ਪੜਚੋਲ ਕਰੋ

Lok Sabha Elections 2024: 'ਆਪ' ਨੇਤਾ ਸੰਜੇ ਸਿੰਘ ਵੱਲੋਂ PM ਮੋਦੀ 'ਤੇ ਤਿੱਖਾ ਹਮਲਾ, ਬੋਲੇ - 'ਮੋਹਾਲੀ ਕਾ ਦਰੋਗਾ ਪਹੁੰਚਾ ਤੋਂ ਕਯਾ ਕਰੇਂਗੇ ਪੀਐਮ ਮੋਦੀ'

Sanjay Singh AAP: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਅਤੇ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ।

Lok Sabha Elections 2024: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੋ ਕਿ 3 ਅਪ੍ਰੈਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ। ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਦੇ ਦਫ਼ਤਰ ਪਹੁੰਚੇ ਅਤੇ ਉੱਥੇ ਉਨ੍ਹਾਂ ਵੱਲੋਂ ‘ਆਪ’ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ। ਸੰਜੇ ਸਿੰਘ ਨੇ ਮੰਚ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਅਤੇ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੋਹਾਲੀ ਦਾ ਕੋਈ ਇੰਸਪੈਕਟਰ ਜਾਂਚ ਲਈ ਸੰਮਨ ਲੈ ਕੇ ਪੀਐਮ ਮੋਦੀ ਜਾਂ ਅਮਿਤ ਸ਼ਾਹ ਦੇ ਘਰ ਪਹੁੰਚਦਾ ਹੈ ਤਾਂ ਉਹ ਕੀ ਕਰੇਗਾ?

'ਕੀ ਪੀਐਮ ਮੋਦੀ ਨੂੰ ਕਾਨੂੰਨ ਤਹਿਤ ਕੋਈ ਛੋਟ ਹੈ?'

ਉਨ੍ਹਾਂ ਕਿਹਾ, ''ਕੀ ਮੋਦੀ ਨੂੰ ਕਾਨੂੰਨ 'ਚ ਕੋਈ ਛੋਟ ਹੈ? ਮੋਹਾਲੀ ਤੋਂ ਮਾਮਲਾ ਦਰਜ ਕੀਤਾ ਜਾਵੇ ਤਾਂ ਦੋ ਇੰਸਪੈਕਟਰ ਆਉਣਗੇ। ਜੇ ਕੋਈ ਇੰਸਪੈਕਟਰ ਝਾਰਖੰਡ ਜਾਂ ਬੰਗਾਲ ਤੋਂ ਆ ਕੇ ਪੁੱਛਦਾ ਹੈ ਕਿ ਕੀ ਮੋਦੀ ਜੀ ਘਰ ਹਨ? ਮੈਂ ਪੁੱਛਣਾ ਚਾਹੁੰਦਾ ਹਾਂ, ਕੀ ਪ੍ਰਧਾਨ ਮੰਤਰੀ ਜਾਂਚ ਵਿੱਚ ਸ਼ਾਮਲ ਹੋਣਗੇ?

ਜੇਲ 'ਚੋਂ ਹੀ ਚੱਲੇਗੀ ਕੇਜਰੀਵਾਲ ਸਰਕਾਰ - ਸੰਜੇ ਸਿੰਘ ਦਾ ਦਾਅਵਾ

ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਸਰਕਾਰ ਚਲਾਉਣ ਦੇ ਦਾਅਵੇ 'ਤੇ ਸੰਜੇ ਸਿੰਘ ਨੇ ਕਿਹਾ ਕਿ ਸਵਾਲ ਉਠਾਏ ਜਾ ਰਹੇ ਹਨ ਕਿ ਸਰਕਾਰ ਕਿਵੇਂ ਚੱਲੇਗੀ? ਅਸੀਂ ਕਹਿੰਦੇ ਹਾਂ ਕਿ ਸਰਕਾਰ ਜੇਲ੍ਹ ਤੋਂ ਹੀ ਚੱਲੇਗੀ। ਜੇਲ੍ਹ ਮੈਨੂਅਲ ਵਿੱਚ ਲਿਖਿਆ ਹੈ ਕਿ ਕੋਈ ਵੀ ਬੇਅੰਤ ਚਿੱਠੀਆਂ ਲਿਖ ਸਕਦਾ ਹੈ। ਜੇਕਰ ਤੁਸੀਂ ਸਰਕਾਰੀ ਪੱਤਰ ਲਿਖਣਾ ਚਾਹੁੰਦੇ ਹੋ, ਤਾਂ ਤੁਸੀਂ ਅਦਾਲਤ ਤੋਂ ਇਜਾਜ਼ਤ ਲੈ ਸਕਦੇ ਹੋ। ਅਸੀਂ ਹੁਣ ਸਾਰੇ ਕਾਨੂੰਨ ਪੜ੍ਹ ਲਏ ਹਨ।

'ਬਾਂਦਰ ਧਮਕੀ ਤੋਂ ਨਹੀਂ ਡਰਦੇ'-ਸੰਜੇ ਸਿੰਘ

'ਆਪ' ਦੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਜੇਕਰ ਮੇਰੀ ਆਵਾਜ਼ ਦੇਸ਼ ਦੇ ਤਾਨਾਸ਼ਾਹ ਤੱਕ ਪਹੁੰਚ ਰਹੀ ਹੈ ਤਾਂ ਮੈਂ ਕਹਾਂਗਾ। ਅਸੀਂ ਲਹਿਰ ਵਿੱਚੋਂ ਪੈਦਾ ਹੋਏ ਲੋਕ ਹਾਂ। ਅਸੀਂ ਕਿਸੇ ਬਾਂਦਰ ਦੇ ਹਮਲੇ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ, "ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜੋ ਦੇਸ਼ ਲਈ ਕੰਮ ਕਰ ਰਹੇ ਹਨ।" ਉਹ ਸਾਡੇ ਨੇਤਾਵਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਸਾਡੇ ਘਰਾਂ 'ਤੇ ਛਾਪੇਮਾਰੀ ਕਰ ਰਹੇ ਹਨ। ਤਾਨਾਸ਼ਾਹੀ ਪੈਦਾ ਕੀਤੀ ਹੈ। ਮੈਂ 6 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਵਾਪਸ ਆਇਆ ਹਾਂ। ਮੋਦੀ ਜੀ, ਖੁੱਲ੍ਹੇ ਕੰਨਾਂ ਨਾਲ ਸੁਣੋ, 'ਆਪ' ਦਾ ਹਰ ਵਰਕਰ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹਾ ਹੈ।

ਉਨ੍ਹਾਂ ਕਿਹਾ, ''ਭਾਜਪਾ ਕਹਿ ਰਹੀ ਹੈ ਕਿ ਕੇਜਰੀਵਾਲ ਅਸਤੀਫਾ ਕਿਉਂ ਨਹੀਂ ਦੇ ਰਹੇ? ਅਸਲ ਵਿੱਚ ਉਹ ਕਹਿਣਾ ਚਾਹੁੰਦੇ ਹਨ ਕਿ ਕੇਜਰੀਵਾਲ ਸਕੂਲ ਕਿਉਂ ਨਹੀਂ ਬੰਦ ਕਰ ਦਿੰਦਾ, ਹਸਪਤਾਲ ਕਿਉਂ ਨਹੀਂ ਬੰਦ ਕਰ ਦਿੰਦਾ। ਉਹ ਮੁਹੱਲਾ ਕਲੀਨਿਕ ਬੰਦ ਕਿਉਂ ਨਹੀਂ ਕਰਦੇ? ਗੁਜਰਾਤ ਵਿੱਚ ਮੋਦੀ ਜੀ ਨੂੰ ਦਿਖਾਉਣ ਲਈ ਟੈਂਟ ਸਕੂਲ ਤਿਆਰ ਕਰਨਾ ਪਿਆ। ਜੇਕਰ ਭਲਕੇ ਭਗਵੰਤ ਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਅਸੀਂ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਹਾਂਗੇ''।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget