Accident in Kullu: ਕੁੱਲੂ 'ਚ ਵੱਡਾ ਹਾਦਸਾ, ਖਾਈ 'ਚ ਡਿੱਗੀ ਬੱਸ, ਡਰਾਈਵਰ ਦੀ ਮੌ*ਤ ਤੇ ਕਈ ਲੋਕ ਜ਼ਖਮੀ
ਹਿਮਾਚਲ ਪ੍ਰਦੇਸ਼ ਤੋਂ ਵੱਡੇ ਹਾਦਸੇ ਦੀ ਖਬਰ ਨਿਕਲ ਕੇ ਸਾਹਮਣੇ ਆਈ ਹੈ, ਜਿੱਥੇ ਕੁੱਲੂ ਦੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਇਸ ਘਟਨਾ ਦੇ ਵਿੱਚ ਡਰਾਈਵਰ ਦੀ ਮੌਤ ਹੋ..
Major Accident in Kullu: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਆਨੀ ਇਲਾਕੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਫਿਲਹਾਲ ਡਰਾਈਵਰ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਇਕ ਪ੍ਰਾਈਵੇਟ ਬੱਸ (ਐੱਨ. ਪੀ. ਟੀ.) ਕਾਰਸੋਗ ਜਾ ਰਹੀ ਸੀ। ਇਸ ਦੌਰਾਨ ਸਵੇਰੇ ਕਰੀਬ ਸਾਢੇ ਗਿਆਰਾਂ ਵਜੇ ਬੱਸ ਸਵਦ-ਨਿਗਾਨ ਰੋਡ 'ਤੇ ਸ਼ਕਲਾਦ ਨੇੜੇ ਡੂੰਘੀ ਖਾਈ 'ਚ ਜਾ ਡਿੱਗੀ।
ਹੋਰ ਪੜ੍ਹੋ : 'ਕਿਸਾਨਾਂ ਤੋਂ ਖਾਲੀ ਕਰਵਾਏ ਜਾਣ ਸੜਕਾਂ 'ਤੇ ਕੀਤੇ ਕਬਜ਼ੇ', ਸੁਪਰੀਮ ਕੋਰਟ 'ਚ ਦਾਇਰ ਹੋਈ ਜਨਹਿੱਤ ਪਟੀਸ਼ਨ
ਬੱਸ ਦੇ ਪਰਖੱਚੇ ਉੱਡ ਗਏ
ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਬੱਸ ਵਿੱਚ 25 ਲੋਕ ਸਵਾਰ ਸਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ 'ਤੇ ਰਵਾਨਾ ਹੋ ਗਈ। ਘਟਨਾ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲਿਸ ਨੂੰ ਵੀ ਸੂਚਿਤ ਕੀਤਾ। ਪੁਲਿਸ ਦੇ ਨਾਲ-ਨਾਲ ਪ੍ਰਸ਼ਾਸਨ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।