Lok Sabha Election: ਚੋਣਾਂ ਹੀ ਨਾ ਲੜ ਸਕੇ ਕਾਂਗਰਸ ਤਾਂ ਬੈਂਕ ਖਾਤੇ ਕੀਤੇ ਸੀਲ, ਭਾਜਪਾ ਖੇਡ ਰਹੀ ਖ਼ਤਰਨਾਕ ਖੇਡ-ਖੜਗੇ
Congress News: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕਾਂਗਰਸ ਪਾਰਟੀ ਨੇ ਦੋਸ਼ ਲਾਇਆ ਹੈ ਕਿ ਦੇਸ਼ ਦੀਆਂ ਸੰਵਿਧਾਨਕ ਅਤੇ ਨਿਆਂਇਕ ਸੰਸਥਾਵਾਂ 'ਤੇ ਭਾਜਪਾ ਦਾ ਕਬਜ਼ਾ ਹੈ।
Congress Politics: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ (21 ਮਾਰਚ) ਨੂੰ ਕਿਹਾ ਕਿ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਸੱਤਾਧਾਰੀ ਪਾਰਟੀ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਕਿ ਕਾਂਗਰਸ ਚੋਣਾਂ ਨਾ ਲੜ ਸਕੇ। ਕਾਂਗਰਸ ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਖੜਗੇ ਨੇ ਕਿਹਾ ਕਿ ਅਸੀਂ ਲੋਕਤੰਤਰ ਨੂੰ ਬਚਾਉਣਾ ਹੈ ਅਤੇ ਇਸ ਲਈ ਸਾਰਿਆਂ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਵਸੀਲਿਆਂ, ਮੀਡੀਆ ਅਤੇ ਸੰਵਿਧਾਨਕ ਤੇ ਨਿਆਂਇਕ ਸੰਸਥਾਵਾਂ ’ਤੇ ਸਰਕਾਰ ਦਾ ਕੰਟਰੋਲ ਹੈ।
LIVE: Press briefing by CPP Chairperson Smt. Sonia Gandhi ji, Congress President Shri @kharge and Shri @RahulGandhi at AICC HQ. https://t.co/ZfYNcfWjbf
— Congress (@INCIndia) March 21, 2024
ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਆਪਣੀਆਂ ਜਮਹੂਰੀ ਕਦਰਾਂ-ਕੀਮਤਾਂ ਲਈ ਜਾਣਿਆ ਜਾਂਦਾ ਹੈ। ਹਰ ਨਾਗਰਿਕ ਵੋਟ ਪਾਉਣ ਲਈ ਉਤਾਵਲਾ ਹੈ। ਹੁਣ ਤੱਕ ਨਿਰਪੱਖ ਚੋਣਾਂ ਹੋਈਆਂ ਹਨ। ਅੱਜ ਹਰ ਸਿਆਸੀ ਪਾਰਟੀ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਭਾਜਪਾ ਸਰਕਾਰ ਨੇ ਸਾਧਨਾਂ, ਮੀਡੀਆ, ਸੰਵਿਧਾਨਕ ਅਤੇ ਨਿਆਂਇਕ ਸੰਸਥਾਵਾਂ ’ਤੇ ਕਬਜ਼ਾ ਕਰ ਲਿਆ ਹੈ। ਸਾਰੀਆਂ ਪਾਰਟੀਆਂ ਨੂੰ ਬਰਾਬਰ ਮੌਕੇ ਨਹੀਂ ਮਿਲ ਰਹੇ।
ਕਾਂਗਰਸ ਦਾ ਖਾਤਾ ਸੀਲ, ਸੱਤਾਧਾਰੀ ਪਾਰਟੀ ਦੀ ਖਤਰਨਾਕ ਖੇਡ : ਖੜਗੇ
ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਚੋਣ ਬਾਂਡ ਦੇ ਜੋ ਵੇਰਵੇ ਮਿਲੇ ਹਨ, ਉਹ ਹੈਰਾਨੀਜਨਕ ਅਤੇ ਸ਼ਰਮਨਾਕ ਹਨ। ਇਸ ਕਾਰਨ ਦੇਸ਼ ਦੇ ਅਕਸ ਨੂੰ ਠੇਸ ਪਹੁੰਚੀ ਹੈ। ਪਿਛਲੇ 70 ਸਾਲਾਂ ਵਿੱਚ ਨਿਰਪੱਖ ਚੋਣਾਂ ਹੋਈਆਂ ਹਨ। ਸਿਹਤਮੰਦ ਲੋਕਤੰਤਰ ਦਾ ਅਕਸ ਬਣਾਇਆ ਗਿਆ ਸੀ ਪਰ ਅੱਜ ਇਸ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ।
ਖੜਗੇ ਨੇ ਕਿਹਾ ਕਿ ਦੂਜੇ ਪਾਸੇ ਸਾਡੇ ਬੈਂਕ ਖਾਤੇ ਨੂੰ ਫ੍ਰੀਜ਼ ਕਰ ਦਿੱਤਾ ਗਿਆ ਤਾਂ ਕਿ ਪੈਸੇ ਦੀ ਕਮੀ ਕਾਰਨ ਅਸੀਂ ਚੋਣਾਂ ਨਾ ਲੜ ਸਕੀਏ। ਸਾਨੂੰ ਚੋਣਾਂ ਲੜਨ ਦਾ ਬਰਾਬਰ ਮੌਕਾ ਨਹੀਂ ਦਿੱਤਾ ਜਾ ਰਿਹਾ। ਇਹ ਹਾਕਮ ਧਿਰ ਦੀ ਖ਼ਤਰਨਾਕ ਖੇਡ ਹੈ। ਇਸ ਦੇ ਦੂਰਗਾਮੀ ਪ੍ਰਭਾਵ ਹੋਣਗੇ। ਲੋਕਤੰਤਰ ਨੂੰ ਬਚਾਉਣਾ ਹੈ ਅਤੇ ਸਾਰਿਆਂ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ।