Manjinder Singh Sirsa: ਮਨਜਿੰਦਰ ਸਿਰਸਾ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ
ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਦਿੱਲੀ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ।
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਦਿੱਲੀ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਇਸ ਕਾਰਨ, ਹੁਣ ਸਿਰਸਾ ਦੇਸ਼ ਛੱਡ ਕੇ ਕਿਤੇ ਵੀ ਨਹੀਂ ਜਾ ਸਕਦੇ।
ਦਿੱਲੀ ਪੁਲਿਸ ਨੇ ਸਿਰਸਾ ਨੂੰ ਸਾਰੇ ਹਵਾਈ ਅੱਡਿਆਂ 'ਤੇ ਸਿਰਸਾ ਨੂੰ ਰੋਕਣ ਦੇ ਆਦੇਸ਼ ਜਾਰੀ ਕੀਤੇ ਹਨ। ਦੇਸ਼ ਦੇ ਕਿਸੇ ਵੀ ਪਰਵਾਸ ਕੇਂਦਰ ਤੋਂ ਸਿਰਸਾ ਨੂੰ ਹੁਣ ਕਲੀਰੀਐਂਸ ਨਹੀਂ ਮਿਲੇਗੀ।
ਦੱਸ ਦਈਏ ਕਿ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਸਿਰਸਾ ਖਿਲਾਫ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਪੜਤਾਲ ਦੇ ਅਧਾਰ 'ਤੇ ਹੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਜਾਣੋ:
ਇਹ ਕੇਸ 2 ਸਾਲ ਪਹਿਲਾਂ ਦਾ ਹੈ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਅਹੁਦੇਦਾਰਾਂ ਨੇ ਦੋ ਸਾਲ ਪਹਿਲਾਂ ਮੌਜੂਦਾ ਕਮੇਟੀ 'ਚ ਚੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਬਾਰੇ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਇਹ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ। ਇਸ ਮਾਮਲੇ 'ਚ ਟੈਂਟਾਂ ਦਾ ਬਿੱਲ ਅਤੇ ਕਈ ਦੋਸ਼ ਲਗਾਏ ਗਏ ਸੀ। ਇਹ ਸ਼ਿਕਾਇਤ ਤਤਕਾਲੀ ਜਨਰਲ ਸੱਕਤਰ ਮਨਜਿੰਦਰ ਸਿੰਘ ਸਿਰਸਾ ਖਿਲਾਫ ਦਿੱਤੀ ਗਈ ਸੀ।
ਹੁਣ ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਨ। ਇਹ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ। 9 ਜੁਲਾਈ ਨੂੰ ਅਦਾਲਤ ਵਿਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਨਜਿੰਦਰ ਸਿੰਘ ਸਿਰਸਾ ਨੇ ਪਿਛਲੇ ਕੁਝ ਸਾਲਾਂ ਦੌਰਾਨ ਆਪਣੀ ਬਹੁਤ ਸਾਰੀ ਜਾਇਦਾਦ ਵੇਚੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਉਹ ਵਿਦੇਸ਼ ਭੱਜ ਵੀ ਸਕਦੇ ਹਨ। ਇਸ ਲਈ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ, ਕਿਉਂਕਿ ਮਾਮਲਾ ਬਹੁਤ ਗੰਭੀਰ ਹੈ।
ਇਹ ਵੀ ਪੜ੍ਹੋ: Tiger Shroff Lifts Weight: ਮੀਰਾਬਾਈ ਚਾਨੂ ਤੋਂ ਪ੍ਰਭਵਿਤ ਹੋ ਟਾਈਗਰ ਸ਼ਰਾਫ਼ ਨੇ ਚੁੱਕਿਆ 140 ਕਿੱਲੋ ਵਜ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904