ਇਸ ਦੇ ਨਾਲ ਹੀ ਚੋਣ ਕਮਿਸ਼ਨ ਇਹ ਵੀ ਸੋਚ ਰਿਹਾ ਕਿ ਚੋਣਾਂ ਕਿਸ ਮਹੀਨੇ ਕਰਵਾਈਆਂ ਜਾਣ। ਅਜਿਹੇ 'ਚ ਉਮੀਦ ਜਤਾਈ ਜਾ ਰਹੀ ਹੈ ਕਿ ਮਾਰਚ ਦੇ ਪਹਿਲੇ ਹਫ਼ਤੇ ਲੋਕ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਗੱਲ ਦੀ ਵੀ ਸੰਭਾਵਨਾ ਹੈ ਕਿ ਚੋਣ ਕਮਿਸ਼ਨ ਲੋਕਸਭਾ ਚੋਣਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼, ਓੜੀਸਾ, ਸਿੱਕਿਮ ਤੇ ਅਰੁਣਾਚਲ ਪ੍ਰਦੇਸ਼ ਦੀਆਂ ਵਿਧਾਨਸਭਾ ਚੋਣਾਂ ਵੀ ਮੁਕੰਮਲ ਕਰਵਾ ਲਵੇ।
ਲੋਕ ਸਭਾ ਚੋਣਾਂ ਦੇ ਨਾਲ ਜੰਮੂ-ਕਸ਼ਮੀਰ ਵਿੱਚ ਚੋਣਾਂ ਕਰਾਏ ਜਾਣ ਦੀ ਵੀ ਸੰਭਾਵਨਾ ਹੈ। ਦਰਅਸਲ ਜੰਮੂ-ਕਸ਼ਮੀਰ ਚ ਇਸ ਵੇਲੇ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਅਜਿਹੇ 'ਚ ਛੇ ਮਹੀਨਿਆਂ ਦਰਮਿਆਨ ਉੱਥੇ ਵਿਧਾਨ ਸਭਾ ਚੋਣਾਂ ਕਰਾਇਆ ਜਾਣਾ ਜ਼ਰੂਰੀ ਹੈ।