Lok Sabha Elections 2024 Date: ਚੋਣ ਕਮਿਸ਼ਨ 14-15 ਮਾਰਚ ਨੂੰ ਲੋਕ ਸਭਾ ਚੋਣਾਂ ਦਾ ਐਲਾਨ ਕਰ ਸਕਦਾ ਹੈ। ਸੂਤਰਾਂ ਮੁਤਾਬਕ, 2019 ਦੀਆਂ ਲੋਕ ਸਭਾ ਚੋਣਾਂ ਦੇ ਤਰਜ਼ ਉੱਤੇ ਹੀ ਇਸ ਵਾਰ ਵੀ 7 ਗੇੜਾਂ ਵਿੱਚ ਚੋਣਾਂ ਹੋ ਸਕਦੀਆਂ ਹਨ। ਕਿਹਾ ਜਾ ਰਿਹਾ ਹੈ ਕਿ ਅਪ੍ਰੈਲ ਦੇ ਦੂਜੇ ਹਫ਼ਤੇ ਵਿੱਚ ਪਹਿਲੇ ਗੇੜ ਲਈ ਚੋਣਾਂ ਸ਼ੁਰੂ ਹੋ ਸਕਦੀਆਂ ਹਨ।


ਛੇਤੀ ਹੀ ਹੋ ਜਾਵੇਗਾ ਤਾਰੀਕਾਂ ਦਾ ਐਲਾਨ


ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਕਮਿਸ਼ਨ ਛੇਤੀ ਹੀ ਪ੍ਰੈਸ ਕਾਨਫ਼ਰੰਸ ਕਰ ਸਕਦਾ ਹੈ। ਸੂਤਰਾਂ ਮੁਤਾਬਕ, ਚੋਣ ਕਮਿਸ਼ਨ ਅਗਲੇ ਹਫ਼ਤੇ ਕਿਸੇ ਵੀ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਸਕਦਾ ਹੈ। ਫਿਲਹਾਲ ਕਮਿਸ਼ਨ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਈ ਸੂਬਿਆਂ ਵਿੱਚ ਨਰੀਖਣ ਕਰ ਰਿਹਾ ਹੈ। ਸਾਰੇ ਸੂਬਿਆਂ ਦੀ ਜਾਂਚ ਕਰਨ ਤੋਂ ਬਾਅਦ ਹੀ ਤਾਰੀਕਾਂ ਦਾ ਐਲਾਨ ਕੀਤਾ ਜਾਵੇਗਾ।


ਸੂਬਿਆਂ ਵਿੱਚ ਤਿਆਰੀਆਂ ਦਾ ਲਿਆ ਜਾ ਰਿਹਾ ਜਾਇਜ਼ਾ


 ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਟੀਮ ਹਾਲੇ ਪੱਛਮੀ ਬੰਗਾਲ ਵਿੱਚ ਹੈ ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ, 19 ਮਾਰਚ ਤੱਕ ਚੋਣ ਕਮਿਸ਼ਮ ਵੱਲੋਂ ਆਪਣਾ ਦੌਰਾ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਚੋਣ ਅਧਿਕਾਰੀਆਂ ਦੀਆਂ ਮੁੱਖ ਚੋਣ ਕਮਿਸ਼ਨ ਨਾਲ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ।


ਚੋਣਾਂ ਵਿੱਚ ਕੀਤੀ ਜਾਵੇਗੀ AI ਦੀ ਵਰਤੋਂ


ਇਹ ਵੀ ਕਿਹਾ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ AI ਤਕਨੀਕ ਦੀ ਵਰਤੋਂ ਕਰ ਸਕਦਾ ਹੈ। ਇਸ ਦੇ ਲਈ ਕਮਿਸ਼ਨ ਵੱਲੋਂ ਇੱਕ ਵੱਖਰਾ ਵਿਭਾਗ ਬਣਾਇਆ ਗਿਆ ਹੈ ਜੋ ਸੋਸ਼ਲ ਮੀਡੀਆ ਉੱਤੇ ਡਿਜੀਲਟ ਪਲੇਟਫਾਰਮ ਉੱਤੇ ਗ਼ਲਤ ਜਾਣਕਾਰੀ ਨੂੰ ਹਟਾਉਣ ਦਾ ਕੰਮ ਕਰੇਗਾ।


ਸਿਆਸੀ ਪਾਰਟੀਆਂ ਨੇ ਵੀ ਖਿੱਚੀਆਂ ਤਿਆਰੀਆਂ


ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਤੋਂ ਪਹਿਲਾਂ ਕਈ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ 195 ਸੀਟਾਂ ਦਾ ਐਲਾਨ ਕਰਕੇ ਬਾਜ਼ੀ ਮਾਰ ਲਈ ਗਈ ਹੈ। ਉੱਥੇ ਹੀ ਆਮ ਆਦਮੀ ਪਾਰਟੀ, ਸਮਾਜਵਾਦੀ ਪਾਰਟੀ ਤੇ ਰਾਸ਼ਟਰੀ ਲੋਕ ਦਲ ਨੇ ਵੀ ਕੁਝ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।