ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ, ਗੰਦਗੀ ਤੇ ਸਮਾਜਿਕ ਬੁਰਾਈਆਂ ਖਿਲਾਫ ਲੜਨ ਵਾਲਾ ਹਰ ਬੰਦਾ ਚੌਕੀਦਾਰ ਹੈ। ਦੇਸ਼ ਨੂੰ ਅੱਗੇ ਵਧਾਉਣ ਲਈ ਜੋ ਵੀ ਵਿਅਕਤੀ ਸਖ਼ਤ ਮਿਹਨਤ ਕਰ ਰਿਹਾ ਹੈ, ਉਹ ਚੌਕੀਦਾਰ ਹੈ। ਉਨ੍ਹਾਂ ਕਿਹਾ ਕਿ ਮੈਂ ਇਕੱਲਾ ਚੌਕੀਦਾਰ ਨਹੀਂ ਹਾਂ। ਇਸ ਦੇ ਨਾਲ ਹੀ ਪੀਐਮ ਨੇ ਇੱਕ ਸੋਸ਼ਲ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਨੂੰ ਉਨ੍ਹਾਂ #MainBhiChowkidar ਦਾ ਨਾਂ ਦਿੱਤਾ ਹੈ।
ਆਪਣੇ ਟਵੀਟ ਨਾਲ ਪੀਐਮ ਮੋਦੀ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਲੋਕ ਵਿਖਾਏ ਗਏ ਹਨ। ਵੀਡੀਓ ਵਿੱਚ ਪੀਐਮ ਮੋਦੀ ਦੀਆਂ ਯੋਜਨਾਵਾਂ ਵੀ ਵਿਖਾਈਆਂ ਗਈਆਂ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਆਪਣੀਆਂ ਰੈਲੀਆਂ ਵਿੱਚ ਪੀਐਮ ਮੋਦੀ ਖਿਲਾਫ ਰਾਫਾਲ ਸੌਦੇ ਵਿੱਚ ਭ੍ਰਿਸ਼ਟਾਚਾਰ ਦਾ ਇਲਜ਼ਾਮ ਲਾਉਂਦਿਆਂ ਉਨ੍ਹਾਂ ਖਿਲਾਫ ਚੌਕੀਦਾਰ ਦੇ ਨਾਅਰੇ ਲਗਵਾਏ ਸਨ।
ਹੁਣ ਇਸ ’ਤੇ ਜਵਾਬ ਦਿੰਦਿਆਂ ਮੋਦੀ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ ਲੜਾਈ ਜਾਰੀ ਰਹੇਗੀ ਤੇ ਇਸ ਮੁਹਿੰਮ ਵਿੱਚ ਸ਼ਾਮਲ ਦੇਸ਼ ਦਾ ਹਰ ਇੱਕ ਨਾਗਰਿਕ ਦੇਸ਼ ਦਾ ਚੌਕੀਦਾਰ ਹੈ। ਕੁਝ ਮਹੀਨੇ ਪਹਿਲਾਂ ਵੀ ਪੀਐਮ ਮੋਦੀ ਆਪਣੇ ਆਪ ਨੂੰ ਦੇਸ਼ ਦਾ ਚੌਕੀਦਾਰ ਦੱਸ ਚੁੱਕੇ ਸਨ।