ਪੜਚੋਲ ਕਰੋ

Parliament Security Breach: ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਅੱਠ ਮੁਲਾਜ਼ਮਾਂ ‘ਤੇ ਡਿੱਗੀ ਗਾਜ, ਲੋਕ ਸਭਾ ਸਕੱਤਰੇਤ ਨੇ ਕੀਤੇ ਮੁਅੱਤਲ

Parliament Security Breach:: ਜਿਸ ਤਰ੍ਹਾਂ ਦੋ ਲੋਕਾਂ ਨੇ ਸੰਸਦ ਵਿੱਚ ਘੁਸਪੈਠ ਕੀਤੀ ਹੈ, ਉਸ ਨੇ ਦੇਸ਼ ਦੀ ਸਭ ਤੋਂ ਸੁਰੱਖਿਅਤ ਮੰਨੀ ਜਾਂਦੀ ਇਮਾਰਤ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ।

Parliament Security Breach News: ਸੰਸਦ ਦੀ ਸੁਰੱਖਿਆ ਉਲੰਘਣਾ ਮਾਮਲੇ ‘ਚ ਲੋਕ ਸਭਾ ਸਕੱਤਰੇਤ ਨੇ ਸਖ਼ਤ ਕਾਰਵਾਈ ਕੀਤੀ ਹੈ। ਲੋਕ ਸਭਾ ਸਕੱਤਰੇਤ ਨੇ ਬੁੱਧਵਾਰ (13 ਦਸੰਬਰ) ਨੂੰ ਵਾਪਰੀ ਸੁਰੱਖਿਆ ਕੁਤਾਹੀ ਦੀ ਘਟਨਾ ਲਈ ਅੱਠ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੇ ਸੁਰੱਖਿਆ ਕਰਮਚਾਰੀਆਂ ਨੂੰ ਲਾਪਰਵਾਹੀ ਲਈ ਮੁਅੱਤਲ ਕੀਤਾ ਗਿਆ ਹੈ। ਬੁੱਧਵਾਰ ਦੁਪਹਿਰ 1 ਵਜੇ ਸਦਨ ਦੀ ਕਾਰਵਾਈ ਦੌਰਾਨ ਦੋ ਘੁਸਪੈਠੀਏ ਲੋਕ ਸਭਾ ਵਿੱਚ ਦਾਖ਼ਲ ਹੋਏ, ਜਿਨ੍ਹਾਂ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।

ਲੋਕ ਸਭਾ ਸਕੱਤਰੇਤ ਵੱਲੋਂ ਜਿਨ੍ਹਾਂ ਲੋਕਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਦੇ ਨਾਂ ਰਾਮਪਾਲ, ਅਰਵਿੰਦ, ਵੀਰ ਦਾਸ, ਗਣੇਸ਼, ਅਨਿਲ, ਪ੍ਰਦੀਪ, ਵਿਮਿਤ ਅਤੇ ਨਰਿੰਦਰ ਹਨ। ਸੰਸਦ ਵਿੱਚ ਘੁਸਪੈਠ ਕਰਨ ਵਾਲੇ ਪੰਜ ਲੋਕਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਘੁਸਪੈਠ ਦੀ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਛੇ ਮੁਲਜ਼ਮ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਇੱਕ ਅਜੇ ਫਰਾਰ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਰਾਜਸਥਾਨ ਦੇ ਨੀਮਰਾਨਾ 'ਚ ਉਸ ਦਾ ਟਿਕਾਣਾ ਲੱਭ ਲਿਆ, ਜਿਸ ਤੋਂ ਬਾਅਦ ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਪਹੁੰਚੀ ਤਾਂ ਉਹ ਉਥੋਂ ਫਰਾਰ ਹੋ ਗਿਆ। ਫਿਲਹਾਲ ਵਿਸ਼ੇਸ਼ ਟੀਮ ਦੀਆਂ ਦੋ ਟੀਮਾਂ ਦੋਸ਼ੀ ਲਲਿਤ ਝਾਅ ਦੀ ਭਾਲ 'ਚ ਜੁਟੀਆਂ ਹੋਈਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਕਿੰਨ੍ਹਾਂ ਦੀ ਹੋਈ ਗ੍ਰਿਫ਼ਤਾਰੀ ?

ਸੰਸਦ ਵਿੱਚ ਘੁਸਪੈਠ ਕਰਨ ਵਾਲੇ ਪੰਜ ਵਿਅਕਤੀਆਂ ਦੀ ਪਛਾਣ ਸਾਗਰ ਸ਼ਰਮਾ (26), ਮਨੋਰੰਜਨ ਡੀ (34), ਅਮੋਲ ਸ਼ਿੰਦੇ (25) ਅਤੇ ਨੀਲਮ ਆਜ਼ਾਦ (42) ਵਜੋਂ ਹੋਈ ਹੈ। ਪੰਜਵੇਂ ਵਿਅਕਤੀ ਦੀ ਪਛਾਣ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਵੀ ਮਾਮਲਾ ਦਰਜ ਕੀਤਾ ਹੈ। ਫੜ੍ਹੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

ਸੁਰੱਖਿਆ ਵਿੱਚ ਗੜਬੜੀ ਦੀ ਜਾਂਚ ਲਈ ਕਮੇਟੀ ਦਾ ਗਠਨ

ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਮੰਤਰਾਲੇ ਨੇ ਲੋਕ ਸਭਾ ਸਕੱਤਰੇਤ ਦੀ ਬੇਨਤੀ 'ਤੇ ਸੁਰੱਖਿਆ ਵਿੱਚ ਕਮੀ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ ਇਸ ਕਮੇਟੀ ਦੀ ਅਗਵਾਈ ਕਰ ਰਹੇ ਹਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਹੋਰ ਸੁਰੱਖਿਆ ਏਜੰਸੀਆਂ ਦੇ ਮੈਂਬਰ ਅਤੇ ਮਾਹਿਰ ਵੀ ਸ਼ਾਮਲ ਕੀਤੇ ਗਏ ਹਨ। ਕਮੇਟੀ ਦਾ ਕੰਮ ਸੁਰੱਖਿਆ ਵਿੱਚ ਕਮੀ ਦੇ ਕਾਰਨਾਂ ਦਾ ਪਤਾ ਲਗਾਉਣਾ ਅਤੇ ਕਾਰਵਾਈ ਦੀ ਸਿਫ਼ਾਰਸ਼ ਕਰਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget