ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਫੌਜ ਨੇ ਲਸ਼ਕਰ-ਏ-ਤੋਇਬਾ ਦੇ ਇੱਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਫੌਜ ਨੇ ਜਵਾਬੀ ਕਾਰਵਾਈ ਕੀਤੀ। ਇਲਾਕੇ ਵਿੱਚ ਅਜੇ ਵੀ ਸਰਚ ਆਪ੍ਰੇਸ਼ਨ ਜਾਰੀ ਹੈ। ਅਜੇ ਤੱਕ ਇਹ ਪੁਸ਼ਟੀ ਨਹੀਂ ਹੋਈ ਹੈ ਕਿ ਇਨ੍ਹਾਂ ਅੱਤਵਾਦੀਆਂ ਦਾ ਪਹਿਲਗਾਮ ਹਮਲੇ ਨਾਲ ਕੋਈ ਸਬੰਧ ਹੈ ਜਾਂ ਨਹੀਂ।

ਅਧਿਕਾਰੀਆਂ ਅਨੁਸਾਰ, ਦੱਖਣੀ ਕਸ਼ਮੀਰ ਦੇ ਸ਼ੁਕਰੂ ਕੇਲਰ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਪੁਸ਼ਟੀ ਹੋਈ ਸੂਚਨਾ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਲਸ਼ਕਰ ਦੇ ਅੱਤਵਾਦੀ ਢੇਰ

ਸਥਾਨਕ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁਕਾਬਲਾ ਕੁਲਗਾਮ ਜ਼ਿਲ੍ਹੇ ਤੋਂ ਸ਼ੁਰੂ ਹੋਇਆ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ। ਸਥਾਨਕ ਰਿਪੋਰਟਾਂ ਅਨੁਸਾਰ ਫੌਜ ਦੇ ਜਵਾਬੀ ਹਮਲੇ ਵਿੱਚ ਲਸ਼ਕਰ ਦੇ ਇੱਕ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ ਹਨ। ਫੌਜ ਨੇ ਕਿਹਾ ਹੈ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲ ਦੱਖਣੀ ਕਸ਼ਮੀਰ ਤੇ ਕਿਸ਼ਤਵਾੜ ਦੇ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਪਹਿਲਗਾਮ ਹਮਲੇ ਵਿੱਚ 26 ਨਾਗਰਿਕ ਮਾਰੇ ਗਏ ਸਨ। ਅੱਜ ਦੀ ਕਾਰਵਾਈ ਸਵੇਰੇ ਤੜਕੇ ਸ਼ੁਰੂ ਕੀਤੀ ਗਈ ਸੀ, ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਸ਼ੋਪੀਆਂ ਦੇ ਜੰਗਲਾਂ ਵਿੱਚ ਲੁਕੇ ਸ਼ੱਕੀ ਅੱਤਵਾਦੀ ਪਹਿਲਗਾਮ ਹੱਤਿਆ ਵਿੱਚ ਸ਼ਾਮਲ ਸਨ ਜਾਂ ਨਹੀਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।