Lok sabha election 2024: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਨਸੀਹਤਾਂ ਜਾਰੀ ਕੀਤੀਆਂ ਹਨ। 16 ਮਾਰਚ ਨੂੰ ਚੋਣਾਂ ਦਾ ਐਲਾਨ ਕਰਦਿਆਂ ਹੋਇਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਇਸ ਵਾਰ ਸਾਡਾ ਉਦੇਸ਼ ਪੈਸੇ ਦੀ ਤਾਕਤ ਅਤੇ ਮੈਨਪਾਵਰ ਤੋਂ ਮੁਕਤ ਚੋਣਾਂ ਕਰਵਾਉਣਾ ਹੈ, ਇਸ ਲਈ ਅਸੀਂ ਦੋ ਸਾਲਾਂ ਤੋਂ ਤਿਆਰੀ ਕਰ ਰਹੇ ਹਾਂ।


ਅਸੀਂ ਇਸ ਵਾਰ ਬਹੁਤ ਸਖ਼ਤ ਰਹਾਂਗੇ ਅਤੇ ਅਸੀਂ ਨਹੀਂ ਚਾਹੁੰਦੇ ਕਿ ਕੁਝ ਲੋਕਾਂ ਕਾਰਨ ਪੂਰੀ ਚੋਣ ਖ਼ਰਾਬ ਹੋਵੇ। ਆਓ ਤੁਹਾਨੂੰ ਦੱਸਦੇ ਹਾਂ ਕਿ ਚੋਣ ਕਮਿਸ਼ਨ ਨੇ ਕਿਹੜੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ:-


ਹੇਟ ਸਪੀਚ ਦੀ ਜਗ੍ਹਾ ਨਹੀਂ - ਮੁੱਖ ਚੋਣ ਕਮਿਸ਼ਨਰ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਪਹਿਲਾਂ ਹੀ ਨਫ਼ਰਤ ਭਰੇ ਭਾਸ਼ਣ ਬਾਰੇ ਦਿਸ਼ਾ-ਨਿਰਦੇਸ਼ ਦੇ ਚੁੱਕੀ ਹੈ। ਅਜਿਹੇ 'ਚ ਚੋਣਾਂ 'ਚ ਨਫ਼ਰਤ ਭਰੇ ਭਾਸ਼ਣ ਲਈ ਕੋਈ ਥਾਂ ਨਹੀਂ ਹੈ। ਜੇਕਰ ਆਗੂ ਜਾਂ ਵਰਕਰ ਨਫ਼ਰਤ ਭਰੇ ਭਾਸ਼ਣ ਦੀ ਵਰਤੋਂ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਪੈਸੇ ਦੀ ਤਾਕਤ 'ਤੇ ਕਾਰਵਾਈ- ਚੋਣ ਕਮਿਸ਼ਨ ਨੇ ਕਿਹਾ ਕਿ ਅਸੀਂ ਇਸ ਵਾਰ ਪੈਸੇ ਦੀ ਤਾਕਤ ਨੂੰ ਲੈ ਕੇ ਸਖ਼ਤ ਹਾਂ। ਅਸੀਂ ਇਸ ਸਬੰਧੀ ਜਾਂਚ ਏਜੰਸੀਆਂ ਨਾਲ ਸੰਪਰਕ ਕੀਤਾ ਹੈ। ਜੇਕਰ ਕੋਈ ਆਗੂ ਜਾਂ ਉਸ ਦੇ ਵਰਕਰ ਪੈਸੇ ਦੀ ਤਾਕਤ ਦੀ ਗੁਪਤ ਵਰਤੋਂ ਕਰਦੇ ਹਨ ਤਾਂ ਉਨ੍ਹਾਂ ਦੀ ਖੈਰ ਨਹੀਂ।


ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ - ਚੋਣ ਕਮਿਸ਼ਨ ਨੇ ਕਿਹਾ ਕਿ ਜੇਕਰ ਕੋਈ ਚੋਣਾਂ ਦੌਰਾਨ ਸੋਸ਼ਲ ਮੀਡੀਆ ਜਾਂ ਮੀਡੀਆ 'ਚ ਫ਼ਰਜ਼ੀ ਖ਼ਬਰਾਂ ਫੈਲਾਉਂਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਜਾਅਲੀ ਖ਼ਬਰਾਂ ਦੀ ਪਛਾਣ ਕਰਨ ਲਈ ਇੱਕ ਸੈੱਟਅੱਪ ਤਿਆਰ ਕੀਤਾ ਹੈ।


ਅਪਰਾਧਿਕ ਰਿਕਾਰਡ ਵਾਲਿਆਂ ਨੂੰ ਟਿਕਟਾਂ ਕਿਉਂ ਦਿੱਤੀਆਂ ਗਈਆਂ?, ਦੱਸਣਾ ਹੋਵੇਗਾ - ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਨੂੰ ਇਹ ਦੱਸਣਾ ਹੋਵੇਗਾ ਕਿ ਉਨ੍ਹਾਂ ਨੇ ਅਪਰਾਧਿਕ ਰਿਕਾਰਡ ਵਾਲੇ ਨੇਤਾਵਾਂ ਨੂੰ ਟਿਕਟਾਂ ਕਿਉਂ ਦਿੱਤੀਆਂ। ਇਸ ਦੇ ਲਈ ਸਿਆਸੀ ਪਾਰਟੀਆਂ ਨੂੰ ਅਖਬਾਰਾਂ ਅਤੇ ਟੀਵੀ ਚੈਨਲਾਂ ਵਿੱਚ ਇਸ਼ਤਿਹਾਰ ਦੇਣਾ ਹੋਵੇਗਾ।


ਇਹ ਵੀ ਪੜ੍ਹੋ: Pm modi: ‘ਅਸੀਂ ਲੋਕ ਸਭਾ ਚੋਣਾਂ ਲਈ ਤਿਆਰ ਹਾਂ’, ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਕੀ ਬੋਲੇ ਪੀਐਮ ਮੋਦੀ


ਨਿੱਜੀ ਹਮਲੇ ਨਹੀਂ ਕਰਨਗੇ ਸਟਾਰ ਪ੍ਰਚਾਰਕ - ਚੋਣ ਕਮਿਸ਼ਨ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਨਿੱਜੀ ਹਮਲੇ ਕਰਨ ਤੋਂ ਬਚਣਗੇ। ਜੇਕਰ ਉਹ ਅਜਿਹਾ ਕਰਦੇ ਹਨ ਤਾਂ ਕਮਿਸ਼ਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਸਕਦਾ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਚੋਣਾਂ ਮੁੱਦਿਆਂ 'ਤੇ ਆਧਾਰਿਤ ਹੋਣੀਆਂ ਚਾਹੀਦੀਆਂ ਹਨ।


ਬੱਚਿਆਂ ਦੀਆਂ ਤਸਵੀਰਾਂ ਦੀ ਵਰਤੋਂ ਨਹੀਂ ਕਰਨਗੇ- ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਆਪਣੇ ਪ੍ਰਚਾਰ 'ਚ ਕਿਸੇ ਵੀ ਤਰ੍ਹਾਂ ਛੋਟੇ ਬੱਚਿਆਂ ਦੀ ਵਰਤੋਂ ਨਾ ਕਰਨ। ਕਮਿਸ਼ਨ ਦਾ ਕਹਿਣਾ ਹੈ ਕਿ ਅਜਿਹਾ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਗ਼ਲਤ ਇਸ਼ਤਿਹਾਰ ਦੇਣ 'ਤੇ ਕਾਰਵਾਈ- ਚੋਣ ਕਮਿਸ਼ਨ ਨੇ ਕਿਹਾ ਕਿ ਜੇਕਰ ਕੋਈ ਸਿਆਸੀ ਪਾਰਟੀ ਗ਼ਲਤ ਇਸ਼ਤਿਹਾਰ ਦੇਣ ਦੀ ਕੋਸ਼ਿਸ਼ ਕਰਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨ ਨੇ ਕਿਹਾ ਹੈ ਕਿ ਹਰ ਕੋਈ ਇਸ ਦਾ ਵਿਸ਼ੇਸ਼ ਧਿਆਨ ਰੱਖੇਗਾ।


ਜਾਤ ਅਤੇ ਧਰਮ ਦੀ ਗੱਲ ਨਾ ਕਰੇ - ਚੋਣ ਕਮਿਸ਼ਨ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਪ੍ਰਚਾਰ ਦੌਰਾਨ ਜਾਤ ਅਤੇ ਧਰਮ ਦੀ ਗੱਲ ਨਹੀਂ ਕਰਨੀ ਚਾਹੀਦੀ। ਕਮਿਸ਼ਨ ਨੇ ਕਿਹਾ ਕਿ ਮੁਹਿੰਮ ਸਾਰੀਆਂ ਨੂੰ ਜੋੜਨ ਵਾਲੀ ਹੋਵੇ, ਨਾ ਕਿ ਤੋੜਨ ਵਾਲਾ। ਸਾਰਿਆਂ ਨੂੰ ਇਸ ਦਾ ਧਿਆਨ ਰੱਖਣਾ ਚਾਹੀਦਾ ਹੈ।


ਸੋਸ਼ਲ ਮੀਡੀਆ 'ਤੇ ਵਿਰੋਧੀਆਂ ਦੀ ਬਦਨਾਮੀ ਨਾ ਕਰਨ- ਕਮਿਸ਼ਨ ਨੇ ਸਾਰੀਆਂ ਪਾਰਟੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੋਸ਼ਲ ਮੀਡੀਆ 'ਤੇ ਕਿਸੇ ਵੀ ਨੇਤਾ ਜਾਂ ਉਸ ਦੇ ਉਮੀਦਵਾਰਾਂ ਨੂੰ ਲੈ ਕੇ ਅਪਮਾਨਜਨਕ ਪੋਸਟ ਨਾ ਪਾਉਣ। ਅਜਿਹਾ ਹੋਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਸੰਗਠਨ ਨੂੰ ਦਿਓ ਸਹੀ ਸਲਾਹ- ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਆਪਣੇ ਸੰਗਠਨਾਂ ਨੂੰ ਸਹੀ ਸਲਾਹ ਦੇਣ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਸਾਰੀਆਂ ਪਾਰਟੀਆਂ ਨੂੰ ਸੰਸਥਾ ਦੇ ਕੰਮਕਾਜ ਨੂੰ ਪਾਰਦਰਸ਼ੀ ਰੱਖਣਾ ਚਾਹੀਦਾ ਹੈ।


ਇਹ ਵੀ ਪੜ੍ਹੋ: Election commission: ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਜਾਰੀ ਕੀਤੀਆਂ ਹਿਦਾਇਤਾਂ, ਪੜ੍ਹੋ ਪੂਰੀ ਖ਼ਬਰ