RSS Chief On Reservation: ਆਰਐਸਐਸ ਮੁਖੀ ਮੋਹਨ ਭਾਗਵਤ ਨੇ ਐਤਵਾਰ ਯਾਨੀਕਿ 28 ਅਪ੍ਰੈਲ ਨੂੰ ਕਿਹਾ ਕਿ ਸੰਘ ਪਰਿਵਾਰ ਨੇ ਕਦੇ ਵੀ ਕੁਝ ਸਮੂਹਾਂ ਨੂੰ ਦਿੱਤੇ ਗਏ ਰਾਖਵੇਂਕਰਨ ਦਾ ਵਿਰੋਧ ਨਹੀਂ ਕੀਤਾ। ਹੈਦਰਾਬਾਦ 'ਚ ਇਕ ਵਿਦਿਅਕ ਸੰਸਥਾ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਭਾਗਵਤ ਨੇ ਕਿਹਾ ਕਿ ਸੰਘ ਦਾ ਵਿਚਾਰ ਹੈ ਕਿ ਰਿਜ਼ਰਵੇਸ਼ਨ ਨੂੰ ਜਦੋਂ ਤੱਕ ਲੋੜ ਹੋਵੇ ਉਦੋਂ ਤੱਕ ਵਧਾਇਆ ਜਾਣਾ ਚਾਹੀਦਾ ਹੈ।



ਨਿਊਜ਼ ਏਜੰਸੀ ਏਐਨਆਈ ਮੁਤਾਬਕ ਉਨ੍ਹਾਂ ਨੇ ਕਿਹਾ, ''ਸੰਘ ਸ਼ੁਰੂ ਤੋਂ ਹੀ ਸੰਵਿਧਾਨ ਦੇ ਮੁਤਾਬਕ ਸਾਰੇ ਰਾਖਵੇਂਕਰਨ ਦਾ ਸਮਰਥਨ ਕਰਦਾ ਆ ਰਿਹਾ ਹੈ ਪਰ ਕੁੱਝ ਲੋਕ ਝੂਠੇ ਵੀਡੀਓ ਫੈਲਾ ਰਹੇ ਹਨ।'' ਮੋਹਨ ਭਾਗਵਤ ਦਾ ਇਹ ਬਿਆਨ ਭਾਜਪਾ ਅਤੇ ਕਾਂਗਰਸ ਵਿਚਾਲੇ ਰਾਖਵੇਂਕਰਨ ਨੂੰ ਲੈ ਕੇ ਚੱਲ ਰਹੀ ਸ਼ਬਦੀ ਜੰਗ ਦੌਰਾਨ ਆਇਆ ਹੈ। ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਭਾਗਵਤ ਨੇ ਪਿਛਲੇ ਸਾਲ ਨਾਗਪੁਰ 'ਚ ਕਿਹਾ ਸੀ ਕਿ ਜਦੋਂ ਤੱਕ ਸਮਾਜ 'ਚ ਭੇਦਭਾਵ ਹੈ ਰਿਜ਼ਰਵੇਸ਼ਨ ਜਾਰੀ ਰਹੇਗੀ। ਉਸ ਨੇ ਕਿਹਾ ਸੀ ਕਿ ਵਿਤਕਰਾ, ਅਦਿੱਖ ਹੋਣ ਦੇ ਬਾਵਜੂਦ, ਸਮਾਜ ਵਿੱਚ ਅਜੇ ਵੀ ਮੌਜੂਦ ਹੈ।


 






'ਝੂਠੀ ਵੀਡੀਓ ਫੈਲਾਈ ਜਾ ਰਹੀ ਹੈ'


ਮੋਹਨ ਭਾਗਵਤ ਨੇ ਕਿਹਾ, "ਇੱਕ ਵੀਡੀਓ ਪ੍ਰਸਾਰਿਤ ਕੀਤਾ ਜਾ ਰਿਹਾ ਹੈ ਕਿ ਆਰਐਸਐਸ ਰਾਖਵੇਂਕਰਨ ਦੇ ਵਿਰੁੱਧ ਹੈ ਅਤੇ ਅਸੀਂ ਇਸ ਬਾਰੇ ਕੁਝ ਨਹੀਂ ਬੋਲ ਸਕਦੇ। ਹੁਣ ਇਹ ਸਰਾਸਰ ਝੂਠ ਹੈ। ਇਹ ਝੂਠ ਅਤੇ ਗਲਤ ਹੈ। ਸੰਘ ਸੰਵਿਧਾਨ ਦੇ ਅਨੁਸਾਰ ਸਾਰੇ ਰਾਖਵੇਂਕਰਨ ਦਾ ਸਮਰਥਨ ਕਰਦਾ ਰਿਹਾ ਹੈ। "


ਭਾਗਵਤ ਨੇ ਦਿੱਤਾ ਸਪੱਸ਼ਟੀਕਰਨ


ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਲਈ ਦੋ ਪੜਾਵਾਂ ਵਿੱਚ 190 ਸੀਟਾਂ ਲਈ ਚੋਣਾਂ ਹੋਈਆਂ ਹਨ ਅਤੇ ਪੰਜ ਪੜਾਅ ਅਜੇ ਬਾਕੀ ਹਨ। ਇਸ ਤੋਂ ਪਹਿਲਾਂ ਵੀ ਕਈ ਪਾਰਟੀਆਂ ਦੇ ਨੇਤਾ ਭਾਜਪਾ ਅਤੇ ਆਰਏਐਸ 'ਤੇ ਦੋਸ਼ ਲਗਾਉਂਦੇ ਰਹੇ ਹਨ ਕਿ ਉਹ ਰਾਖਵਾਂਕਰਨ ਖ਼ਤਮ ਕਰ ਦੇਣਗੇ। ਇਸ ਸਭ ਦੇ ਵਿਚਕਾਰ ਹੁਣ ਚੋਣ ਸਮੇਂ ਰਿਜ਼ਰਵੇਸ਼ਨ ਨੂੰ ਲੈ ਕੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਤੇ ਮੋਹਨ ਭਾਗਵਤ ਨੇ ਸਪੱਸ਼ਟੀਕਰਨ ਦਿੱਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।