Lok Sabha Elections: ਜੰਮੂ-ਕਸ਼ਮੀਰ ਦੀ ਅਨੰਤਨਾਗ ਸੀਟ 'ਤੇ ਬਦਲੀ ਵੋਟਿੰਗ ਦੀ ਤਰੀਕ, ਇਲਤਿਜਾ ਮੁਫਤੀ ਨੇ ਕੀਤਾ ਇਹ ਵੱਡਾ ਦਾਅਵਾ
Lok Sabha Elections 2024:ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੋਟਿੰਗ ਦੀ ਤਰੀਕ ਬਦਲ ਦਿੱਤੀ ਹੈ।
Jammu Kashmir: ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੋਟਿੰਗ ਦੀ ਤਰੀਕ ਬਦਲ ਦਿੱਤੀ ਹੈ। ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੋਟਿੰਗ ਹੁਣ 7 ਮਈ ਦੀ ਬਜਾਏ 25 ਮਈ ਨੂੰ ਹੋਵੇਗੀ। ਸੂਬੇ ਦੀਆਂ ਕਈ ਸਿਆਸੀ ਪਾਰਟੀਆਂ ਦੀ ਮੰਗ 'ਤੇ ਅਤੇ ਜ਼ਮੀਨੀ ਸਥਿਤੀ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਤਰੀਕ ਬਦਲਣ ਦਾ ਐਲਾਨ ਕੀਤਾ ਹੈ। ਹਾਲੀਆ ਬਰਫਬਾਰੀ ਅਤੇ ਜ਼ਮੀਨ ਖਿਸਕਣ ਦਾ ਹਵਾਲਾ ਦਿੰਦੇ ਹੋਏ ਕਈ ਪਾਰਟੀਆਂ ਨੇ ਵੋਟਿੰਗ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਸੀ।
ਚੋਣ ਕਮਿਸ਼ਨ ਵੱਲੋਂ ਪਹਿਲਾਂ ਹੀ ਤੈਅ ਸ਼ਡਿਊਲ ਮੁਤਾਬਕ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਤੀਜੇ ਪੜਾਅ 'ਚ 7 ਮਈ ਨੂੰ ਵੋਟਿੰਗ ਹੋਣੀ ਸੀ ਪਰ ਹੁਣ ਛੇਵੇਂ ਪੜਾਅ 'ਚ 25 ਮਈ ਨੂੰ ਵੋਟਿੰਗ ਹੋਵੇਗੀ।
ਕੀ ਕਿਹਾ ਇਲਤਿਜਾ ਮੁਫਤੀ ਨੇ?
ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ 'ਤੇ ਵੋਟਿੰਗ ਦੀ ਤਰੀਕ 'ਚ ਬਦਲਾਅ ਤੋਂ ਬਾਅਦ ਸੂਬੇ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਮੁਫਤੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਲਤਿਜਾ ਮੁਫਤੀ ਨੇ ਕਿਹਾ, “ਅਨੰਤਨਾਗ-ਰਾਜੌਰੀ ਚੋਣਾਂ ਸਿਰਫ ਇਸ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਮਹਿਬੂਬਾ ਮੁਫਤੀ ਭਾਰੀ ਜਿੱਤ ਪ੍ਰਾਪਤ ਕਰੇਗੀ। ਸਿਰਫ਼ ਇਸ ਲਈ ਕਿ ਉਹ ਸੰਸਦ ਵਿੱਚ ਨਿਡਰ ਆਵਾਜ਼ ਨਹੀਂ ਚਾਹੁੰਦੇ ਪਰ ਅਸੀਂ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹਾਂ ਅਤੇ ਵੱਡੀ ਜਿੱਤ ਹਾਸਿਲ ਕਰਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।