ਹੁਣ ਇਸ ਸੂਬੇ ਨੇ ਵੀ ਬਲੈਕ ਫੰਗਸ ਨੂੰ ਐਲਾਨਿਆ ਮਹਾਂਮਾਰੀ, ਸੂਬਾ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
ਦੇਸ਼ ਵਿਚ ਬਲੈਕ ਫੰਗਸ ਦੇ ਮਾਮਲਿਆਂ ਵਿਚ ਵਾਧੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਖ਼ੁਦ ਇਸ ਨੂੰ ਨਵੀਂ ਚੁਣੌਤੀ ਦੱਸਿਆ ਹੈ। ਇਸ ਤੋਂ ਪਹਿਲਾਂ ਗੁਜਰਾਤ, ਰਾਜਸਥਾਨ, ਪੰਜਾਬ, ਤੇਲੰਗਾਨਾ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵੀ ਬਲੈਕ ਫੰਗਸ ਨੂੰ ਮਹਾਂਮਾਰੀ ਐਲਾਨ ਦਿੱਤੀ ਹੈ।
ਭੋਪਾਲ: ਦੇਸ਼ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਨਾਲ-ਨਾਲ ਬਲੈਕ ਫੰਗਸ (mucormycosis) ਦੇ ਮਾਮਲਿਆਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮੱਧ ਪ੍ਰਦੇਸ਼ ਵਿੱਚ ਵੀ ਇਸ ਬਿਮਾਰੀ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ੁੱਕਰਵਾਰ ਨੂੰ ਸੂਬੇ ਵਿਚ ਕੋਰੋਨਾ ਦੀ ਸਥਿਤੀ ਬਾਰੇ ਇੱਕ ਸਮੀਖਿਆ ਬੈਠਕ ਕੀਤੀ। ਜਿਸਦੇ ਬਾਅਦ ਉਨ੍ਹਾਂ ਨੇ ਕਿਹਾ ਕਿ ਬਲੈਕ ਫੰਗਸ ਨੂੰ ਸੂਬੇ ਵਿੱਚ ਇੱਕ ਮਹਾਂਮਾਰੀ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਸੁਨਿਸ਼ਚਿਤ ਕਰੇਗੀ ਕਿ ਜਿਹੜਾ ਵੀ ਸੂਬੇ ਵਿੱਚ ਇਸ ਨਾਲ ਪੀੜਤ ਹੈ, ਉਸਨੂੰ ਉੱਤਮ ਸੰਭਵ ਇਲਾਜ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਇਲਾਵਾ ਇਹ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਕਿ ਬਲੈਕ ਫੰਗਸ ਦੇ ਇਲਾਜ ਲਈ ਵਰਤੀ ਜਾਂਦੀ ਦਵਾਈ ਐਮਫੋਟੇਰਿਸਿਨ-ਬੀ ਦੀ ਸਪਲਾਈ ਵਿਚ ਕੋਈ ਕਮੀ ਨਹੀਂ ਹੈ।
ਬਲੈਕ ਫੰਗਸ ਨੂੰ ਮਹਾਂਮਾਰੀ ਐਲਾਨਣ ਦੇ ਨਾਲ ਸੂਬੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਲਈ ਇੱਕ ਦਿਸ਼ਾ ਨਿਰਦੇਸ਼ ਲਾਗੂ ਕੀਤਾ ਗਿਆ ਹੈ। ਨਾਲ ਹੀ ਇਸ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੀ ਸਪਲਾਈ ਕੇਂਦਰ ਅਤੇ ਸੂਬਾ ਪੱਧਰ ਤੋਂ ਯਕੀਨੀ ਬਣਾਈ ਜਾਏਗੀ। ਇਸ ਵੇਲੇ ਇਸ ਦਾ ਇਲਾਜ਼ ਸੂਬੇ ਦੇ ਪੰਜ ਮੈਡੀਕਲ ਕਾਲਜਾਂ ਵਿੱਚ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸੂਬੇ ਦੀ ਰਾਜਧਾਨੀ ਭੋਪਾਲ ਸਣੇ ਕਈ ਹੋਰ ਇਲਾਕਿਆਂ ਵਿੱਚ ਬਲੈਕ ਫੰਗਸ ਦੇ ਬਹੁਤ ਸਾਰੇ ਮਰੀਜ਼ ਆ ਰਹੇ ਹਨ। ਸੂਬਾ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਬਲੈਕ ਫੰਗਸ ਦੇ ਮਰੀਜ਼ਾਂ ਦੇ ਮੁਫਤ ਇਲਾਜ ਦੇ ਪ੍ਰਬੰਧ ਕੀਤੇ ਹਨ।
ਕੀ ਹੁੰਦਾ ਹੈ ਜਦੋਂ ਇੱਕ ਬਿਮਾਰੀ ਨੂੰ ਐਲਾਨਿਆ ਜਾਂਦਾ ਹੈ ਮਹਾਂਮਾਰੀ?
ਦੱਸ ਦੇਈਏ ਕਿ ਜਿਹੜੇ ਸੂਬੇ ਬਿਮਾਰੀ ਨੂੰ ਮਹਾਂਮਾਰੀ ਐਲਾਨ ਕਰਦੇ ਹਨ, ਉਦੋਂ ਉਨ੍ਹਾਂ ਨੂੰ ਕੇਸ, ਇਲਾਜ, ਦਵਾਈ ਅਤੇ ਬਿਮਾਰੀ ਕਾਰਨ ਹੋਈ ਮੌਤ ਦਾ ਲੇਖਾ-ਜੋਖਾ ਰੱਖਣਾ ਪੈਂਦਾ ਹੈ। ਨਾਲ ਹੀ, ਸਾਰੇ ਕੇਸਾਂ ਦੀ ਰਿਪੋਰਟ ਮੁੱਖ ਮੈਡੀਕਲ ਅਫਸਰ ਨੂੰ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਯਾਨੀ ਆਈਸੀਐਮਆਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪੈਂਦੀ ਹੈ।
ਇਹ ਵੀ ਪੜ੍ਹੋ: Weather Update: ਦਿੱਲੀ ਵਿੱਚ ਚਮਕੀ ਧੁੱਪ, ਮੌਸਮ ਵਿਭਾਗ ਮੁਤਾਬਕ ਹਲਕੀ ਬਾਰਸ਼ ਦੀ ਸੰਭਾਵਨਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin