ਲੋਕ ਸਭਾ 'ਚ ਵੀ ਪਾਸ ਹੋਇਆ ਜੰਮੂ ਤੇ ਕਸ਼ਮੀਰ ਪੁਨਰਗਠਨ ਬਿੱਲ
ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਸੰਸਦ ਵਿੱਚ ਪਾਸ ਹੋ ਗਿਆ ਹੈ। ਅੱਜ ਲੋਕ ਸਭਾ ਵਿੱਚ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ। ਬਿੱਲ ਦੇ ਪੱਖ ਵਿੱਚ 367 ਤੇ ਵਿਰੋਧ ਵਿੱਚ 67 ਵੋਟਾਂ ਪਈਆਂ। ਇਸ ਬਿੱਲ ਨੂੰ ਸੋਮਵਾਰ ਹੀ ਰਾਜ ਸਭਾ ਵਿੱਚ ਮਨਜ਼ੂਰੀ ਮਿਲ ਗਈ ਸੀ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਸੰਸਦ ਵਿੱਚ ਪਾਸ ਹੋ ਗਿਆ ਹੈ। ਅੱਜ ਲੋਕ ਸਭਾ ਵਿੱਚ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ। ਬਿੱਲ ਦੇ ਪੱਖ ਵਿੱਚ 367 ਤੇ ਵਿਰੋਧ ਵਿੱਚ 67 ਵੋਟਾਂ ਪਈਆਂ। ਇਸ ਬਿੱਲ ਨੂੰ ਸੋਮਵਾਰ ਹੀ ਰਾਜ ਸਭਾ ਵਿੱਚ ਮਨਜ਼ੂਰੀ ਮਿਲ ਗਈ ਸੀ।
ਦੱਸ ਦੇਈਏ ਇਸ ਬਿੱਲ ਵਿੱਚ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸਾਂ (ਜੰਮੂ-ਕਸ਼ਮੀਰ ਤੇ ਲੱਦਾਖ) ਵਿੱਚ ਵੰਡਣ ਦਾ ਪ੍ਰਬੰਧ ਦਿੱਤਾ ਗਿਆ ਹੈ। ਪਹਿਲਾਂ ਜੰਮੂ ਕਸ਼ਮੀਰ ਪੂਰਨ ਰਾਜ ਸੀ।
ਇਸ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਧਾਰਾ 370 ਹਟਾਏ ਜਾਣ ਦਾ ਵਿਰੋਧ ਕਰਨ ਵਾਲੇ ਦਲਿਤ, ਮਹਿਲਾ, ਆਦਿਵਾਸੀ ਸਿੱਖਿਆ ਦੇ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਧਾਰਾ 370 ਹਟਣ ਬਾਅਦ ਜੰਮੂ-ਕਸ਼ਮੀਰ ਵਿੱਚ ਸਨਅਤ ਖੋਲ੍ਹੀ ਜਾਏਗੀ।
ਅਮਿਤ ਸ਼ਾਹ ਨੇ ਕਿਹਾ ਕਿ ਇਸ ਧਾਰਾ ਹਟਣ ਨਾਲ ਜੰਮੂ-ਕਸ਼ਮੀਰ ਵਿੱਚ ਜ਼ਮੀਨ ਦੀਆਂ ਕੀਮਤਾਂ ਵਧਣਗੀਆਂ। ਵਾਤਾਵਰਨ ਨੂੰ ਨੁਕਸਾਨ ਨਹੀਂ ਹੋਏਗਾ। ਜੰਮੂ-ਕਸ਼ਮੀਰ ਧਰਤੀ ਦਾ ਸਵਰਗ ਸੀ, ਹੈ ਤੇ ਰਹੇਗਾ। ਉਸ ਨੂੰ ਕੋਈ ਖ਼ਤਮ ਨਹੀਂ ਕਰ ਸਕਦਾ।
Resolution revoking Article 370 from Jammu & Kashmir passed in Lok Sabha pic.twitter.com/BhDpDJV0Bs
— ANI (@ANI) August 6, 2019