(Source: ECI/ABP News/ABP Majha)
Hyderabad Building collapse: ਮੀਂਹ ਨੇ ਉਜਾੜਿਆ ਹਸਦਾ-ਵਸਦਾ ਪਰਿਵਾਰ, ਕੰਧ ਡਿੱਗਣ ਕਰਕੇ 4 ਸਾਲਾ ਬੱਚੇ ਸਣੇ 7 ਦੀ ਮੌਤ
Hyderabad Building collapse: ਹੈਦਰਾਬਾਦ ਦੇ ਬਾਚੂਪੱਲੀ ਇਲਾਕੇ 'ਚ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਲਾਕੇ 'ਚ ਇਕ ਨਿਰਮਾਣ ਅਧੀਨ ਮਕਾਨ ਦੀ ਕੰਧ ਡਿੱਗਣ ਨਾਲ ਚਾਰ ਸਾਲਾ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ।
Hyderabad Building collapse: ਹੈਦਰਾਬਾਦ ਦੇ ਬਾਚੂਪੱਲੀ ਇਲਾਕੇ 'ਚ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਲਾਕੇ 'ਚ ਇਕ ਨਿਰਮਾਣ ਅਧੀਨ ਮਕਾਨ ਦੀ ਕੰਧ ਡਿੱਗਣ ਨਾਲ ਚਾਰ ਸਾਲਾ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਬੁੱਧਵਾਰ ਨੂੰ ਪੁਲਿਸ ਨੇ ਸਾਂਝੀ ਕੀਤੀ। ਬਾਚੂਪੱਲੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਨੂੰ ਵਾਪਰੀ ਸੀ।
ਇਸ ਦਰਦਨਾਕ ਘਟਨਾ ਵਿੱਚ ਮਾਰੇ ਗਏ ਲੋਕ ਉੜੀਸਾ ਅਤੇ ਛੱਤੀਸਗੜ੍ਹ ਦੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਸਨ। ਪੁਲਿਸ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਮਸ਼ੀਨ ਨਾਲ ਖੁਦਾਈ ਕੀਤੀ ਗਈ, ਜਿਸ ਦੀ ਮਦਦ ਨਾਲ ਮਲਬੇ ਹੇਠਾਂ ਦੱਬੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ: Bengaluru Weather: ਬੈਂਗਲੁਰੂ 'ਚ ਯੈਲੋ ਅਲਰਟ ਜਾਰੀ, ਅਗਲੇ ਦੋ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ
ਕਈ ਇਲਾਕਿਆਂ ਵਿੱਚ ਪੈ ਰਿਹਾ ਮੀਂਹ
ਜਾਣਕਾਰੀ ਲਈ ਦੱਸ ਦਈਏ ਕਿ ਮੰਗਲਵਾਰ ਨੂੰ ਹੈਦਰਾਬਾਦ ਅਤੇ ਤੇਲੰਗਾਨਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਸ਼ਹਿਰ ਵਿੱਚ ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਆਵਾਜਾਈ ਠੱਪ ਰਹੀ। ਗ੍ਰੇਟਰ ਹੈਦਰਾਬਾਦ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਮੁਤਾਬਕ, ਡਿਜ਼ਾਸਟਰ ਰਿਲੀਫ ਫੋਰਸ (DRF) ਦੀਆਂ ਟੀਮਾਂ ਪਾਣੀ ਦੀ ਨਿਕਾਸੀ ਅਤੇ ਸੜਕਾਂ ਤੋਂ ਡਿੱਗੇ ਦਰੱਖਤਾਂ ਨੂੰ ਹਟਾਉਣ ਲਈ ਤਾਇਨਾਤ ਕੀਤੀਆਂ ਗਈਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Couple Fights: ਇੰਸਟਾਗ੍ਰਾਮ ਦੇ ਚੱਕਰਾਂ 'ਚ ਕੁੱਟ ਦਿੱਤੀ ਘਰਵਾਲੀ, ਪਤੀ 2 ਸਾਲਾਂ ਤੋਂ ਸੀ ਪਰੇਸ਼ਾਨ