ਆਮ ਆਦਮੀ ਨੂੰ ਵੱਡਾ ਝਟਕਾ, ਗੈਸ ਸਿਲੰਡਰ 50 ਰੁਪਏ ਮਹਿੰਗਾ
ਵਧੀਆਂ ਹੋਈਆਂ ਕੀਮਤਾਂ ਰਾਤ 12 ਵਜੇ ਤੋਂ ਲਾਗੂ ਹੋ ਜਾਣਗੀਆਂ। ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 89 ਰੁਪਏ ਪ੍ਰਤੀ ਲੀਟਰ ਦੇ ਕਰੀਬ ਵਿਕਦਾ ਹੈ।
ਨਵੀਂ ਦਿੱਲੀ: ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪੈਟਰੋਲ-ਡੀਜ਼ਲ ਦੇ ਨਾਲ ਐਲਪੀਜੀ ਗੈਸ ਸਲੰਡਰ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਇੱਥੇ ਪੈਟਰੋਲ-ਡੀਜ਼ਲ ਦੇ ਭਾਅ 26 ਪੈਸੇ ਪ੍ਰਤੀ ਲੀਟਰ ਵਧੇ ਹਨ ਤੇ ਗੈਰ ਸਬਸਿਡੀ ਵਾਲੇ 14.2 ਕਿੱਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਹੁਣ 719 ਰੁਪਏ ਤੋਂ 769 ਰੁਪਏ ਹੋ ਗਈ ਹੈ। ਯਾਨੀ ਸਿਲੰਡਰ ਦੇ ਰੇਟ 'ਚ 50 ਰੁਪਏ ਦਾ ਵਾਧਾ ਹੋਇਆ ਹੈ।
ਵਧੀਆਂ ਹੋਈਆਂ ਕੀਮਤਾਂ ਰਾਤ 12 ਵਜੇ ਤੋਂ ਲਾਗੂ ਹੋ ਜਾਣਗੀਆਂ। ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 89 ਰੁਪਏ ਪ੍ਰਤੀ ਲੀਟਰ ਦੇ ਕਰੀਬ ਵਿਕਦਾ ਹੈ। ਦੇਸ਼ ਦੇ ਕਈ ਸ਼ਹਿਰਾਂ 'ਚ ਤਾਂ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤਕ ਪਹੁੰਚਣ ਵਾਲਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 95.46, ਚੇਨੱਈ 'ਚ 91.19 ਤੇ ਕੋਲਕਾਤਾ 'ਚ 90.25 ਰੁਪਏ ਪ੍ਰਤੀ ਲੀਟਰ ਹੈ।
ਮਹਿੰਗਾਈ ਦਿਨ-ਬ-ਦਿਨ ਵਧ ਰਹੀ ਹੈ। ਖਾਸ ਗੱਲ ਇਹ ਹੈ ਕਿ ਰੋਜ਼ਾਨਾ ਵਰਤੋਂ ਆਉਣ ਵਾਲੀਆਂ ਚੀਜ਼ਾਂ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨੀਂ ਛੂਹ ਰਹੀਆਂ ਹਨ। ਆਮ ਲੋਕਾਂ ਦਾ ਦਿਨ ਬ ਦਿਨ ਜੀਵਨ ਬਸਰ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ।