MP News : ਸਿੱਧੀ 'ਚ ਇਕ ਆਦਿਵਾਸੀ ਨੌਜਵਾਨ 'ਤੇ ਪਿਸ਼ਾਬ ਕਰਨ ਵਾਲੇ ਦੋਸ਼ੀ ਪ੍ਰਵੇਸ਼ ਸ਼ੁਕਲਾ ਖਿਲਾਫ ਕਾਰਵਾਈ ਕੀਤੀ ਗਈ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਸ ਦੇ ਘਰ ’ਤੇ ਬੁਲਡੋਜ਼ਰ ਚਲਾ ਦਿੱਤਾ ਗਿਆ ਹੈ। ਬੁਲਡੋਜ਼ਰ ਨਾਲ ਮਕਾਨ ਢਾਹੁਣ ਦੀ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਮੁਲਜ਼ਮ ਨੂੰ ਪੁਲੀਸ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਸੀ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਵੇਸ਼ ਸ਼ੁਕਲਾ 'ਤੇ NSA ਲਗਾਉਣ ਦੀ ਗੱਲ ਵੀ ਕਹੀ ਸੀ।

 





ਮੁੱਖ ਮੰਤਰੀ ਨੇ ਕੀਤੀ ਤੁਰੰਤ ਕਾਰਵਾਈ  

 

ਦੱਸ ਦੇਈਏ ਕਿ ਜਿਵੇਂ ਹੀ ਸਿੱਧੀ ਜ਼ਿਲੇ 'ਚ ਇਕ ਆਦੀਵਾਸੀ ਨੌਜਵਾਨ 'ਤੇ ਭਾਜਪਾ ਵਰਕਰ ਵੱਲੋਂ ਪਿਸ਼ਾਬ ਕਰਨ ਦਾ ਵੀਡੀਓ ਵਾਇਰਲ ਹੋਇਆ ਤਾਂ ਸੀਐੱਮ ਸ਼ਿਵਰਾਜ ਸਿੰਘ ਚੌਹਾਨ ਨੇ ਤੁਰੰਤ ਕਾਰਵਾਈ ਕੀਤੀ। ਦੋਸ਼ੀ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਹੀ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਐਨਐਸਏ ਦੀ ਕਾਰਵਾਈ ਦੀ ਗੱਲ ਕੀਤੀ ਸੀ। ਦੂਜੇ ਪਾਸੇ ਪੁਲਿਸ ਸੁਪਰਡੈਂਟ ਰਵਿੰਦਰ ਵਰਮਾ ਦੇ ਅਨੁਸਾਰ ਦੋਸ਼ੀ ਪ੍ਰਵੇਸ਼ ਸ਼ੁਕਲਾ ਦੇ ਖਿਲਾਫ ਐਸਸੀ/ਐਸਟੀ ਐਕਟ ਦੀ ਧਾਰਾ 294 (ਅਸ਼ਲੀਲ ਭਾਸ਼ਾ ਦੀ ਵਰਤੋਂ), 504 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਬੇਇੱਜ਼ਤੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। .


 

'ਇਸ ਘਟਨਾ ਨੇ ਮੱਧ ਪ੍ਰਦੇਸ਼ ਨੂੰ ਕੀਤਾ ਸ਼ਰਮਸਾਰ'


ਇੱਥੇ ਇਸ ਮਾਮਲੇ 'ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬਾ ਕਾਂਗਰਸ ਪ੍ਰਧਾਨ ਕਮਲਨਾਥ ਨੇ ਵਾਇਰਲ ਹੋਈ ਵੀਡੀਓ 'ਤੇ ਕਿਹਾ ਕਿ ਮੱਧ ਪ੍ਰਦੇਸ਼ ਆਦਿਵਾਸੀ ਅੱਤਿਆਚਾਰਾਂ ਦੇ ਮਾਮਲੇ 'ਚ ਦੇਸ਼ 'ਚ ਪਹਿਲੇ ਨੰਬਰ 'ਤੇ ਹੈ। ਇਸ ਘਟਨਾ ਨੇ ਪੂਰੇ ਮੱਧ ਪ੍ਰਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਹੈ। ਮੈਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰਦਾ ਹਾਂ। ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਨੇ ਦਾਅਵਾ ਕੀਤਾ ਕਿ ਪ੍ਰਵੇਸ਼ ਸ਼ੁਕਲਾ ਭਾਜਪਾ ਨਾਲ ਜੁੜੇ ਹੋਏ ਹਨ। ਇੱਥੇ ਵਿਧਾਇਕ ਕੇਦਾਰਨਾਥ ਸ਼ੁਕਲਾ ਨੇ ਕਿਹਾ ਕਿ ਪ੍ਰਵੇਸ਼ ਕਦੇ ਵੀ ਮੇਰਾ ਪ੍ਰਤੀਨਿਧੀ ਨਹੀਂ ਸੀ। ਮੈਂ ਬਸ ਉਸਨੂੰ ਜਾਣਦਾ ਹਾਂ।