Lok Sabha Election: ਕਾਂਗਰਸ-ਆਪ ਨੇ ਕੀਤਾ ਗਠਜੋੜ ਦਾ ਐਲਾਨ, ਜਾਣੋ ਕਿਵੇਂ ਹੋਈ ਸੀਟਾਂ ਦੀ ਵੰਡ ?
Lok Sabha Election Punjab: ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪੰਜਾਬ ਲੋਕ ਸਭਾ ਚੋਣਾਂ ਵੱਖ-ਵੱਖ ਲੜਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਗੁਜਰਾਤ, ਦਿੱਲੀ ਅਤੇ ਹਰਿਆਣਾ ਵਿੱਚ ਸੀਟਾਂ ਦੀ ਵੰਡ ਦਾ ਐਲਾਨ ਕੀਤਾ ਗਿਆ ਹੈ।
Punjab AAP-Congress Alliance: ਭਾਜਪਾ ਦੀਆਂ ਵਿਰੋਧੀ ਪਾਰਟੀਆਂ ਨੇ ਇਸ ਵਾਰ ਜਿੱਤ ਲਈ ਨਵੀਂ ਰਣਨੀਤੀ ਬਣਾਈ ਹੈ। ਇਸ ਰਣਨੀਤੀ ਤਹਿਤ ਵਿਰੋਧੀ ਪਾਰਟੀਆਂ ਨੇ 'ਇੰਡੀਆ ਅਲਾਇੰਸ' ਬਣਾਉਣ ਲਈ ਇਕੱਠੇ ਹੋ ਗਏ ਹਨ ਜੋ ਸੱਤਾਧਾਰੀ ਭਾਜਪਾ ਨੂੰ ਹਰਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸ ਲੜੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਦਿੱਲੀ, ਹਰਿਆਣਾ, ਗੁਜਰਾਤ ਅਤੇ ਚੰਡੀਗੜ੍ਹ ਵਿੱਚ ਇਕੱਠੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਦੋਂ ਕਿ ਪੰਜਾਬ ਵਿੱਚ ਦੋਵਾਂ ਪਾਰਟੀਆਂ ਦੇ ਰਸਤੇ ਵੱਖ ਹੋ ਗਏ ਹਨ। ਦੋਵਾਂ ਪਾਰਟੀਆਂ ਨੇ ਕਿਹਾ ਹੈ ਕਿ ਅਸੀਂ ਆਪਸੀ ਸਹਿਮਤੀ ਨਾਲ ਵੱਖਰੇ ਤੌਰ 'ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਆਪ-ਕਾਂਗਰਸ ਦੇ ਆਗੂਆਂ ਨੇ ਕੀਤੀ ਸਾਂਝੀ ਪ੍ਰੈਸ ਕਾਨਫਰੰਸ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਪੱਸ਼ਟ ਕਿਹਾ ਕਿ ਪੰਜਾਬ 'ਚ ਦੋਵੇਂ ਪਾਰਟੀਆਂ ਨੇ ਵੱਖ-ਵੱਖ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। 'ਆਪ' ਅਤੇ ਕਾਂਗਰਸ ਦੇ ਆਗੂਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਸੰਦੀਪ ਪਾਠਕ ਤੋਂ ਇਲਾਵਾ ‘ਆਪ’ ਵੱਲੋਂ ਸੌਰਭ ਭਾਰਦਵਾਜ ਅਤੇ ਆਤਿਸ਼ੀ ਹਾਜ਼ਰ ਸਨ। ਕਾਂਗਰਸ ਵੱਲੋਂ ਦੀਪਕ ਬਾਰੀਆ, ਅਰਵਿੰਦਰ ਸਿੰਘ ਲਵਲੀ ਅਤੇ ਮੁਕੁਲ ਵਾਸਨਿਕ ਹਾਜ਼ਰ ਸਨ।
'ਆਪ' ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਚੋਣ ਲੜੇਗੀ
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਮੁਕੁਲ ਵਾਸਨਿਕ ਨੇ ਦੱਸਿਆ ਕਿ ਕਾਂਗਰਸ ਹਰਿਆਣਾ ਦੀਆਂ 9 ਸੀਟਾਂ 'ਤੇ ਚੋਣ ਲੜੇਗੀ। ਜਦਕਿ ਆਮ ਆਦਮੀ ਪਾਰਟੀ ਕੁਰੂਕਸ਼ੇਤਰ ਸੀਟ ਤੋਂ ਚੋਣ ਲੜੇਗੀ। ਇਸ ਦੇ ਨਾਲ ਹੀ ਕਾਂਗਰਸ ਚੰਡੀਗੜ੍ਹ ਵਿੱਚ ਵੀ ਆਪਣਾ ਉਮੀਦਵਾਰ ਖੜ੍ਹੇ ਕਰੇਗੀ। ਦੱਸ ਦਈਏ ਕਿ ਹਰਿਆਣਾ 'ਚ 10 ਲੋਕ ਸਭਾ ਸੀਟਾਂ ਹਨ, ਜੋ ਇਸ ਸਮੇਂ ਭਾਜਪਾ ਕੋਲ ਹਨ।
'ਆਪ' ਦਿੱਲੀ ਦੀਆਂ 4 ਲੋਕ ਸਭਾ ਸੀਟਾਂ 'ਤੇ ਚੋਣ ਲੜੇਗੀ
ਕਾਂਗਰਸ ਨੇਤਾ ਮੁਕੁਲ ਵਾਸਨਿਕ ਨੇ ਕਿਹਾ ਕਿ 'ਆਪ' ਦਿੱਲੀ ਦੀਆਂ 4 ਲੋਕ ਸਭਾ ਸੀਟਾਂ ਨਵੀਂ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਅਤੇ ਪੂਰਬੀ ਦਿੱਲੀ 'ਤੇ ਚੋਣ ਲੜੇਗੀ। ਕਾਂਗਰਸ 3 ਸੀਟਾਂ ਚਾਂਦਨੀ ਚੌਕ, ਉੱਤਰ-ਪੂਰਬ ਅਤੇ ਉੱਤਰ-ਪੱਛਮ 'ਤੇ ਚੋਣ ਲੜੇਗੀ। ਕਾਂਗਰਸ ਗੁਜਰਾਤ 'ਚ 24 ਸੀਟਾਂ 'ਤੇ ਚੋਣ ਲੜੇਗੀ। ਜਦਕਿ ਆਮ ਆਦਮੀ ਪਾਰਟੀ ਦੋ ਸੀਟਾਂ ਭਰੂਚ ਅਤੇ ਭਾਵਨਗਰ 'ਤੇ ਉਮੀਦਵਾਰ ਖੜ੍ਹੇ ਕਰੇਗੀ। ਜਦਕਿ ਗੋਆ 'ਚ ਕਾਂਗਰਸ ਦੋਵੇਂ ਲੋਕ ਸਭਾ ਸੀਟਾਂ 'ਤੇ ਚੋਣ ਲੜੇਗੀ।