Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਾਜਧਾਨੀ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਏਜੰਸੀਆਂ ਮੁਤਾਬਕ ਇਹ ਸਾਰੇ ਮੁਲਜ਼ਮ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਾਜਧਾਨੀ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਏਜੰਸੀਆਂ ਮੁਤਾਬਕ ਇਹ ਸਾਰੇ ਮੁਲਜ਼ਮ ਪਾਕਿਸਤਾਨ ਦੇ ਆਈਐਸਆਈ ਹੈਂਡਲਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ 'ਤੇ ਦਿੱਲੀ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ੁਭਦੀਪ ਸਿੰਘ (23), ਗੁਰਜੰਟ ਸਿੰਘ (22), ਸਾਜਨ ਸਿੰਘ (28) ਅਤੇ ਗਗਨਪ੍ਰੀਤ (24) ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਹਨ, ਜਦਕਿ ਇੱਕ ਨੂੰ ਦਿੱਲੀ ਤੋਂ ਕਾਬੂ ਕੀਤਾ ਗਿਆ ਹੈ।
ਵਿਦੇਸ਼ੀ ਪਿਸਤੌਲਾਂ ਅਤੇ ਕਾਰਤੂਸ ਬਰਾਮਦ
ਸਪੈਸ਼ਲ ਸੈੱਲ ਨੇ ਕਾਰਵਾਈ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਵਿਦੇਸ਼ੀ ਬਣੀਆਂ ਆਧੁਨਿਕ ਪਿਸਤੌਲਾਂ, ਨੌਂ ਜ਼ਿੰਦਾ ਕਾਰਤੂਸ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜ਼ਬਤ ਕੀਤੇ ਗਏ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ, ਜਿਸ ਰਾਹੀਂ ਮੁਲਜ਼ਮਾਂ ਦੇ ਨੈੱਟਵਰਕ ਅਤੇ ਹੋਰ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ।
ਜਾਂਚ ਏਜੰਸੀਆਂ ਦੀ ਨਜ਼ਰ ਪੂਰੇ ਨੈੱਟਵਰਕ 'ਤੇ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਆਈਐਸਆਈ ਹੈਂਡਲਰ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਸੁਰੱਖਿਆ ਏਜੰਸੀਆਂ ਹੁਣ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਇਸ ਸਾਜ਼ਿਸ਼ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਸੀ ਅਤੇ ਇਸ ਦਾ ਨੈੱਟਵਰਕ ਕਿੰਨਾ ਵੱਡਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਜਲਦ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ





















