ਨਵੀਂ ਦਿੱਲੀ: ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਯੂਨੀਵਰਸਿਟੀ ਕੋਵਿਡ-19 ਦੇ ਪ੍ਰਕੋਪ ਦੇ ਕਾਰਨ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਸਕਦੀਆਂ ਹਨ। ਮੰਤਰਾਲੇ ਨੇ ਕਿਹਾ ਕਿ ਯੂਨੀਵਰਸਿਟੀ ਪ੍ਰੀਖਿਆਵਾਂ ਆਨਲਾਈਨ, ਆਫਲਾਈਨ ਜਾਂ ਦੋਵਾਂ ਮਾਧਿਅਮ ਰਾਹੀਂ ਕਰਵਾਏ ਜਾ ਸਕਦੇ ਹਨ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਗ੍ਰਹਿ ਮੰਤਰਾਲੇ ਨੇ ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਮੌਜੂਦਾ ‘ਅਨਲੌਕ 2’ ‘ਚ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਸੀ। ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਉੱਚ ਸਿੱਖਿਆ ਸਕੱਤਰ ਨੂੰ ਇੱਕ ਪੱਤਰ ਭੇਜਿਆ ਹੈ ਤਾਂ ਜੋ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਨੂੰ ਪ੍ਰੀਖਿਆਵਾਂ ਕਰਵਾਉਣ ਦੀ ਪ੍ਰਮਿਸ਼ਨ ਦਿੱਤੀ ਜਾ ਸਕੇ।

ਬਿਆਨ ਵਿੱਚ ਕਿਹਾ ਗਿਆ ਹੈ, "ਇਮਤਿਹਾਨਾਂ ਦੇ ਸਬੰਧ ਵਿੱਚ ਯੂਜੀਸੀ ਅਤੇ ਯੂਨੀਵਰਸਿਟੀਆਂ ਦੇ ਅਕਾਦਮਿਕ ਕੈਲੰਡਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਪ੍ਰਵਾਨਿਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਦੇ ਮੁਤਾਬਕ ਸਲਾਨਾ ਪ੍ਰੀਖਿਆਵਾਂ ਆਯੋਜਿਤ ਹਨ।"

ਦੇਸ਼ ‘ਚ ਅਨਲੌਕ ਪੜਾਵਾਂ ਦੌਰਾਨ ਬੰਦ ਇਲਾਕਿਆਂ ਨੂੰ ਛੱਡ ਕੇ ਸਾਰੇ ਖੇਤਰਾਂ ਵਿਚ ਬਹੁਤ ਸਾਰੀਆਂ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਗਈ ਹੈ। ਪਰ ਸਕੂਲ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਅਕਾਦਮਿਕ ਸੰਸਥਾਵਾਂ ਦਾ ਬਾਕਾਇਦਾ ਕੰਮ ਸ਼ੁਰੂ ਨਹੀਂ ਹੋਇਆ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:

Calculate Education Loan EMI