ਨਵੀਂ ਦਿੱਲੀ: ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਨੇ ਕਿਸਾਨਾਂ ਦਾ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, 2020, ਅਤੇ ਕਿਸਮਾਂ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ, 2020 'ਤੇ ਨੂੰ ਪਾਸ ਕਰ ਦਿੱਤਾ ਹੈ। ਹੁਣ ਇਹ ਬਿੱਲ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕੇ ਪੰਜਾਬ ਅਤੇ ਹਰਿਆਣਾ 'ਚ ਇਸ ਬਿੱਲ ਤੇ ਕਾਫੀ ਵਿਰੋਧ ਪ੍ਰਦਰਸ਼ਨ ਹੋ ਰਿਹਾ ਸੀ।ਪਰ ਇਸ ਦੇ ਬਾਵਜੂਦ ਬਿੱਲ ਲੋਕ ਸਭਾ 'ਚ ਪਾਸ ਹੋ ਗਏ ਹਨ ਅਤੇ ਕਿਸਾਨ ਹਾਲੇ ਵੀ ਸੜਕਾਂ ਤੇ ਨਿਤਰੇ ਹੋਏ ਹਨ।ਦੱਸਣਯੋਗ ਹੈ ਕਿ ਅਕਾਲੀ ਦਲ ਨੇ ਇਸ ਬਿੱਲ ਦਾ ਲੋਕ ਸਭਾ 'ਚ ਵਿਰੋਧ ਕੀਤਾ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਦੀ ਵਜ਼ਾਰਤ ਛੱਡ ਦਿੱਤੀ ਹੈ ਅਤੇ ਅਸਤੀਫਾ ਦੇ ਦਿੱਤਾ ਹੈ।