Maharashtra : ਬੁਲਢਾਣਾ ਬੱਸ ਹਾਦਸੇ 'ਚ 3 ਬੱਚਿਆਂ ਸਮੇਤ 25 ਦੀ ਮੌਤ, PM ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਤਾਇਆ ਦੁੱਖ
Maharashtra Accident : ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ (30 ਜੂਨ) ਦੇਰ ਰਾਤ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ 25 ਲੋਕਾਂ ਦੀ ਮੌਤ ਹੋ ਗਈ।
Deeply saddened by the devastating bus mishap in Buldhana, Maharashtra. My thoughts and prayers are with the families of those who lost their lives. May the injured recover soon. The local administration is providing all possible assistance to the affected: PM @narendramodi
— PMO India (@PMOIndia) July 1, 2023
ਬੁਲਢਾਣਾ ਬੱਸ ਹਾਦਸੇ ਤੋਂ ਬਾਅਦ ਪੀਐਮਓ ਨੇ ਟਵੀਟ ਕਰਕੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਮਹਾਰਾਸ਼ਟਰ ਦੇ ਬੁਲਢਾਨਾ 'ਚ ਦਰਦਨਾਕ ਬੱਸ ਹਾਦਸੇ ਤੋਂ ਬਾਅਦ ਮੈਂ ਬਹੁਤ ਦੁਖੀ ਹਾਂ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ।
ਇੱਕ ਟਵੀਟ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਿਖਿਆ ਕਿ ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਵਿੱਚ ਬੱਸ ਹਾਦਸੇ ਦੀ ਖ਼ਬਰ ਨੇ ਮੈਨੂੰ ਬਹੁਤ ਦੁੱਖ ਪਹੁੰਚਾਇਆ ਹੈ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਮੈਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।महाराष्ट्र के बुलढाना ज़िले में हुए बस हादसे की खबर से मुझे अत्यंत दुख पहुंचा है। इस दुर्घटना में कई लोगों को अपनी जान गंवानी पड़ी है। मैं उनके परिवार वालों के प्रति अपनी संवेदनाएं प्रकट करता हूं और घायलों के शीघ्र स्वस्थ होने की ईश्वर से कामना करता हूं।
— Rajnath Singh (@rajnathsingh) July 1, 2023
ਉਪ ਮੁੱਖ ਮੰਤਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀविदर्भ ट्रॅव्हल्सच्या पुणे येथे जाणाऱ्या एका खाजगी बसला बुलढाणा जिल्ह्यातील पिंपळखुटा येथे अपघात होऊन 25 जणांचा मृत्यू झाल्याची घटना अतिशय धक्कादायक आणि मनाला वेदना देणारी आहे. मी त्यांना भावपूर्ण श्रद्धांजली अर्पण करतो. या घटनेत 8 जण जखमी झाले असून त्यांना सिंदखेडराजा येथे…
— Devendra Fadnavis (@Dev_Fadnavis) July 1, 2023
ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਬੁਲਢਾਨਾ ਜ਼ਿਲ੍ਹੇ ਵਿੱਚ ਇੱਕ ਨਿੱਜੀ ਬੱਸ ਦੇ ਹਾਦਸੇ ਵਿੱਚ 25 ਲੋਕਾਂ ਦੀ ਮੌਤ ਦੀ ਘਟਨਾ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਹੈ। ਮੈਂ ਉਸ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਇਸ ਘਟਨਾ 'ਚ 8 ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਿੰਧਖੇੜਾ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਦੇ ਇਲਾਜ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ। ਅਸੀਂ ਜ਼ਿਲ੍ਹੇ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ ਅਤੇ ਹਰ ਤਰ੍ਹਾਂ ਦੀ ਮਦਦ ਤੁਰੰਤ ਮੁਹੱਈਆ ਕਰਵਾਈ ਜਾ ਰਹੀ ਹੈ।