Lok sabha elections: ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੁੰਦਿਆਂ ਹੀ ਪੂਰੇ ਦੇਸ਼ 'ਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ, ਜੋ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਬਰਕਰਾਰ ਰਹੇਗਾ।
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਜਦੋਂ ਚੋਣ ਜ਼ਾਬਤਾ ਲਾਗੂ ਹੁੰਦਾ ਹੈ, ਤਾਂ ਕਈ ਬਦਲਾਅ ਵੀ ਹੋ ਜਾਂਦੇ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਕਈ ਤਰ੍ਹਾਂ ਦੀਆਂ ਹਿਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਦੇ ਤਹਿਤ ਕਿਹਾ ਗਿਆ ਹੈ ਕਿ ਚੋਣ ਪ੍ਰਚਾਰ ਲਈ ਪਾਰਟੀਆਂ ਮੰਦਰ, ਮਸਜਿਦ, ਚਰਚ, ਗੁਰਦੁਆਰੇ ਜਾਂ ਕਿਸੇ ਵੀ ਧਾਰਮਿਕ ਥਾਂ ਦੀ ਵਰਤੋਂ ਨਹੀਂ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ: Lok Sabha Election Date: ਕਿਹੜੇ ਸੂਬਿਆਂ ‘ਚ ਪਹਿਲਾਂ ਅਤੇ ਕਿੱਥੇ ਅਖੀਰ ‘ਚ ਹੋਵੇਗੀ ਵੋਟਿੰਗ, ਇੱਕ ਕਲਿੱਕ ਵਿੱਚ ਪੜ੍ਹੋ ਪੂਰੀ ਜਾਣਕਾਰੀ
ਚੋਣ ਕਮਿਸ਼ਨ ਨੇ ਦਿੱਤੀਆਂ ਆਹ ਹਿਦਾਇਤਾਂ
- ਹਰ ਪਾਰਟੀ ਜਾਂ ਉਮੀਦਵਾਰ ਨੂੰ ਰੈਲੀ ਜਾਂ ਜਲੂਸ ਕੱਢਣ ਜਾਂ ਚੋਣ ਸਭਾ ਕਰਨ ਤੋਂ ਪਹਿਲਾਂ ਪੁਲਿਸ ਦੀ ਮਨਜ਼ੂਰੀ ਲੈਣੀ ਪਵੇਗੀ।
ਜੇਕਰ ਪਾਰਟੀਆਂ ਨੇ ਕੋਈ ਰੈਲੀ ਵੀ ਕਰਨੀ ਹੈ ਤਾਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ. ਜੇ. ਦਾ ਇਸਤੇਮਾਲ ਨਹੀਂ ਕੀਤਾ ਜਾ ਸਕਦਾ। - ਚੋਣ ਪ੍ਰਚਾਰ ਦੌਰਾਨ ਕੋਈ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ 'ਚ ਸ਼ਾਮਲ ਨਹੀਂ ਹੋ ਸਕਦਾ, ਜੋ ਆਪਸੀ ਨਫ਼ਰਤ ਪੈਦਾ ਕਰ ਸਕਦੀ ਹੈ ਜਾਂ ਜਾਤੀਆਂ ਅਤੇ ਭਾਈਚਾਰਿਆਂ ਵਿਚਕਾਰ ਤਣਾਅ ਪੈਦਾ ਕਰ ਸਕਦੀ ਹੈ।
- ਇਕ ਪਾਰਟੀ ਦੇ ਪੋਸਟਰ ਦੂਜੀ ਪਾਰਟੀ ਨਹੀਂ ਹਟਾ ਸਕਦੀ।
- ਸਿਆਸੀ ਪਾਰਟੀਆਂ ਪ੍ਰਚਾਰ 'ਚ ਬੱਚਿਆਂ ਦਾ ਇਸਤੇਮਾਲ ਨਹੀਂ ਕਰ ਸਕਦੀਆਂ।
- ਮੁੱਦਿਆਂ 'ਤੇ ਆਧਾਰਿਤ ਚੋਣ ਪ੍ਰਚਾਰ ਹੀ ਕਰਨ ਪਾਰਟੀਆਂ।
- ਹਰ ਸਟਾਰ ਪ੍ਰਚਾਰਕ ਨੂੰ ਦਿਸ਼ਾ-ਨਿਰਦੇਸ਼ ਪਤਾ ਹੋਣ।
- ਜਾਤੀ ਅਤੇ ਧਰਮ ਦੇ ਆਧਾਰ 'ਤੇ ਅਪੀਲ ਨਾ ਕੀਤੀ ਜਾਵੇ।
- ਸਿਆਸੀ ਪਾਰਟੀਆਂ ਨੂੰ ਨਿੱਜੀ ਹਮਲੇ ਕਰਨ ਤੋਂ ਬਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Lok sabha election date: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ 'ਚ 1 ਜੂਨ ਨੂੰ ਪੈਣਗੀਆਂ ਵੋਟਾਂ