Hanuman Chalisa Row: ਮੁੰਬਈ ਜੇਲ੍ਹ 'ਚੋਂ 12ਵੇਂ ਦਿਨ ਰਿਹਾਅ ਹੋਈ ਨਵਨੀਤ ਰਾਣਾ, ਅਦਾਲਤ ਨੇ ਦਿੱਤੀਆਂ ਸਖ਼ਤ ਹਦਾਇਤਾਂ
ਅਮਰਾਵਤੀ ਤੋਂ ਆਜ਼ਾਦ ਸੰਸਦ ਮੈਂਬਰ ਨਵਨੀਤ ਰਾਣਾ ਤੇ ਉਨ੍ਹਾਂ ਦੇ ਵਿਧਾਇਕ ਪਤੀ ਰਵੀ ਰਾਣਾ ਨੂੰ ਬੁੱਧਵਾਰ ਮੁੰਬਈ ਸੈਸ਼ਨ ਕੋਰਟ ਨੇ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਦੂਜੇ ਪਾਸੇ ਅੱਜ ਨਵਨੀਤ ਰਾਣਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
Loudspeaker Row: ਅਮਰਾਵਤੀ ਤੋਂ ਆਜ਼ਾਦ ਸੰਸਦ ਮੈਂਬਰ ਨਵਨੀਤ ਰਾਣਾ ਤੇ ਉਨ੍ਹਾਂ ਦੇ ਵਿਧਾਇਕ ਪਤੀ ਰਵੀ ਰਾਣਾ ਨੂੰ ਬੁੱਧਵਾਰ ਮੁੰਬਈ ਸੈਸ਼ਨ ਕੋਰਟ ਨੇ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਦੂਜੇ ਪਾਸੇ ਅੱਜ ਨਵਨੀਤ ਰਾਣਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਨਵਨੀਤ ਰਾਣਾ ਪਿਛਲੇ 11 ਦਿਨਾਂ ਤੋਂ ਬਾਈਕਲਾ ਜੇਲ੍ਹ 'ਚ ਬੰਦ ਸੀ। ਅੱਜ 12ਵੇਂ ਦਿਨ ਸਿਹਤ ਖਰਾਬ ਹੋਣ ਕਾਰਨ ਉਸ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰ ਦਿੱਤਾ ਗਿਆ। ਦਰਅਸਲ ਨਿਯਮਾਂ ਮੁਤਾਬਕ ਉਸ ਨੂੰ ਸ਼ਾਮ ਪੰਜ ਵਜੇ ਰਿਹਾਅ ਕੀਤਾ ਜਾਣਾ ਸੀ। ਇਸ ਦੇ ਨਾਲ ਹੀ ਨਵਨੀਤ ਰਾਣਾ ਦੇ ਪਤੀ ਦੀ ਰਿਹਾਈ ਵੀ ਤਲੋਜਾ ਜੇਲ੍ਹ ਤੋਂ ਪੰਜ ਵਜੇ ਤੱਕ ਹੋ ਸਕਦੀ ਹੈ।
ਰਿਹਾਈ ਤੋਂ ਬਾਅਦ ਨਵਨੀਤ ਰਾਣਾ ਨੂੰ ਸੀਆਰਪੀਐਫ ਤੇ ਮੁੰਬਈ ਪੁਲਿਸ ਦੀ ਸੁਰੱਖਿਆ ਦਿੱਤੀ ਗਈ ਹੈ। ਨਵਨੀਤ ਰਾਣਾ ਦੀ ਰਿਹਾਈ ਦੇ ਨਾਲ ਹੀ ਉਨ੍ਹਾਂ ਨੂੰ ਸੀਆਰਪੀਐਫ ਦੇ ਨਾਲ-ਨਾਲ ਮੁੰਬਈ ਪੁਲਿਸ ਦੀ ਸੁਰੱਖਿਆ ਵੀ ਦਿੱਤੀ ਗਈ ਹੈ। ਰਿਹਾਈ ਤੋਂ ਬਾਅਦ ਉਹ ਲੀਲਾਵਤੀ ਹਸਪਤਾਲ ਜਾਵੇਗੀ। ਜਿੱਥੇ ਉਸ ਦਾ ਚੈਕਅੱਪ ਕੀਤਾ ਜਾਵੇਗਾ, ਉਸ ਤੋਂ ਬਾਅਦ ਜਾਂ ਤਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਸਕਦਾ ਹੈ ਤੇ ਜੇਕਰ ਉਸ ਦੀ ਸਿਹਤ ਠੀਕ ਰਹਿੰਦੀ ਹੈ ਤਾਂ ਉਹ ਘਰ ਚਲੀ ਜਾਵੇਗੀ।
ਦੱਸ ਦੇਈਏ ਕਿ ਬੁੱਧਵਾਰ ਨੂੰ ਨਵਨੀਤ ਰਾਣਾ ਤੇ ਉਨ੍ਹਾਂ ਦੇ ਵਿਧਾਇਕ ਪਤੀ ਰਵੀ ਰਾਣਾ ਨੂੰ ਸ਼ਰਤਾਂ ਦੇ ਨਾਲ ਜ਼ਮਾਨਤ ਮਿਲ ਗਈ ਸੀ। ਰਾਣਾ ਜੋੜੇ ਨੂੰ ਅਦਾਲਤ ਨੇ 50 ਹਜ਼ਾਰ ਦੇ ਨਿੱਜੀ ਮੁਚਲਕੇ 'ਤੇ ਰਿਹਾਅ ਕਰ ਦਿੱਤਾ ਹੈ।
ਸ਼ਰਤਾਂ ਨਾਲ ਮਿਲੀ ਜ਼ਮਾਨਤ
ਅਦਾਲਤ ਨੇ ਜ਼ਮਾਨਤ ਦਿੰਦੇ ਹੋਏ ਜੋੜੇ ਲਈ ਕਈ ਸ਼ਰਤਾਂ ਵੀ ਰੱਖੀਆਂ ਹਨ। ਅਦਾਲਤ ਦੇ ਹੁਕਮਾਂ ਮੁਤਾਬਕ ਰਾਣਾ ਜੋੜਾ ਮੀਡੀਆ ਨਾਲ ਗੱਲ ਨਹੀਂ ਕਰ ਸਕਦਾ। ਸਬੂਤਾਂ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਜੋੜਾ ਦੁਬਾਰਾ ਅਜਿਹਾ ਕੋਈ ਅਪਰਾਧ ਨਹੀਂ ਕਰੇਗਾ। ਇਸ ਤੋਂ ਇਲਾਵਾ ਪੁਲਿਸ ਉਨ੍ਹਾਂ ਨੂੰ 24 ਘੰਟੇ ਪਹਿਲਾਂ ਨੋਟਿਸ ਦੇਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਾਜ਼ਰੀ ਦੇਣ ਲਈ ਥਾਣੇ ਜਾਣਾ ਪਵੇਗਾ। ਜੇਕਰ ਉਹ ਦੁਬਾਰਾ ਅਜਿਹਾ ਅਪਰਾਧ ਕਰਦੇ ਹਨ ਤਾਂ ਜ਼ਮਾਨਤ ਰੱਦ ਹੋ ਜਾਵੇਗੀ।
ਰਾਣਾ ਜੋੜੇ ਨੂੰ ਕਿਹੜੇ ਦੋਸ਼ਾਂ 'ਚ ਗ੍ਰਿਫਤਾਰ ਕੀਤਾ ਗਿਆ ਸੀ?
ਆਜ਼ਾਦ ਲੋਕ ਸਭਾ ਮੈਂਬਰ ਨਵਨੀਤ ਰਾਣਾ ਅਤੇ ਉਨ੍ਹਾਂ ਦੇ ਵਿਧਾਇਕ ਪਤੀ ਰਵੀ ਰਾਣਾ ਨੂੰ 23 ਅਪ੍ਰੈਲ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੀ ਬਾਂਦਰਾ ਸਥਿਤ ਨਿੱਜੀ ਰਿਹਾਇਸ਼ 'ਮਾਤੋਸ਼੍ਰੀ' ਦੇ ਬਾਹਰ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦੇ ਜਨਤਕ ਐਲਾਨ ਤੋਂ ਬਾਅਦ ਪੈਦਾ ਹੋਏ ਵਿਵਾਦ 'ਚ ਗ੍ਰਿਫਤਾਰ ਕਰ ਲਿਆ ਗਿਆ ਸੀ। ਮੁੰਬਈ ਪੁਲਿਸ ਨੇ ਰਾਣਾ ਜੋੜੇ ਖਿਲਾਫ ਦੇਸ਼ ਧ੍ਰੋਹ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।