Lok Sabha Elections Result: ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਮੁਤਾਬਕ ਨਾ ਤਾਂ ਐਨਡੀਏ ਅਤੇ ਨਾ ਹੀ ਇੰਡੀਆ ਗਠਜੋੜ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਅਜਿਹੇ 'ਚ ਕਾਂਗਰਸ ਨੇ ਭਾਜਪਾ ਨੂੰ ਸੱਤਾ 'ਚ ਆਉਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸ਼ਰਦ ਪਵਾਰ ਨੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੇਡੀਯੂ ਮੁਖੀ ਨਿਤੀਸ਼ ਕੁਮਾਰ ਨਾਲ ਗੱਲਬਾਤ ਕੀਤੀ ਹੈ। ਇਸ ਤੋਂ ਇਲਾਵਾ ਸਟਾਲਿਨ ਚੰਦਰਬਾਬੂ ਨਾਇਡੂ ਦੇ ਸੰਪਰਕ 'ਚ ਰਹਿੰਦੇ ਹਨ।



ਸੂਤਰਾਂ ਮੁਤਾਬਕ ਟੀਡੀਪੀ ਮੁਖੀ ਐੱਨ. ਚੰਦਰਬਾਬੂ ਨਾਇਡੂ ਨੂੰ ਐਨਡੀਏ ਦਾ ਕਨਵੀਨਰ ਨਿਯੁਕਤ ਕੀਤਾ ਜਾਵੇਗਾ। ਨਾਇਡੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿੱਜੀ ਤੌਰ 'ਤੇ ਫੋਨ ਕੀਤਾ ਅਤੇ ਦੋਵਾਂ ਨੂੰ ਵਧਾਈ ਦਿੱਤੀ। ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਲੀਡਰਸ਼ਿਪ ਟੀਡੀਪੀ ਅਤੇ ਜੇਡੀਯੂ ਦੋਵਾਂ ਪਾਰਟੀਆਂ ਦੇ ਚੋਟੀ ਦੇ ਆਗੂਆਂ ਦੇ ਸੰਪਰਕ ਵਿੱਚ ਹੈ, ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਦੀ ਮਦਦ ਨਾਲ ਬਹੁਮਤ ਸਾਬਤ ਕੀਤਾ ਜਾ ਸਕੇ ਅਤੇ ਭਾਜਪਾ ਨੂੰ ਸੱਤਾ ਵਿੱਚ ਆਉਣ ਤੋਂ ਰੋਕਿਆ ਜਾ ਸਕੇ।


ਨਿਤੀਸ਼ ਕੁਮਾਰ ਦੋ ਵਾਰ ਭਾਜਪਾ ਛੱਡ ਚੁੱਕੇ ਹਨ


ਦੱਸ ਦੇਈਏ ਕਿ ਨਿਤੀਸ਼ ਕੁਮਾਰ ਦੋ ਵਾਰ ਭਾਜਪਾ ਛੱਡ ਚੁੱਕੇ ਹਨ। 2015 'ਚ ਨਿਤੀਸ਼ ਕੁਮਾਰ ਨੇ ਭਾਜਪਾ ਛੱਡ ਕੇ ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ ਨਾਲ ਮਹਾਗਠਜੋੜ ਬਣਾਇਆ ਅਤੇ ਚੋਣਾਂ ਜਿੱਤਣ ਤੋਂ ਬਾਅਦ ਉਹ ਮੁੱਖ ਮੰਤਰੀ ਵੀ ਬਣੇ। ਇਹ ਸਰਕਾਰ 2 ਸਾਲ ਤੱਕ ਚੱਲੀ। ਇਸ ਤੋਂ ਬਾਅਦ ਜੁਲਾਈ 2017 'ਚ ਆਰਜੇਡੀ ਨਾਲ ਟਕਰਾਅ ਤੋਂ ਬਾਅਦ ਨਿਤੀਸ਼ ਕੁਮਾਰ ਨੇ ਮਹਾਗਠਜੋੜ ਛੱਡ ਦਿੱਤਾ ਅਤੇ ਫਿਰ ਤੋਂ ਐਨਡੀਏ 'ਚ ਸ਼ਾਮਲ ਹੋ ਗਏ ਅਤੇ ਭਾਜਪਾ ਦੀ ਮਦਦ ਨਾਲ ਸਰਕਾਰ ਬਣਾਈ। 10 ਅਗਸਤ, 2022 ਨੂੰ, ਨਿਤੀਸ਼ ਕੁਨਾਰ ਨੇ ਫਿਰ ਪਲਟੀ ਮਾਰੀ ਅਤੇ ਭਾਜਪਾ ਛੱਡ ਕੇ ਲਾਲੂ ਯਾਦਵ ਦੀ ਪਾਰਟੀ ਵਿੱਚ ਸ਼ਾਮਲ ਹੋ ਗਏ।


ਦੋਵਾਂ ਨੇ ਮਿਲ ਕੇ ਸਰਕਾਰ ਬਣਾਈ ਸੀ। ਨਿਤੀਸ਼ ਕੁਮਾਰ ਮੁੱਖ ਮੰਤਰੀ ਅਤੇ ਤੇਜਸਵੀ ਯਾਦਵ ਉਪ ਮੁੱਖ ਮੰਤਰੀ ਬਣੇ। ਦੋਵਾਂ ਦੀ ਸਰਕਾਰ ਦੋ ਸਾਲ ਤੱਕ ਚੱਲੀ, ਪਰ ਟਕਰਾਅ ਕਾਰਨ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਰਾਹ ਬਦਲ ਲਿਆ ਅਤੇ 28 ਜਨਵਰੀ 2024 ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਐਨਡੀਏ ਵਿੱਚ ਵਾਪਸ ਆ ਗਏ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।