Lok Sabha Elections 2024: ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 43 ਉਮੀਦਵਾਰਾਂ ਨੂੰ ਥਾਂ ਦਿੱਤੀ ਗਈ ਹੈ। ਕਾਂਗਰਸ ਨੇ ਜਾਲੌਰ ਤੋਂ ਵੈਭਵ ਗਹਿਲੋਤ, ਛਿੰਦਵਾੜਾ ਤੋਂ ਨਕੁਲਨਾਥ ਅਤੇ ਜੋਰਹਾਟ ਤੋਂ ਗੌਰਵ ਗੋਗੋਈ ਨੂੰ ਉਮੀਦਵਾਰ ਬਣਾਇਆ ਹੈ।
ਇਸ ਤੋਂ ਪਹਿਲਾਂ ਕਾਂਗਰਸ ਨੇ 39 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਪਹਿਲੀ ਸੂਚੀ ਵਿੱਚ ਰਾਹੁਲ ਗਾਂਧੀ ਦਾ ਨਾਂ ਵੀ ਸ਼ਾਮਲ ਸੀ। ਉਹ ਵਾਇਨਾਡ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਇਲਾਵਾ ਸ਼ਸ਼ੀ ਥਰੂਰ ਤਿਰੂਵਨੰਤਪੁਰਮ ਤੋਂ ਅਤੇ ਭੁਪੇਸ਼ ਬਘੇਲ ਰਾਜਨੰਦਗਾਓਂ ਤੋਂ ਚੋਣ ਲੜਨਗੇ।