ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 1 ਮਾਰਚ ਸੋਮਵਾਰ ਨੂੰ ਸਬਸਿਡੀ ਵਾਲੇ ਘਰੇਲੂ ਗੈਸ (LPG Price) ਸਿਲੰਡਰਾਂ ਦੀ ਕੀਮਤ ਵਿਚ ਫਿਰ ਤੋਂ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ 14.2 ਕਿੱਲੋ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਹੁਣ 794 ਰੁਪਏ ਤੋਂ ਵਧ ਕੇ 819 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ 25 ਫਰਵਰੀ ਨੂੰ ਐਲਪੀਜੀ ਗੈਸ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਕੋਲਕਾਤਾ ਵਿੱਚ ਸਬਸਿਡੀ ਵਾਲੇ ਅਤੇ ਵਪਾਰਕ ਗੈਸ ਸਿਲੰਡਰ ਦੋਵਾਂ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿਚ 25 ਰੁਪਏ ਦੇ ਵਾਧੇ ਤੋਂ ਬਾਅਦ ਹੁਣ ਇਸ ਨੂੰ ਵਧਾ ਕੇ 845.50 ਰੁਪਏ ਕਰ ਦਿੱਤਾ ਗਿਆ ਹੈ, ਜਦਕਿ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 19 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਾਣੋ 1 ਮਾਰਚ ਤੋਂ ਲਾਗੂ ਹੋ ਰਹੇ ਇਨ੍ਹਾਂ ਬਦਲਾਵਾਂ ਬਾਰੇ ਜੋ ਵਿੱਤੀ ਤੌਰ 'ਤੇ ਤੁਹਾਡੀ ਜ਼ਿੰਦਗੀ ਨੂੰ ਕਰ ਸਕਦੇ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin