Lok Sabha Elections 2024: ਤੀਜੇ ਪੜਾਅ ਦੀ ਵੋਟਾਂ ਲਈ ਰੁਕਿਆ ਚੋਣ ਪ੍ਰਚਾਰ, 93 ਸੀਟਾਂ 'ਤੇ ਹੋਣਗੀਆਂ ਚੋਣਾਂ, ਇਨ੍ਹਾਂ ਦਿੱਗਜਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ
Lok Sabha Elections 2024 Third Phase: ਆਮ ਚੋਣਾਂ 2024 ਲਈ ਤੀਜੇ ਪੜਾਅ ਦੀ ਵੋਟਿੰਗ ਇੱਕ ਦਿਨ ਬਾਅਦ ਹੋਣੀ ਹੈ। ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਹੁਣ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਜਨਤਾ ਨੇ ਕਰਨਾ ਹੈ।
Lok Sabha Polls 2024: ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ ਪ੍ਰਚਾਰ ਐਤਵਾਰ (05 ਮਈ) ਨੂੰ ਸਮਾਪਤ ਹੋ ਗਿਆ ਸੀ। ਇਸ ਪੜਾਅ 'ਚ 7 ਮਈ ਨੂੰ 12 ਸੂਬਿਆਂ ਦੀਆਂ 93 ਸੀਟਾਂ 'ਤੇ ਵੋਟਿੰਗ ਹੋਣੀ ਹੈ। ਅਨੰਤਨਾਗ-ਰਾਜੌਰੀ ਸੀਟ 'ਤੇ ਚੋਣ ਹੁਣ ਛੇਵੇਂ ਪੜਾਅ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਪੜਾਅ ਵਿੱਚ 1.88 ਕਰੋੜ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਜਾ ਰਹੇ ਹਨ। ਇਨ੍ਹਾਂ ਵਿੱਚ ਇੱਕ ਕਰੋੜ ਤੋਂ ਵੱਧ ਪੁਰਸ਼ ਅਤੇ 87 ਲੱਖ ਤੋਂ ਵੱਧ ਮਹਿਲਾ ਵੋਟਰ ਸ਼ਾਮਲ ਹਨ।
12 ਰਾਜਾਂ ਦੀਆਂ 93 ਸੀਟਾਂ 'ਤੇ ਵੋਟਿੰਗ ਹੋਣੀ ਹੈ, ਜਿਨ੍ਹਾਂ 'ਚ ਉੱਤਰ ਪ੍ਰਦੇਸ਼ ਦੀਆਂ 10, ਬਿਹਾਰ ਦੀਆਂ 5, ਮੱਧ ਪ੍ਰਦੇਸ਼ ਦੀਆਂ 8, ਪੱਛਮੀ ਬੰਗਾਲ ਦੀਆਂ 4, ਮਹਾਰਾਸ਼ਟਰ ਦੀਆਂ 11, ਕਰਨਾਟਕ ਦੀਆਂ 14, ਛੱਤੀਸਗੜ੍ਹ ਦੀਆਂ 7, ਗੋਆ, ਦਮਨ ਅਤੇ ਦੀਵ ਦੀਆਂ ਦੋ ਸੀਟਾਂ ਅਤੇ ਗੁਜਰਾਤ ਦੀਆਂ ਸਾਰੀਆਂ 25 ਸੀਟਾਂ ਸ਼ਾਮਲ ਹਨ।
ਇਨ੍ਹਾਂ ਉਮੀਦਵਾਰਾਂ 'ਤੇ ਰਹੇਗੀ ਸਾਰਿਆਂ ਦੀ ਨਜ਼ਰ
ਤੀਜੇ ਪੜਾਅ 'ਚ ਕੁੱਲ 1,351 ਉਮੀਦਵਾਰ ਮੈਦਾਨ 'ਚ ਹਨ। ਭਾਜਪਾ ਦੇ ਉਮੀਦਵਾਰਾਂ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ, ਜਯੋਤਿਰਾਦਿੱਤਿਆ ਸਿੰਧੀਆ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪ੍ਰਮੁੱਖ ਹਨ, ਜਦਕਿ ਕਾਂਗਰਸ ਵੱਲੋਂ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਪ੍ਰਮੁੱਖ ਹਨ। ਇਨ੍ਹਾਂ ਤੋਂ ਇਲਾਵਾ ਡਿੰਪਲ ਯਾਦਵ, ਸੁਪ੍ਰੀਆ ਸੁਲੇ, ਅਧੀਰ ਰੰਜਨ ਚੌਧਰੀ ਅਤੇ ਬਦਰੂਦੀਨ ਅਜਮਲ ਵਰਗੇ ਦਿੱਗਜਾਂ ਦੀ ਕਿਸਮਤ ਵੀ ਦਾਅ 'ਤੇ ਲੱਗੀ ਹੋਈ ਹੈ।
ਚੋਣ ਪ੍ਰਚਾਰ ਦੌਰਾਨ ਇਨ੍ਹਾਂ ਮੁੱਦਿਆਂ 'ਤੇ ਰਹੀ ਸਭ ਤੋਂ ਵੱਧ ਚਰਚਾ
ਇਸ ਮੁਹਿੰਮ ਦੌਰਾਨ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਦੇ ਮੈਨੀਫੈਸਟੋ 'ਨਿਆਏ ਪੱਤਰ' ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਸ਼ਬਦੀ ਜੰਗ ਹੋਈ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਸ਼ਹਿਜ਼ਾਦਾ ਕਿਹਾ ਸੀ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਉਸ ਤੰਜ 'ਤੇ ਪਲਟਵਾਰ ਕੀਤਾ, ਜਿਸ 'ਚ ਉਨ੍ਹਾਂ ਨੇ ਉਨ੍ਹਾਂ ਨੂੰ ਮਹਿਲਾਂ 'ਚ ਰਹਿਣ ਵਾਲਾ 'ਸ਼ਹਨਸ਼ਾਹ' ਕਿਹਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।