Haryana Violence: ਨੂਹ ਹਿੰਸਾ ਤੋਂ ਬਾਅਦ ਗੁਰੂਗ੍ਰਾਮ ਪੁਲਿਸ ਦੀ ਵੱਡੀ ਕਾਰਵਾਈ, 51 ਗ੍ਰਿਫਤਾਰ, 29 'ਤੇ FIR
Haryana News: ਗੁਰੂਗ੍ਰਾਮ ਵਿੱਚ ਵੀ ਪੁਲਿਸ ਐਕਸ਼ਨ ਮੋਡ ਵਿੱਚ ਹੈ। ਨੂਹ ਹਿੰਸਾ ਤੋਂ ਬਾਅਦ ਸ਼ਹਿਰ 'ਚ ਕਈ ਥਾਵਾਂ 'ਤੇ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਪੁਲਿਸ ਨੇ ਕਿਹਾ ਹੈ ਕਿ ਪੁਖਤਾ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ।
Haryana News: ਨੂਹ ਹਿੰਸਾ ਤੋਂ ਬਾਅਦ ਆਈਪੀਐਸ ਅਧਿਕਾਰੀ ਕਾਲਾ ਰਾਮਚੰਦਰਨ ਵੱਲੋਂ ਗੁਰੂਗ੍ਰਾਮ ਵਿੱਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਗੁਰੂਗ੍ਰਾਮ ਪੁਲਿਸ ਦੇ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤੇ ਗਏ ਇਸ ਪੱਤਰ 'ਚ ਦੱਸਿਆ ਗਿਆ ਹੈ ਕਿ ਨੂਹ ਕਾਂਡ ਤੋਂ ਬਾਅਦ ਪੁਲਿਸ ਨੇ ਗੁਰੂਗ੍ਰਾਮ 'ਚ ਕਾਨੂੰਨ ਵਿਵਸਥਾ ਬਣਾਈ ਰੱਖਦੇ ਹੋਏ ਸਖ਼ਤ ਕਾਰਵਾਈ ਕੀਤੀ ਹੈ।
ਗੁਰੂਗ੍ਰਾਮ ਪੁਲਿਸ ਨੇ ਵੱਖ-ਵੱਖ ਅਪਰਾਧਾਂ ਦੇ ਸਬੰਧ ਵਿੱਚ 29 ਐਫਆਈਆਰ ਦਰਜ ਕੀਤੀਆਂ ਹਨ। ਇਸ ਦੇ ਨਾਲ ਹੀ ਹੁਣ ਤੱਕ 51 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। 67 ਲੋਕਾਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਹਿਰਾਸਤ 'ਚ ਲਿਆ ਗਿਆ ਹੈ।
ਪੁਖਤਾ ਸਬੂਤਾਂ ਦੇ ਆਧਾਰ 'ਤੇ ਹੋਈ ਕਾਰਵਾਈ'
ਆਈਪੀਐਸ ਅਧਿਕਾਰੀ ਕਾਲਾ ਰਾਮਚੰਦਰਨ ਵਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਗੁਰੂਗ੍ਰਾਮ ਪੁਲਿਸ ਮਨੁੱਖੀ ਅਧਿਕਾਰਾਂ ਨੂੰ ਬਰਕਰਾਰ ਰੱਖਣ ਅਤੇ ਹਰੇਕ ਵਿਅਕਤੀ ਦੀ ਇੱਜ਼ਤ ਨੂੰ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਖਿਲਾਫ ਕਾਰਵਾਈ ਕਰਦੇ ਹੋਏ ਕਿਸੇ ਦੇ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਕੀਤੀ ਗਈ ਹੈ। ਗੁਰੂਗ੍ਰਾਮ ਪੁਲਿਸ ਵਲੋਂ ਕਾਨੂੰਨ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਦੇ ਤਹਿਤ ਗ੍ਰਿਫਤਾਰੀ ਅਤੇ ਨਜ਼ਰਬੰਦੀ ਸਮੇਤ ਸਾਰੀਆਂ ਕਾਰਵਾਈਆਂ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਦੇ ਖਿਲਾਫ ਪੁਖਤਾ ਸਬੂਤਾਂ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ।
— Gurugram Police (@gurgaonpolice) August 5, 2023
ਇਹ ਵੀ ਪੜ੍ਹੋ: Ludhiana News: ਜੁਗਾੜੂ ਰੇਹੜੀਆਂ ਖ਼ਿਲਾਫ਼ ਹੋਏਗਾ ਐਕਸ਼ਨ? ਯੂਨਾਈਟਿਡ ਟ੍ਰੇਡ ਯੂਨੀਅਨ ਨੇ ਖੋਲ੍ਹਿਆ ਮੋਰਚਾ
ਲੋਕਾਂ ਤੋਂ ਕੀਤੀ ਗਈ ਅਪੀਲ
ਉੱਥੇ ਹੀ ਇਸ ਪੱਤਰ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਬਚਣ, ਜਿਸ ਨਾਲ ਜਨਤਕ ਵਿਵਸਥਾ ਵਿੱਚ ਹੋਰ ਵਿਘਨ ਪੈ ਸਕਦਾ ਹੈ। ਨਹੀਂ ਤਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ। ਗੁਰੂਗ੍ਰਾਮ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਸਥਾਨਕ ਲੋਕਾਂ ਅਤੇ ਭਾਈਚਾਰਿਆਂ ਦਾ ਸਹਿਯੋਗ ਚਾਹੁੰਦੀ ਹੈ।
ਇਸ ਦੇ ਨਾਲ ਹੀ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸ਼ਨੀਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ 58 ਅਤੇ 70 ਦੇ ਨੇੜੇ ਝੁੱਗੀਆਂ ਦਾ ਦੌਰਾ ਕੀਤਾ। ਗੁਰੂਗ੍ਰਾਮ ਪੁਲਿਸ ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਦਾ ਵਿਸ਼ਵਾਸ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: Punjab News :ਪੰਜਾਬ ਪੁਲਿਸ ਨੇ 77 ਕਿਲੋ ਹੈਰੋਇਨ ਅਤੇ ਹਥਿਆਰਾਂ ਸਮੇਤ 4 ਨਸ਼ਾ ਤਸਕਰ ਕੀਤੇ ਕਾਬੂ