ਪ੍ਰੇਮਿਕਾ ਦੀ ਕੁੱਟਮਾਰ ਕਰਨ ਵਾਲੇ ਪ੍ਰੇਮੀ ਦੇ ਘਰ ਉੱਤੇ ਸਰਕਾਰ ਨੇ ਚਲਾਇਆ ਬੁਲਡੋਜ਼ਰ, ਦੋਸ਼ੀ ਗ੍ਰਿਫ਼ਤਾਰ
ਮੱਧ ਪ੍ਰਦੇਸ਼ ਦੇ ਸੀਐਮ ਸ਼ਿਵਰਾਜ ਸਿੰਘ ਚੌਹਾਨ ਦੇ ਦਫ਼ਤਰ ਨੇ ਵੀ ਇੱਕ ਵੀਡੀਓ ਟਵੀਟ ਕੀਤਾ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਦੋਸ਼ੀ ਪੰਕਜ ਤ੍ਰਿਪਾਠੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ।
Madhya Pradesh News: ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦਾ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਵਾਇਰਲ ਹੋਇਆ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਹੁਣ ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਦਫਤਰ ਨੇ ਟਵੀਟ ਕੀਤਾ ਕਿ ਦੋਸ਼ੀ ਪੰਕਜ ਤ੍ਰਿਪਾਠੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਡਰਾਈਵਿੰਗ ਲਾਇਸੈਂਸ ਵੀ ਰੱਦ ਕਰ ਦਿੱਤਾ ਗਿਆ ਹੈ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਦਫ਼ਤਰ ਨੇ ਵੀ ਇੱਕ ਵੀਡੀਓ ਟਵੀਟ ਕੀਤਾ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਦੋਸ਼ੀ ਪੰਕਜ ਤ੍ਰਿਪਾਠੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਸੀਐਮਓ ਨੇ ਦੱਸਿਆ ਕਿ ਮਕਾਨ ਨੂੰ ਇਸ ਲਈ ਢਾਹ ਦਿੱਤਾ ਗਿਆ ਹੈ ਕਿਉਂਕਿ ਇਹ ਗ਼ੈਰਕਾਨੂੰਨੀ ਢੰਗ ਨਾਲ ਬਣਾਇਆ ਗਿਆ ਸੀ।
'ਮੁੰਡੇ ਨੇ ਕੁੜੀ ਨੂੰ ਬੁਰੀ ਤਰ੍ਹਾਂ ਕੁੱਟਿਆ'
ਇਸ ਪੂਰੇ ਮਾਮਲੇ ਵਿੱਚ ਰੇਵਾ ਦੇ ਐਸਡੀਓਪੀ ਨਵੀਨ ਤਿਵਾਰੀ ਨੇ ਦੱਸਿਆ, "ਪੰਕਜ ਤ੍ਰਿਪਾਠੀ ਨਾਮ ਦਾ ਲੜਕਾ ਆਪਣੇ ਇੱਕ ਦੋਸਤ ਨੂੰ ਆਪਣੇ ਪਿੰਡ ਲੈ ਕੇ ਜਾ ਰਿਹਾ ਸੀ, ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿੱਚ ਝਗੜਾ ਹੋ ਗਿਆ ਅਤੇ ਲੜਕੇ ਨੇ ਲੜਕੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
"ਤਿਵਾੜੀ ਨੇ ਪੁਲਿਸ ਨੂੰ ਦੱਸੀ ਝਗੜੇ ਦੀ ਵਜ੍ਹਾ
ਪੁਲਿਸ ਮੁਤਾਬਕ ਮੁੱਖ ਦੋਸ਼ੀ ਪੰਕਜ ਤ੍ਰਿਪਾਠੀ ਮੌਗੰਜ ਇਲਾਕੇ ਦੇ ਧੀਰਾ ਪਿੰਡ ਦਾ ਰਹਿਣ ਵਾਲਾ ਹੈ। ਤਿਵਾੜੀ ਨੇ ਦੱਸਿਆ ਕਿ ਪੀੜਤਾ ਅਤੇ ਦੋਸ਼ੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਦੋਸ਼ੀ ਨੇ ਲੜਕੀ ਦੀ ਕੁੱਟਮਾਰ ਕੀਤੀ। ਵਾਇਰਲ ਹੋਈ ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਮੁਟਿਆਰ ਅਤੇ ਨੌਜਵਾਨ ਕਿਤੇ ਜਾ ਰਹੇ ਹਨ ਅਤੇ ਮੁਟਿਆਰ ਵਾਰ-ਵਾਰ ਨੌਜਵਾਨ ਨੂੰ ਉਸ ਨਾਲ ਵਿਆਹ ਕਰਨ ਲਈ ਕਹਿ ਰਹੀ ਹੈ। ਇਸ ਦੌਰਾਨ ਨੌਜਵਾਨ ਗੁੱਸੇ 'ਚ ਆ ਜਾਂਦਾ ਹੈ ਅਤੇ ਫਿਰ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਹੈ।
ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 151 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਪੂਰੇ ਮਾਮਲੇ 'ਚ ਇੱਕ ਹੋਰ ਅਹਿਮ ਗੱਲ ਸਾਹਮਣੇ ਆਈ ਹੈ।ਪੀੜਤ ਘਟਨਾ ਦੀ ਜਾਣਕਾਰੀ ਦੇਣ ਲਈ ਥਾਣੇ ਪਹੁੰਚੀ ਸੀ ਪਰ ਪੁਲਿਸ ਨੇ ਸ਼ਿਕਾਇਤ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਪੁਲਿਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੋਸ਼ੀ ਨੂੰ ਆਈਪੀਸੀ ਦੀ ਧਾਰਾ 151 (ਜਨਤਕ ਸ਼ਾਂਤੀ ਭੰਗ ਕਰਨ) ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਾਅਦ ਵਿੱਚ ਛੱਡ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਹੈ।