰਿੰਦਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਪਿਛਲੇ 10 ਸਾਲਾਂ ਤੋਂ ਉਨ੍ਹਾਂ ਨੇ ਸ਼ਾਨਦਾਰ ਕੰਮ ਹੈ।''
ਇਸ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਪੀਐਮ ਮੋਦੀ ਨੇ ਦੁਨੀਆ ਵਿੱਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਅਸੀਂ ਖੁਸ਼ ਹਾਂ ਕਿ ਸਾਨੂੰ ਇਸ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ। ਨਾਲ ਹੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਚਿਰਾਗ ਪਾਸਵਾਨ ਨੇ ਕਿਹਾ ਕਿ ਪੂਰੇ ਦੇਸ਼ ਨੂੰ ਐਨਡੀਏ ਦੀ ਏਕਤਾ ਦਾ ਲਾਭ ਹੋ ਰਿਹਾ ਹੈ।