Maharashtra Accident : ਵੀਰਵਾਰ ਸਵੇਰੇ ਮੁੰਬਈ-ਗੋਆ ਹਾਈਵੇਅ 'ਤੇ ਇੱਕ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਇੱਕ ਬੱਚਾ ਜ਼ਖ਼ਮੀ ਹੋ ਗਿਆ ਹੈ। ਇਸ ਦੇ ਨਾਲ ਹੀ 4 ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 5 ਵਜੇ ਮਾਨਗਾਂਵ ਨੇੜੇ ਹਾਈਵੇਅ 'ਤੇ ਵਾਪਰਿਆ ਹੈ। ਪੁਲਿਸ ਨੇ ਦੱਸਿਆ ਕਿ ਜਦੋਂ ਟਰੱਕ ਮੁੰਬਈ ਵੱਲ ਜਾ ਰਿਹਾ ਸੀ ਤਾਂ ਕਾਰ ਰਤਨਾਗਿਰੀ ਜ਼ਿਲ੍ਹੇ ਦੇ ਗੁਹਾਗਰ ਵੱਲ ਜਾ ਰਹੀ ਸੀ। ਇਸ ਦੌਰਾਨ ਇਹ ਟੱਕਰ ਹੋ ਗਈ।



ਮਰਨ ਵਾਲਿਆਂ 'ਚ 5 ਪੁਰਸ਼ ਅਤੇ 4 ਔਰਤਾਂ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਹਾਦਸੇ 'ਚ ਜ਼ਖਮੀ ਹੋਏ ਇਕ ਬੱਚੇ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਹੁਣ ਹਾਈਵੇਅ 'ਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਮਾਂਗਾਂਵ ਉਪਜ਼ਿਲਾ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਤੇ ਬਚਾਅ ਟੀਮ ਮੌਕੇ 'ਤੇ ਮੌਜੂਦ ਹੈ।


ਇਹ ਵੀ ਪੜ੍ਹੋ : ਬਿਜਲੀ ਨੂੰ ਛੱਡੋ ਪਾਣੀ ਦੇ ਆਏ ਲੱਖਾਂ 'ਚ ਬਿੱਲ, 1 ਲੱਖ 80 ਹਜ਼ਾਰ ਦਾ ਬਿੱਲ ਵੇਖ ਉੱਡੇ ਹੋਸ਼

ਦੱਸ ਦੇਈਏ ਕਿ ਅੱਜ ਤੜਕੇ ਹੋਏ ਇਸ ਹਾਦਸੇ ਕਾਰਨ ਮੁੰਬਈ-ਗੋਆ ਹਾਈਵੇਅ 'ਤੇ ਕੁਝ ਸਮੇਂ ਲਈ ਆਵਾਜਾਈ ਠੱਪ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਆਵਾਜਾਈ ਨੂੰ ਚਾਲੂ ਕਰਵਾਇਆ। ਇਸ ਦੇ ਨਾਲ ਹੀ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸੇ ਵਿੱਚ ਮਰਨ ਵਾਲੇ ਲੋਕ ਕਿੱਥੇ ਸਨ। ਇਸ ਦੇ ਨਾਲ ਹੀ ਸਿੰਧੂਦੁਰਗ ਜ਼ਿਲ੍ਹੇ ਦੇ ਕਣਕਵਾਲੀ ਵਿੱਚ ਵੀ ਇੱਕ ਭਿਆਨਕ ਹਾਦਸਾ ਵਾਪਰਿਆ। ਬੱਸ ਪਲਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 21 ਜ਼ਖਮੀ ਹੋ ਗਏ।


ਇਹ ਵੀ ਪੜ੍ਹੋ : 'ਮੈਂ ਕਿਸੇ ਤੋਂ ਨਹੀਂ ਡਰਦਾ', ਆਰੋਪਾਂ 'ਤੇ ਬੋਲੇ -ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ - ਲੋਕਾਂ ਨੇ ਤਾਂ ਭਗਵਾਨ ਨੂੰ ਨਹੀਂ ਛੱਡਿਆ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।