Lok Sabha Speaker 2024: ਓਮ ਬਿਰਲਾ ਜੋ ਕਿ ਬੁੱਧਵਾਰ ਯਾਨੀਕਿ 26 ਜੂਨ ਨੂੰ ਲਗਾਤਾਰ ਦੂਜੀ ਵਾਰ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ 10 ਸਾਲ ਬਾਅਦ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਦਿੱਤੀ। ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (rahul gandhi) ਨੂੰ ਮੰਗਲਵਾਰ ਯਾਨੀਕਿ 25 ਜੂਨ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਸੀ।
ਇਸ ਤੋਂ ਪਹਿਲਾਂ ਸੋਨੀਆ ਗਾਂਧੀ ਇਸ ਅਹੁਦੇ 'ਤੇ ਸੀ
ਇਸ ਤੋਂ ਪਹਿਲਾਂ 2009 ਤੋਂ 2014 ਤੱਕ ਭਾਰਤੀ ਜਨਤਾ ਪਾਰਟੀ (BJP) ਦੀ ਮਰਹੂਮ ਆਗੂ ਸੁਸ਼ਮਾ ਸਵਰਾਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਸੀ। ਕਾਂਗਰਸ ਦੀ ਆਖਰੀ ਵਿਰੋਧੀ ਨੇਤਾ ਸੋਨੀਆ ਗਾਂਧੀ ਸੀ ਜੋ 1999 ਤੋਂ 2004 ਤੱਕ ਇਸ ਅਹੁਦੇ 'ਤੇ ਰਹੀ। ਇਸ ਤੋਂ ਇਲਾਵਾ ਰਾਜੀਵ ਗਾਂਧੀ 18 ਦਸੰਬਰ 1989 ਤੋਂ 24 ਦਸੰਬਰ 1990 ਤੱਕ ਵਿਰੋਧੀ ਧਿਰ ਦੇ ਨੇਤਾ ਵੀ ਰਹੇ।
ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਦਾ ਫੈਸਲਾ ਨਵੀਂ ਦਿੱਲੀ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਇੰਡੀਆ ਗਠਜੋੜ ਦੇ ਨੇਤਾਵਾਂ ਦੀ ਬੈਠਕ 'ਚ ਲਿਆ ਗਿਆ। ਰਾਹੁਲ ਗਾਂਧੀ ਪੰਜ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਇਸ ਸਮੇਂ ਲੋਕ ਸਭਾ ਵਿੱਚ ਰਾਏਬਰੇਲੀ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਜਸਥਾਨ ਦੇ ਕੋਟਾ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਦੂਜੀ ਵਾਰ ਲੋਕ ਸਭਾ ਦਾ ਸਪੀਕਰ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਉਨ੍ਹਾਂ ਨੂੰ ਸੀਟ ਤੱਕ ਲੈ ਕੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।