Lok Sabha Elections 2024: ਚੋਣ ਕਮਿਸ਼ਨ ਨੇ ਸ਼ਨੀਵਾਰ (16 ਮਾਰਚ) ਨੂੰ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਦੇਸ਼ ਦੀਆਂ ਸਾਰੀਆਂ 543 ਲੋਕ ਸਭਾ ਸੀਟਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਵਿੱਚ ਚੋਣਾਂ ਹੋਣਗੀਆਂ। ਇਸ ਵਾਰ ਲੋਕ ਸਭਾ ਚੋਣਾਂ ਵਿੱਚ 96 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ।
ਸੀਈਸੀ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਵਾਰ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ 'ਚ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੋਟਿੰਗ ਹੋਵੇਗੀ, ਜਦਕਿ ਆਖ਼ਰੀ ਪੜਾਅ 'ਚ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਪਹਿਲੇ ਪੜਾਅ ਵਿੱਚ ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਗੋਆ, ਤੇਲੰਗਾਨਾ, ਤਾਮਿਲਨਾਡੂ, ਅੰਡੇਮਾਨ ਨਿਕੋਬਾਰ, ਗੁਜਰਾਤ, ਹਿਮਾਚਲ ਪ੍ਰਦੇਸ਼, ਹਰਿਆਣਾ, ਕੇਰਲ, ਲਕਸ਼ਦੀਪ, ਲੱਦਾਖ, ਮਿਜ਼ੋਰਮ, ਮੇਘਾਲਿਆ, ਨਾਗਾਲੈਂਡ, ਪੁਡੂਚੇਰੀ, ਸਿੱਕਮ, ਪੰਜਾਬ ਅਤੇ ਉਤਰਾਖੰਡ ਵਿੱਚ ਚੋਣਾਂ ਹੋਣਗੀਆਂ। ਜਦਕਿ ਆਖਰੀ ਪੜਾਅ 'ਚ ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ 'ਚ ਵੋਟਿੰਗ ਹੋਵੇਗੀ।
ਤਰੀਕਾਂ ਦੇ ਐਲਾਨ ਦੇ ਨਾਲ ਹੀ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ (MCC) ਲਾਗੂ ਹੋ ਜਾਵੇਗਾ। ਚੋਣ ਜ਼ਾਬਤਾ ਚੋਣ ਨਤੀਜਿਆਂ ਦੇ ਦਿਨ ਤੱਕ ਲਾਗੂ ਰਹੇਗਾ। ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।
ਇਹ ਵੀ ਪੜ੍ਹੋ: Lok Sabha Election 2024 Date: 97 ਕਰੋੜ ਵੋਟਰ, 55 ਲੱਖ EVM… ਚੋਣ ਕਮਿਸ਼ਨ ਨੇ ਦੱਸਿਆ ਇਸ ਬਾਰੇ ਕਿਵੇਂ ਹੋਣਗੀਆਂ ਚੋਣਾਂ?
17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ 2024 ਨੂੰ ਹੋ ਰਿਹਾ ਖ਼ਤਮ
ਮੁੱਖ ਚੋਣ ਕਮਿਸ਼ਨਰ ਨੇ ਕਿਹਾ, "ਅਸੀਂ ਦੇਸ਼ ਨੂੰ ਸੱਚਮੁੱਚ ਇੱਕ ਤਿਉਹਾਰ, ਲੋਕਤੰਤਰੀ ਮਾਹੌਲ ਦੇਣ ਲਈ ਵਚਨਬੱਧ ਹਾਂ। 17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ, 2024 ਨੂੰ ਖ਼ਤਮ ਹੋਣ ਵਾਲਾ ਹੈ। ਆਂਧਰਾ ਪ੍ਰਦੇਸ਼, ਉੜੀਸਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਵੀ ਜੂਨ 2024 'ਚ ਖ਼ਤਮ ਹੋਣ ਵਾਲਾ ਹੈ।''
ਉਨ੍ਹਾਂ ਕਿਹਾ, ''ਸਾਡੇ ਕੋਲ 97 ਕਰੋੜ ਰਜਿਸਟਰਡ ਵੋਟਰ, 10.5 ਲੱਖ ਪੋਲਿੰਗ ਸਟੇਸ਼ਨ, 1.5 ਕਰੋੜ ਪੋਲਿੰਗ ਅਫ਼ਸਰ ਅਤੇ ਸੁਰੱਖਿਆ ਕਰਮਚਾਰੀ, 55 ਲੱਖ ਈ.ਵੀ.ਐੱਮ., 4 ਲੱਖ ਵਾਹਨ ਹਨ। ਚੋਣ ਕਮਿਸ਼ਨਰ ਨੇ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਜਿੰਨੇ ਵੀ ਵੋਟਰ ਹਨ, ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਤੋਂ ਵੋਟ ਪੁਆਈ ਜਾਵੇਗੀ।
ਇਹ ਵੀ ਪੜ੍ਹੋ: Lok sabha election date: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ 'ਚ 1 ਜੂਨ ਨੂੰ ਪੈਣਗੀਆਂ ਵੋਟਾਂ