Maharashtra Floor Test : ਮਹਾਰਾਸ਼ਟਰ ਵਿੱਚ ਸਿਆਸੀ ਸੰਕਟ ਦੇ ਵਿਚਕਾਰ ਕੱਲ੍ਹ ਫਲੋਰ ਟੈਸਟ ਹੋਵੇਗਾ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਊਧਵ ਸਰਕਾਰ ਨੂੰ ਬਹੁਮਤ ਸਾਬਤ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਨੇ ਬਾਗੀ ਵਿਧਾਇਕਾਂ ਦੇ ਨਾਲ ਕਾਮਾਖਿਆ ਮੰਦਰ ਦੇ ਦਰਸ਼ਨ ਕੀਤੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਫਲੋਰ ਟੈਸਟ ਲਈ ਮੁੰਬਈ ਜਾਵਾਂਗਾ।

ਏਕਨਾਥ ਸ਼ਿੰਦੇ ਨੇ ਕਿਹਾ, ਮੈਂ ਕਾਮਾਖਿਆ ਮੰਦਰ ਦੇ ਦਰਸ਼ਨ ਕਰਨ ਆਇਆ ਹਾਂ। ਮੈਂ ਇੱਥੇ ਮਹਾਰਾਸ਼ਟਰ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਨ ਆਇਆ ਹਾਂ। ਮੈਂ ਤੇ ਸਾਰੇ ਵਿਧਾਇਕ ਫਲੋਰ ਟੈਸਟ ਲਈ ਕੱਲ ਮੁੰਬਈ ਜਾਵਾਂਗੇ।







ਰਾਜਪਾਲ ਨੇ ਪੱਤਰ ਵਿੱਚ ਕਿਹਾ ...



ਰਾਜਪਾਲ ਕੋਸ਼ਿਆਰੀ ਵੱਲੋਂ ਸਰਕਾਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ 7 ਆਜ਼ਾਦ ਵਿਧਾਇਕਾਂ ਨੇ ਮੈਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਬਹੁਮਤ ਗੁਆ ਚੁੱਕੇ ਹਨ, ਇਸ ਲਈ ਫਲੋਰ ਟੈਸਟ ਜ਼ਰੂਰੀ ਹੈ। 30 ਜੂਨ ਨੂੰ ਫਲੋਰ ਟੈਸਟ ਲਈ ਸਦਨ ਬੁਲਾਇਆ ਜਾਣਾ ਚਾਹੀਦਾ ਹੈ, ਨਾਲ ਹੀ ਵਿਧਾਨ ਭਵਨ ਦੇ ਬਾਹਰ ਤੇ ਅੰਦਰ ਸਖ਼ਤ ਸੁਰੱਖਿਆ ਹੋਣੀ ਚਾਹੀਦੀ ਹੈ। ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਯਕੀਨੀ ਬਣਾਇਆ ਜਾਵੇ।

ਮਹਾਰਾਸ਼ਟਰ ਸਰਕਾਰ ਦਾ ਡਿੱਗਣਾ ਲਗਭਗ ਤੈਅ



ਅਗਲੇ ਦੋ-ਤਿੰਨ ਮਹਾਰਾਸ਼ਟਰ ਦੀ ਰਾਜਨੀਤੀ ਲਈ ਬਹੁਤ ਮਹੱਤਵਪੂਰਨ ਮੰਨੇ ਜਾਂਦੇ ਹਨ। ਭਾਜਪਾ ਇਸ ਸਮੇਂ ਬਹੁਤ ਸਰਗਰਮ ਨਜ਼ਰ ਆ ਰਹੀ ਹੈ। ਮੰਗਲਵਾਰ ਨੂੰ ਦੇਵੇਂਦਰ ਫੜਨਵੀਸ ਨੇ ਦਿੱਲੀ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨੱਡਾ ਨਾਲ ਮੁਲਾਕਾਤ ਕੀਤੀ।

ਰਾਤ ਨੂੰ ਉਹ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਮਿਲੇ ਅਤੇ ਫਲੋਰ ਟੈਸਟ ਦੀ ਮੰਗ ਕੀਤੀ ਅਤੇ ਹੁਣ ਉਹ ਮੁੰਬਈ ਵਿੱਚ ਭਾਜਪਾ ਵਿਧਾਇਕ ਦਲ ਨਾਲ ਇੱਕ ਅਹਿਮ ਮੀਟਿੰਗ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਊਧਵ ਠਾਕਰੇ ਨੂੰ ਸੱਤਾ ਤੋਂ ਲਾਂਭੇ ਕਰਨ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੋਣ ਵਾਲੀ ਮੀਟਿੰਗ ਵਿੱਚ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਲਈ ਤਿਆਰ ਰਹਿਣ ਲਈ ਕਿਹਾ ਜਾਵੇਗਾ।