ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਤੇ ਗੱਡੀ ਚੜਾਉਣ ਦੇ ਮਾਮਲੇ ਦੀ ਜਾਂਚ ਲਈ ਇੱਕ ਵਾਰ ਫਿਰ ਐਸਆਈਟੀ ਦਾ ਗਠਨ ਕੀਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਸੁਪਰੀਮ ਕੋਰਟ ਨੇ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਹੈ।



ਸੁਪਰੀਮ ਕੋਰਟ ਨੇ ਐਸਆਈਟੀ ਵਿੱਚ ਇੱਕ ਮਹਿਲਾ ਸਮੇਤ ਤਿੰਨ ਸੀਨੀਅਰ ਆਈਪੀਐਸ ਅਫ਼ਸਰਾਂ ਦੀ ਨਿਯੁਕਤੀ ਦੇ ਵੀ ਹੁਕਮ ਦਿੱਤੇ ਹਨ। ਇਹ ਅਧਿਕਾਰੀ ਸ਼ਿਰੋਡਕਰ, ਪ੍ਰੀਤਇੰਦਰ ਸਿੰਘ ਅਤੇ ਪਦਮਜਾ ਚੌਹਾਨ ਹੋਣਗੇ। ਅਦਾਲਤ ਨੇ ਕਿਹਾ ਹੈ ਕਿ ਜਸਟਿਸ ਜੈਨ ਨਿਰਪੱਖ ਜਾਂਚ ਯਕੀਨੀ ਬਣਾਉਣਗੇ। ਐਸਆਈਟੀ ਵੱਲੋਂ ਜਾਂਚ ਪੂਰੀ ਕਰਨ ਅਤੇ ਸਟੇਟਸ ਰਿਪੋਰਟ ਪੇਸ਼ ਕਰਨ ਤੋਂ ਬਾਅਦ ਸੁਪਰੀਮ ਕੋਰਟ ਮਾਮਲੇ ਦੀ ਮੁੜ ਸੁਣਵਾਈ ਕਰੇਗਾ।









ਲਖੀਮਪੁਰ ਕਾਂਡ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ
ਇਸ ਤੋਂ ਪਹਿਲਾਂ ਸੋਮਵਾਰ ਨੂੰ, ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਮਾਮਲੇ ਵਿਚ ਰੋਜ਼ਾਨਾ ਆਧਾਰ 'ਤੇ ਰਾਜ ਦੀ ਐਸਆਈਟੀ ਜਾਂਚ ਦੀ ਨਿਗਰਾਨੀ ਕਰਨ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਬਕਾ ਜੱਜ ਦੇ ਸੁਝਾਅ 'ਤੇ ਸਹਿਮਤੀ ਜਤਾਈ ਸੀ। 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸੀ।

SC ਨੇ IPS ਅਫਸਰਾਂ ਦੇ ਨਾਂ ਮੰਗੇ ਸੀ
ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਐਸਆਈਟੀ ਜਾਂਚ ਵਿੱਚ ਛੋਟੇ ਰੈਂਕ ਦੇ ਪੁਲੀਸ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਮੁੱਦਾ ਵੀ ਚੁੱਕਿਆ ਸੀ ਅਤੇ ਉੱਤਰ ਪ੍ਰਦੇਸ਼ ਕੇਡਰ ਦੇ ਆਈਪੀਐਸ ਅਧਿਕਾਰੀਆਂ ਦੇ ਨਾਂ ਮੰਗੇ ਸੀ।ਜੋ ਮੂਲ ਰੂਪ ਵਿੱਚ ਰਾਜ ਦੇ ਵਸਨੀਕ ਨਹੀਂ ਹਨ ਤਾਂ ਜੋ ਉਨ੍ਹਾਂ ਨੂੰ ਜਾਂਚ ਟੀਮ ਵਿੱਚ ਸ਼ਾਮਲ ਕੀਤਾ ਜਾ ਸਕੇ।


 


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ