Lok Sabha Election 2024 Schedule: ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਵਿੱਚ ਚੋਣਾਂ ਲੋਕਤੰਤਰ ਦਾ ਤਿਉਹਾਰ ਹੁੰਦਾ ਹੈ। ਸਾਡੀ ਟੀਮ ਚੋਣਾਂ ਲਈ ਤਿਆਰ ਹੈ। 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਰਾਜੀਵ ਕੁਮਾਰ ਨੇ ਦੱਸਿਆ ਕਿ ਚੋਣਾਂ ਲਈ ਕਿਵੇਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਾਰ ਉਨ੍ਹਾਂ ਨੇ ਵੋਟ ਪਾਉਣ ਵਾਲੇ ਵੋਟਰਾਂ ਦੀ ਗਿਣਤੀ ਸਮੇਤ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ।


ਭਾਰਤ ਦੀਆਂ ਚੋਣਾਂ 'ਤੇ ਪੂਰੀ ਦੁਨੀਆਂ ਦੀਆਂ ਨਿਗਾਹਾਂ ਟਿਕੀਆਂ ਹੋਈਆਂ 


ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੀਆਂ ਚੋਣਾਂ 'ਤੇ ਪੂਰੀ ਦੁਨੀਆ ਦੀ ਨਜ਼ਰਾਂ ਟਿਕੀਆਂ ਹੋਈਆਂ ਹਨ। ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਰਾਜੀਵ ਕੁਮਾਰ ਨੇ ਦੱਸਿਆ ਕਿ ਦੇਸ਼ ਵਿੱਚ ਕੁੱਲ ਵੋਟਰਾਂ ਦੀ ਗਿਣਤੀ 96.8 ਕਰੋੜ ਹੈ। ਇਨ੍ਹਾਂ ਵਿੱਚੋਂ 49.7 ਕਰੋੜ ਪੁਰਸ਼ ਅਤੇ 47 ਕਰੋੜ ਔਰਤਾਂ ਹਨ। ਇਸ ਵਾਰ 1.82 ਕਰੋੜ ਵੋਟਰ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਹਨ। 12 ਸੂਬਿਆਂ ਵਿੱਚ ਮਹਿਲਾ ਵੋਟਰਾਂ ਦਾ ਅਨੁਪਾਤ ਪੁਰਸ਼ ਵੋਟਰਾਂ ਨਾਲੋਂ ਵੱਧ ਹੈ। ਸਾਡਾ ਵਾਅਦਾ ਹੈ ਕਿ ਅਸੀਂ ਰਾਸ਼ਟਰੀ ਚੋਣਾਂ ਇਸ ਤਰ੍ਹਾਂ ਕਰਵਾਵਾਂਗੇ ਕਿ ਭਾਰਤ ਵਿਸ਼ਵ ਮੰਚ 'ਤੇ ਚਮਕ ਸਕੇਗਾ।


ਇਹ ਵੀ ਪੜ੍ਹੋ: Punjab News: ਵਿਧਾਇਕ ਰਾਜ ਕੁਮਾਰ ਚੱਬੇਵਾਲ ਦੇ 'ਆਪ' 'ਚ ਸ਼ਾਮਲ 'ਤੇ ਭੜਕੇ ਪ੍ਰਤਾਪ ਸਿੰਘ ਬਾਜਵਾ, ਬੋਲੇ- 'ਅਜਿਹੇ ਦਲਬਦਲੂਆਂ ਨੂੰ...'


1.5 ਕਰੋੜ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਮੋਢਿਆਂ 'ਤੇ ਹੋਵੇਗੀ ਚੋਣਾਂ ਦੀ ਜ਼ਿੰਮੇਵਾਰੀ


ਚੋਣਾਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਭਾਰਤ ਦਾ ਚੋਣ ਲੋਕਤੰਤਰ ਇਸ ਕਰਕੇ ਕੰਮ ਕਰਦਾ ਹੈ, ਕਿਉਂਕਿ ਡੇਢ ਕਰੋੜ ਪੋਲਿੰਗ ਅਧਿਕਾਰੀ ਅਤੇ ਸੁਰੱਖਿਆ ਕਰਮਚਾਰੀ ਕੁਸ਼ਲਤਾ ਨਾਲ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਇਨ੍ਹਾਂ ਦੇ ਮੋਢਿਆਂ 'ਤੇ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣਾਂ ਲਈ 27 ਐਪ ਅਤੇ ਪੋਰਟਲ ਬਣਾਏ ਗਏ ਹਨ। ਉੱਥੇ ਹੀ ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਇਸ ਬਾਰੇ cVigil ਐਪ ਰਾਹੀਂ ਜਾਣਕਾਰੀ ਦਿੱਤੀ ਜਾ ਸਕਦੀ ਹੈ ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਜਾਵੇਗੀ।


ਲੋਕ ਸਭਾ ਚੋਣਾਂ ਨਾਲ ਸਬੰਧੀ ਕੁਝ ਜ਼ਰੂਰੀ ਡਾਟਾ


ਰਾਜੀਵ ਕੁਮਾਰ ਨੇ ਦੱਸਿਆ ਕਿ ਰਜਿਸਟਰਡ ਵੋਟਰਾਂ ਦੀ ਗਿਣਤੀ ਲਗਭਗ 97 ਕਰੋੜ ਹੈ। 10.5 ਲੱਖ ਪੋਲਿੰਗ ਸਟੇਸ਼ਨ ਹਨ ਜਿੱਥੇ ਵੋਟਿੰਗ ਹੋਵੇਗੀ। 55 ਲੱਖ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ, ਜਦੋਂ ਕਿ 4 ਲੱਖ ਵਾਹਨ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਆਵਾਜਾਈ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਾਰ 1.8 ਕਰੋੜ ਵੋਟਰ ਪਹਿਲੀ ਵਾਰ ਆਪਣੀ ਵੋਟ ਪਾਉਣਗੇ। 20 ਤੋਂ 19 ਸਾਲ ਦੀ ਉਮਰ ਦੇ ਵੋਟਰਾਂ ਦੀ ਗਿਣਤੀ 19.47 ਕਰੋੜ ਹੈ। ਦੇਸ਼ ਦੇ 12 ਰਾਜ ਅਜਿਹੇ ਹਨ ਜਿੱਥੇ ਮਹਿਲਾ ਵੋਟਰਾਂ ਦੀ ਗਿਣਤੀ ਪੁਰਸ਼ ਵੋਟਰਾਂ ਦੇ ਮੁਕਾਬਲੇ ਜ਼ਿਆਦਾ ਹੈ।


ਇਹ ਵੀ ਪੜ੍ਹੋ: Petrol Price: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਤੋਂ ਪਹਿਲਾਂ ਲਕਸ਼ਦੀਪ ਨੂੰ ਵੱਡਾ ਤੋਹਫਾ, 15 ਰੁਪਏ ਸਸਤਾ ਹੋਇਆ ਪੈਟਰੋਲ-ਡੀਜ਼ਲ