ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਸਿੱਧੂ ਦੀ ਟਿਕਟ ਦੀ ਪੈਰਵਾਈ ਕਰਨ ਵਾਲੀ ਸਾਬਕਾ ਮੇਅਰ ਬੀਜੇਪੀ 'ਚ ਸ਼ਾਮਲ
ਏਬੀਪੀ ਸਾਂਝਾ | 30 Apr 2019 03:00 PM (IST)
ਡਾ. ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਚੋਣ ਲੜਾਉਣ ਲਈ ਸਰਗਰਮ ਚੰਡੀਗੜ੍ਹ ਦੀ ਸਾਬਕਾ ਮੇਅਰ ਪੂਨਮ ਸ਼ਰਮਾ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਦਰਅਸਲ ਪੂਨਮ ਸ਼ਰਮਾ ਨੇ ਹੀ ਨਵਜੋਤ ਕੌਰ ਸਿੱਧੂ ਨੂੰ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਿਆਂਦਾ ਸੀ। ਪੂਨਮ ਸ਼ਰਮਾ ਨੇ ਬੀਜੇਪੀ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਵੱਲੋਂ ਕੀਤੀ ਗਈ ਬਦਤਮੀਜ਼ੀ ਨੇ ਉਨ੍ਹਾਂ ਨੂੰ ਕਾਂਗਰਸ ਦਾ ਹੱਥ ਛੱਡਣ ਲਈ ਮਜਬੂਰ ਕੀਤਾ ਹੈ।
ਅੰਮ੍ਰਿਤਸਰ: ਡਾ. ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਚੋਣ ਲੜਾਉਣ ਲਈ ਸਰਗਰਮ ਚੰਡੀਗੜ੍ਹ ਦੀ ਸਾਬਕਾ ਮੇਅਰ ਪੂਨਮ ਸ਼ਰਮਾ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਦਰਅਸਲ ਪੂਨਮ ਸ਼ਰਮਾ ਨੇ ਹੀ ਨਵਜੋਤ ਕੌਰ ਸਿੱਧੂ ਨੂੰ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਿਆਂਦਾ ਸੀ। ਪੂਨਮ ਸ਼ਰਮਾ ਨੇ ਬੀਜੇਪੀ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਵੱਲੋਂ ਕੀਤੀ ਗਈ ਬਦਤਮੀਜ਼ੀ ਨੇ ਉਨ੍ਹਾਂ ਨੂੰ ਕਾਂਗਰਸ ਦਾ ਹੱਥ ਛੱਡਣ ਲਈ ਮਜਬੂਰ ਕੀਤਾ ਹੈ। ਸਿੱਧੂ ਨੂੰ ਟਿਕਟ ਨਾ ਮਿਲਣ 'ਤੇ ਉਨ੍ਹਾਂ ਤਾਂ ਫਿਰ ਤੋਂ ਪੰਜਾਬ ਵਿੱਚ ਕਾਂਗਰਸ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਪਰ ਸਿੱਧੂ ਪਰਿਵਾਰ ਪਿੱਛੇ ਲੜਨ ਵਾਲੀ ਪੂਨਮ ਸ਼ਰਮਾ ਨੇ ਕਾਂਗਰਸ ਦਾ ਹੱਥ ਛੱਡ ਦਿੱਤਾ ਹੈ। ਦੱਸ ਦੇਈਏ ਨਵਜੋਤ ਕੌਰ ਸਿੱਧੂ ਬਠਿੰਡਾ ਤੋਂ ਕਾਂਗਰਸ ਲਈ ਪ੍ਰਚਾਰ ਕਰ ਰਹੇ ਹਨ। ਪੂਨਮ ਨੇ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਵੱਲੋਂ ਉਮੀਦਵਾਰ ਬਣਾਉਣ ਲਈ ਉਨ੍ਹਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤਕ ਪਹੁੰਚ ਕੀਤੀ ਸੀ ਤਾਂ ਕਿ ਮਹਿਲਾਵਾਂ ਦਾ ਸਨਮਾਨ ਵਧ ਸਕੇ। ਉਨ੍ਹਾਂ ਕਿਹਾ ਕਿ ਉਹ ਅੱਜ ਵੀ ਸਿੱਧੂ ਪਰਿਵਾਰ ਦੀ ਦਿਲੋਂ ਇੱਜ਼ਤ ਕਰਦੇ ਹਨ ਕਿਉਂਕਿ ਉਹ ਕਾਂਗਰਸ ਵਿੱਚ ਇਕਲੌਤਾ ਇਮਾਨਦਾਰ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੀਜੇਪੀ ਦੀਆਂ ਨੀਤੀਆਂ ਤਾਂ ਨਹੀਂ ਲੁਭਾ ਸਕੀਆਂ, ਪਰ ਪਵਨ ਕੁਮਾਰ ਬਾਂਸਲ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਨੇ ਕਾਂਗਰਸ ਛੱਡਣ ਨੂੰ ਮਜਬੂਰ ਕਰ ਦਿਤਾ।