ਲਖੀਮਪੁਰ ਕਾਂਡ 'ਤੇ ਵੱਡਾ ਫੈਸਲਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਕਰਨਗੇ ਜਾਂਚ ਦੀ ਨਿਗਰਾਨੀ, SIT 'ਚ 3 IPS ਅਫ਼ਸਰ ਸ਼ਾਮਲ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਤੇ ਗੱਡੀ ਚੜਾਉਣ ਦੇ ਮਾਮਲੇ ਦੀ ਜਾਂਚ ਲਈ ਇੱਕ ਵਾਰ ਫਿਰ ਐਸਆਈਟੀ ਦਾ ਗਠਨ ਕੀਤਾ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਤੇ ਗੱਡੀ ਚੜਾਉਣ ਦੇ ਮਾਮਲੇ ਦੀ ਜਾਂਚ ਲਈ ਇੱਕ ਵਾਰ ਫਿਰ ਐਸਆਈਟੀ ਦਾ ਗਠਨ ਕੀਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਸੁਪਰੀਮ ਕੋਰਟ ਨੇ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਹੈ।
Lakhimpur Kheri case: Supreme Court appoints Rakesh Kumar Jain, former judge of the Punjab and Haryana High Court to monitor the investigation to ensure transparency, fairness, and absolute impartiality.
ਸੁਪਰੀਮ ਕੋਰਟ ਨੇ ਐਸਆਈਟੀ ਵਿੱਚ ਇੱਕ ਮਹਿਲਾ ਸਮੇਤ ਤਿੰਨ ਸੀਨੀਅਰ ਆਈਪੀਐਸ ਅਫ਼ਸਰਾਂ ਦੀ ਨਿਯੁਕਤੀ ਦੇ ਵੀ ਹੁਕਮ ਦਿੱਤੇ ਹਨ। ਇਹ ਅਧਿਕਾਰੀ ਸ਼ਿਰੋਡਕਰ, ਪ੍ਰੀਤਇੰਦਰ ਸਿੰਘ ਅਤੇ ਪਦਮਜਾ ਚੌਹਾਨ ਹੋਣਗੇ। ਅਦਾਲਤ ਨੇ ਕਿਹਾ ਹੈ ਕਿ ਜਸਟਿਸ ਜੈਨ ਨਿਰਪੱਖ ਜਾਂਚ ਯਕੀਨੀ ਬਣਾਉਣਗੇ। ਐਸਆਈਟੀ ਵੱਲੋਂ ਜਾਂਚ ਪੂਰੀ ਕਰਨ ਅਤੇ ਸਟੇਟਸ ਰਿਪੋਰਟ ਪੇਸ਼ ਕਰਨ ਤੋਂ ਬਾਅਦ ਸੁਪਰੀਮ ਕੋਰਟ ਮਾਮਲੇ ਦੀ ਮੁੜ ਸੁਣਵਾਈ ਕਰੇਗਾ।
ਲਖੀਮਪੁਰ ਕਾਂਡ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ
ਇਸ ਤੋਂ ਪਹਿਲਾਂ ਸੋਮਵਾਰ ਨੂੰ, ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਮਾਮਲੇ ਵਿਚ ਰੋਜ਼ਾਨਾ ਆਧਾਰ 'ਤੇ ਰਾਜ ਦੀ ਐਸਆਈਟੀ ਜਾਂਚ ਦੀ ਨਿਗਰਾਨੀ ਕਰਨ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਬਕਾ ਜੱਜ ਦੇ ਸੁਝਾਅ 'ਤੇ ਸਹਿਮਤੀ ਜਤਾਈ ਸੀ। 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸੀ।
SC ਨੇ IPS ਅਫਸਰਾਂ ਦੇ ਨਾਂ ਮੰਗੇ ਸੀ
ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਐਸਆਈਟੀ ਜਾਂਚ ਵਿੱਚ ਛੋਟੇ ਰੈਂਕ ਦੇ ਪੁਲੀਸ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਮੁੱਦਾ ਵੀ ਚੁੱਕਿਆ ਸੀ ਅਤੇ ਉੱਤਰ ਪ੍ਰਦੇਸ਼ ਕੇਡਰ ਦੇ ਆਈਪੀਐਸ ਅਧਿਕਾਰੀਆਂ ਦੇ ਨਾਂ ਮੰਗੇ ਸੀ।ਜੋ ਮੂਲ ਰੂਪ ਵਿੱਚ ਰਾਜ ਦੇ ਵਸਨੀਕ ਨਹੀਂ ਹਨ ਤਾਂ ਜੋ ਉਨ੍ਹਾਂ ਨੂੰ ਜਾਂਚ ਟੀਮ ਵਿੱਚ ਸ਼ਾਮਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :