LPG Cylinder Prices: ਰੱਖੜੀ ਮੌਕੇ ਮੋਦੀ ਸਰਕਾਰ ਸਸਤੇ LPG ਸਿਲੰਡਰ ਦਾ ਤੋਹਫਾ ਦੇ ਸਕਦੀ ਹੈ। ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਮਹਿੰਗੇ ਐਲਪੀਜੀ ਸਿਲੰਡਰਾਂ ਨੂੰ ਲੈ ਕੇ ਘਿਰੀ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਲਾਭ ਸਿਰਫ਼ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੀ ਮਿਲੇਗਾ।



ਮਈ 2022 ਵਿੱਚ ਵੀ, ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇੱਕ ਸਾਲ ਵਿੱਚ 12 ਸਿਲੰਡਰ ਰੀਫਿਲ ਕਰਵਾਉਣ 'ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦੀ ਮਿਆਦ ਹੁਣ 31 ਮਾਰਚ, 2024 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਸਕੀਮ ਤਹਿਤ ਸਿਲੰਡਰ ਲੈਣ ਵਾਲਿਆਂ ਨੂੰ 900 ਰੁਪਏ ਖਰਚਣੇ ਪੈ ਰਹੇ ਹਨ। ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਹੁਣ ਐਲਪੀਜੀ ਸਿਲੰਡਰ 'ਤੇ 200 ਰੁਪਏ ਦੀ ਵਾਧੂ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ।


ਹੋਰ ਪੜ੍ਹੋ : ਬੈਂਕਾਂ 'ਚ ਪਏ 35 ਹਜ਼ਾਰ ਕਰੋੜ ਰੁਪਏ ਲਾਵਾਰਿਸ! ਆਖਰ ਇਸ 'ਤੇ ਕਿਸ ਜਾ ਹੱਕ?


ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2023 ਨੂੰ ਆਜ਼ਾਦੀ ਦਿਹਾੜੇ 'ਤੇ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕਈ ਫੈਸਲੇ ਲਏ ਹਨ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਵੀ ਫੈਸਲੇ ਲਏ ਜਾਣਗੇ। ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਫੈਸਲਾ ਉਨ੍ਹਾਂ ਫੈਸਲਿਆਂ ਵਿੱਚੋਂ ਇੱਕ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ