Parliament Winter Session:: ਸੋਮਵਾਰ (18 ਦਸੰਬਰ) ਨੂੰ ਵੀ ਵਿਰੋਧੀ ਪਾਰਟੀਆਂ ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਆਪਣੀਆਂ ਮੰਗਾਂ 'ਤੇ ਅੜੀਆਂ ਰਹੀਆਂ। ਇਸ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਲੋਕ ਸਭਾ ਸਪੀਕਰ ਨੇ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਅਤੇ ਕਈ ਹੋਰ ਸੰਸਦ ਮੈਂਬਰਾਂ ਨੂੰ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ।






ਅਧੀਰ ਰੰਜਨ ਚੌਧਰੀ ਤੋਂ ਇਲਾਵਾ ਸੁਰੇਸ਼, ਤ੍ਰਿਣਮੂਲ ਕਾਂਗਰਸ ਦੇ ਕਲਿਆਣ ਬੈਨਰਜੀ, ਸੌਗਾਤਾ ਰਾਏ, ਪ੍ਰਤਿਮਾ ਮੰਡਲ, ਡੀਐਮਕੇ ਦੇ ਏ. ਰਾਜਾ ਅਤੇ ਆਰਐਸਪੀ ਦੇ ਐਨਕੇ ਪ੍ਰੇਮਚੰਦਰਨ ਸਮੇਤ ਕਈ ਮੈਂਬਰਾਂ ਨੂੰ ਸਦਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਦਰਅਸਲ, ਵਿਰੋਧੀ ਪਾਰਟੀਆਂ ਲਗਾਤਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੋਵੇਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਵਿੱਚ ਲੋਕ ਸਭਾ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਬਿਆਨ ਦੀ ਮੰਗ ਕਰ ਰਹੀਆਂ ਹਨ।


ਇਸ ਤੋਂ ਪਹਿਲਾਂ ਵੀ ਲੋਕ ਸਭਾ ਦੇ 12 ਵਿਰੋਧੀ ਸੰਸਦ ਮੈਂਬਰਾਂ ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਵਿੱਚ ਕਾਂਗਰਸ ਦੇ ਟੀਐਨ ਪ੍ਰਥਾਪਨ, ਹਿਬੀ ਈਡਨ, ਜੋਤਿਮਣੀ, ਰਾਮਿਆ ਹਰੀਦਾਸ, ਡੀਨ ਕੁਰਿਆਕੋਸ, ਵੀਕੇ ਸ੍ਰੀਕੰਦਨ, ਬੈਨੀ ਬੇਹਾਨਨ, ਮੁਹੰਮਦ ਜਾਵੇਦ ਅਤੇ ਮਾਨਿਕਮ ਟੈਗੋਰ ਸ਼ਾਮਲ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ