(Source: ECI/ABP News/ABP Majha)
Mahua Moitra ਦੀਆਂ ਫਿਰ ਵਧੀਆਂ ਮੁਸੀਬਤਾਂ! ਹੁਣ ਇਸ ਮਾਮਲੇ 'ਚ ਦਰਜ ਹੋਈ FIR
Mahua Moitra: ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਦੀਆਂ ਮੁਸ਼ਕਿਲ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ FIR ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 79 ਦੇ ਤਹਿਤ
FIR Against Mahua Moitra: ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸੰਸਦ ਮੈਂਬਰ ਮਹੂਆ ਮੋਇਤਰਾ (Mahua Moitra) ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਐੱਫ.ਆਈ.ਆਰ. (FIR) ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 79 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਯਾਨੀ ਕਿ ਔਰਤ ਦੀ ਇੱਜ਼ਤ ਦਾ ਅਪਮਾਨ ਕੀਤਾ ਗਿਆ ਹੈ। ਮਹੂਆ ਮੋਇਤਰਾ 'ਤੇ ਸੋਸ਼ਲ ਮੀਡੀਆ ਸਾਈਟ 'ਤੇ ਇਕ ਪੋਸਟ 'ਚ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਖਿਲਾਫ ਅਸ਼ਲੀਲ ਟਿੱਪਣੀ ਕਰਨ ਦਾ ਦੋਸ਼ ਹੈ।
ਮਹਿਲਾ ਕਮਿਸ਼ਨ ਨੇ ਸ਼ੁੱਕਰਵਾਰ (5 ਜੁਲਾਈ) ਨੂੰ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਸਪੈਸ਼ਲ ਸੈੱਲ ਨੇ ਐਤਵਾਰ ਯਾਨੀਕਿ ਅੱਜ 7 ਜੁਲਾਈ ਨੂੰ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟਜਿਕ ਆਪ੍ਰੇਸ਼ਨਜ਼ (IFSO) ਯੂਨਿਟ ਨੂੰ ਹੁਣ ਸੋਸ਼ਲ ਮੀਡੀਆ ਪਲੇਟਫਾਰਮ X ਹੈਂਡਲ ਬਾਰੇ ਜਾਣਕਾਰੀ ਮਿਲੇਗੀ ਜਿਸ ਤੋਂ ਰੇਖਾ ਸ਼ਰਮਾ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ।
ਗੱਲ ਕੀ ਹੈ?
ਦਰਅਸਲ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਹਾਲ ਹੀ 'ਚ ਹਾਥਰਸ ਹਾਦਸੇ ਨੂੰ ਲੈ ਕੇ ਮੌਕੇ 'ਤੇ ਪਹੁੰਚੀ ਸੀ। ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਆਈ ਹੈ। ਵੀਰਵਾਰ ਨੂੰ ਮਹੂਆ ਮੋਇਤਰਾ ਨੇ ਰੇਖਾ ਸ਼ਰਮਾ ਦੇ ਹਾਥਰਸ ਭਗਦੜ ਵਾਲੀ ਥਾਂ 'ਤੇ ਪਹੁੰਚਣ ਦੇ ਵੀਡੀਓ 'ਤੇ ਟਿੱਪਣੀ ਕੀਤੀ ਸੀ। ਵੀਡੀਓ ਵਿੱਚ ਇੱਕ ਵਿਅਕਤੀ ਰੇਖਾ ਸ਼ਰਮਾ ਦੇ ਪਿੱਛੇ-ਪਿੱਛੇ ਤੁਰਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਉਸ ਸਖ਼ਸ਼ ਨੇ ਛੱਤਰੀ ਫੜੀ ਹੋਈ ਸੀ। ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ 'ਚ ਇਕ ਸੋਸ਼ਲ ਮੀਡੀਆ ਯੂਜ਼ਰ ਨੇ ਸਵਾਲ ਉਠਾਇਆ ਅਤੇ ਲਿਖਿਆ ਕਿ ਰੇਖਾ ਸ਼ਰਮਾ ਆਪਣੀ ਛੱਤਰੀ ਕਿਉਂ ਨਹੀਂ ਚੁੱਕ ਸਕਦੀ।
ਮਹੂਆ ਮੋਇਤਰਾ ਨੇ ਕੀ ਕਿਹਾ?
ਇਸ ਟਿੱਪਣੀ ਦੇ ਜਵਾਬ ਵਿੱਚ ਮਹੂਆ ਮੋਇਤਰਾ ਨੇ ਕਿਹਾ, "ਉਹ (ਰੇਖਾ ਸ਼ਰਮਾ) ਆਪਣੇ ਬੌਸ ਦੇ ਪਜਾਮੇ ਨੂੰ ਸੰਭਾਲਣ ਵਿੱਚ ਬਹੁਤ ਵਿਅਸਤ ਹੈ।" ਹੁਣ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦਿੱਲੀ ਦਾ ਸਪੈਸ਼ਲ ਸੈੱਲ ਇਸ ਦੀ ਜਾਂਚ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।