ਪੜਚੋਲ ਕਰੋ
Maharashtra Political Crisis : ਮੁੱਖ ਮੰਤਰੀ ਊਧਵ ਠਾਕਰੇ ਨੇ ਸਾਮਾਨ ਸਮੇਤ ਛੱਡੀ ਸਰਕਾਰੀ ਰਿਹਾਇਸ਼, ਮਾਤੋਸ਼੍ਰੀ ਹੋਏ ਸ਼ਿਫਟ, ਕੀ ਹਨ ਸੰਕੇਤ?
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਆਪਣੇ ਸਮਾਨ ਸਮੇਤ ਆਪਣੀ ਸਰਕਾਰੀ ਰਿਹਾਇਸ਼ ਵਰਸ਼ਾ ਬੰਗਲਾ ਛੱਡ ਦਿੱਤਾ ਹੈ। ਉਨ੍ਹਾਂ ਦਾ ਸਾਮਾਨ ਸਰਕਾਰੀ ਰਿਹਾਇਸ਼ ਤੋਂ ਮਾਤੋਸ਼੍ਰੀ 'ਚ ਤਬਦੀਲ ਕਰ ਦਿੱਤਾ ਗਿਆ ਹੈ।

Uddhav Thackeray
Maharashtra Political Crisis : ਮਹਾਰਾਸ਼ਟਰ ਵਿੱਚ ਸਿਆਸੀ ਘਮਾਸਾਨ ਦੇ ਵਿਚਕਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਆਪਣੇ ਸਮਾਨ ਸਮੇਤ ਆਪਣੀ ਸਰਕਾਰੀ ਰਿਹਾਇਸ਼ ਵਰਸ਼ਾ ਬੰਗਲਾ ਛੱਡ ਦਿੱਤਾ ਹੈ। ਉਨ੍ਹਾਂ ਦਾ ਸਾਮਾਨ ਸਰਕਾਰੀ ਰਿਹਾਇਸ਼ ਤੋਂ ਮਾਤੋਸ਼੍ਰੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਸਰਕਾਰੀ ਰਿਹਾਇਸ਼ ਤੋਂ ਰਵਾਨਾ ਹੋਣ ਸਮੇਂ ਮੁੱਖ ਮੰਤਰੀ ਨੇ ਉੱਥੇ ਮੌਜੂਦ ਲੋਕਾਂ ਨੂੰ ਨਮਸਕਾਰ ਵੀ ਕੀਤਾ।
ਮਹਾਰਾਸ਼ਟਰ ਸਰਕਾਰ ਦੇ ਮੰਤਰੀ ਆਦਿਤਿਆ ਠਾਕਰੇ (Aaditya Thackeray) ਨੇ ਵੀ ਆਪਣੀ ਮਾਂ ਰਸ਼ਮੀ ਠਾਕਰੇ ਅਤੇ ਭਰਾ ਤੇਜਸ ਠਾਕਰੇ ਨਾਲ ਸਰਕਾਰੀ ਰਿਹਾਇਸ਼ ਤੋਂ ਨਿਕਲੇ। ਜਾਣ ਵੇਲੇ ਉਨ੍ਹਾਂ ਕੁਝ ਨਹੀਂ ਕਿਹਾ ਅਤੇ ਮੁਸਕਰਾਉਂਦੇ ਨਿਕਲ ਗਏ। ਇਸ ਦੌਰਾਨ ਵੱਡੀ ਗਿਣਤੀ 'ਚ ਸਮਰਥਕ ਮੌਜੂਦ ਸਨ। ਸਮਰਥਕਾਂ ਨੇ ਮੁੱਖ ਮੰਤਰੀ ਦੇ ਨਿਕਲਦੇ ਸਮੇਂ 'ਊਧਵ ਤੁਸੀਂ ਅੱਗੇ ਵਧੋ, ਅਸੀਂ ਤੁਹਾਡੇ ਨਾਲ ਹਾਂ' ਦੇ ਨਾਅਰੇ ਵੀ ਲਗਾਏ।
ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੀ ਰਿਹਾਇਸ਼ ਮਾਤੋਸ਼੍ਰੀ ਦੇ ਬਾਹਰ ਵੱਡੀ ਗਿਣਤੀ 'ਚ ਸ਼ਿਵ ਸੈਨਾ ਦੇ ਵਰਕਰ ਮੁੰਬਈ 'ਚ ਆਪਣਾ ਸਮਰਥਨ ਜ਼ਾਹਰ ਕਰਨ ਲਈ ਇਕੱਠੇ ਹੋਏ। ਦੱਸ ਦੇਈਏ ਕਿ ਊਧਵ ਠਾਕਰੇ ਨੇ ਬੁੱਧਵਾਰ ਨੂੰ ਘਰ ਛੱਡਣ ਤੋਂ ਕੁਝ ਸਮਾਂ ਪਹਿਲਾਂ ਮਹਾਰਾਸ਼ਟਰ ਦੇ ਲੋਕਾਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਏਕਨਾਥ ਸ਼ਿੰਦੇ ਅਤੇ ਉਨ੍ਹਾਂ ਦੇ ਧੜੇ ਦੇ ਵਿਧਾਇਕਾਂ ਦਾ ਨਾਂ ਲਏ ਬਿਨਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬਾਗੀ ਵਿਧਾਇਕ ਉਨ੍ਹਾਂ ਨੂੰ ਕਹਿੰਦੇ ਹਨ ਕਿ ਉਹ ਉਨ੍ਹਾਂ (ਠਾਕਰੇ) ਨੂੰ ਮੁੱਖ ਮੰਤਰੀ ਵਜੋਂ ਨਹੀਂ ਦੇਖਣਾ ਚਾਹੁੰਦੇ ਤਾਂ ਉਹ ਆਪਣਾ ਅਹੁਦਾ ਛੱਡਣ ਲਈ ਤਿਆਰ ਹਨ।
ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਮੈਂ ਹਮੇਸ਼ਾ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਇਆ ਹੈ। ਮੈਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਲਈ ਤਿਆਰ ਹਾਂ। ਜੇ ਮੇਰੇ ਆਪਣੇ ਲੋਕ ਮੈਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਨਹੀਂ ਚਾਹੁੰਦੇ ਤਾਂ ਮੈਂ ਕੀ ਕਹਾਂ ? ਉਨ੍ਹਾਂ ਬਾਗੀ ਵਿਧਾਇਕਾਂ ਨੂੰ ਕਿਹਾ ਕਿ ਮੈਂ ਆਪਣਾ ਅਸਤੀਫਾ ਦੇਣ ਲਈ ਤਿਆਰ ਹਾਂ। ਮੇਰੇ ਸਾਹਮਣੇ ਆਓ ਅਤੇ ਮੈਂ ਆਪਣਾ ਅਸਤੀਫਾ ਸੌਂਪ ਦੇਵਾਂਗਾ। ਉਸ ਅਸਤੀਫੇ ਨੂੰ ਰਾਜ ਭਵਨ ਲੈ ਜਾਓ, ਮੈਂ ਨਹੀਂ ਜਾ ਸਕਦਾ ਕਿਉਂਕਿ ਮੈਨੂੰ ਕੋਵਿਡ ਹੈ।

#WATCH | Maharashtra CM Uddhav Thackeray leaves from Versha Bungalow in Mumbai. pic.twitter.com/50KgWLlAx0
— ANI (@ANI) June 22, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ