Congress President Election: ਮਲਿਕਾਰਜੁਨ ਖੜਗੇ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਖੜਗੇ ਨੇ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਕਾਂਗਰਸ ਦੇ ਇੱਕ ਨੇਤਾ ਦੇ ਇੱਕ ਅਹੁਦੇ ਦੇ ਨਿਯਮ ਦੇ ਤਹਿਤ ਚੁੱਕਿਆ ਹੈ। ਖੜਗੇ ਨੇ ਆਪਣਾ ਅਸਤੀਫਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਉਦੈਪੁਰ ਵਿੱਚ ਹੋਏ ਕਾਂਗਰਸ ਦੇ ਚਿੰਤਨ ਸ਼ਿਵਿਰ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਪਾਰਟੀ ਵਿੱਚ ਕੋਈ ਵੀ ਵਿਅਕਤੀ ਦੋ ਅਹੁਦੇ ਨਹੀਂ ਰੱਖੇਗਾ। ਯਾਨੀ ਕਿਸੇ ਵੀ ਨੇਤਾ ਨੂੰ ਦੂਜੇ ਅਹੁਦੇ ਤੋਂ ਪਹਿਲਾਂ ਆਪਣੇ ਮੌਜੂਦਾ ਅਹੁਦੇ ਤੋਂ ਅਸਤੀਫਾ ਦੇਣਾ ਹੋਵੇਗਾ।


ਇਹ ਵੀ ਪੜ੍ਹੋ- LPG Price: ਕਭੀ ਖੁਸ਼ੀ ਕਭੀ ਗਮ ! ਸਸਤਾ ਹੋਇਆ ਗੈਸ ਸਿਲੰਡਰ ਪਰ ਕੁਦਰਤੀ ਗੈਸ ਦੀ ਕੀਮਤ 'ਚ ਰਿਕਾਰਡ ਵਾਧਾ


ਖੜਗੇ ਕਾਂਗਰਸ ਦੇ ਅਗਲੇ ਪ੍ਰਧਾਨ ਹੋ ਸਕਦੇ ਹਨ
ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਕੇ ਪਾਰਟੀ ਦੇ ਅਗਲੇ ਪ੍ਰਧਾਨ ਹੋ ਸਕਦੇ ਹਨ। ਖੜਗੇ ਨੇ 30 ਸਤੰਬਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ, ਜਿਸ ਤੋਂ ਬਾਅਦ ਹੁਣ ਪ੍ਰਧਾਨ ਦੇ ਅਹੁਦੇ ਲਈ ਚੋਣ 17 ਅਕਤੂਬਰ ਨੂੰ ਹੋਵੇਗੀ ਅਤੇ ਨਤੀਜੇ 19 ਅਕਤੂਬਰ ਨੂੰ ਆਉਣਗੇ। ਖੜਗੇ ਦਾ ਮੁਕਾਬਲਾ ਕਾਂਗਰਸ ਨੇਤਾ ਸ਼ਸ਼ੀ ਥਰੂਰ ਨਾਲ ਹੈ। ਹਾਲਾਂਕਿ ਖੜਗੇ ਦੇ ਪਿੱਛੇ ਗਾਂਧੀ ਪਰਿਵਾਰ ਦਾ ਹੱਥ ਦੱਸਿਆ ਜਾ ਰਿਹਾ ਹੈ, ਇਸ ਲਈ ਉਨ੍ਹਾਂ ਦੀ ਜਿੱਤ ਦੀ ਸਭ ਤੋਂ ਜ਼ਿਆਦਾ ਸੰਭਾਵਨਾ ਹੈ। 


ਇਹ ਵੀ ਪੜ੍ਹੋ- Chandigarh Firecrackers: ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ, ਹੁਣ ਤਿਓਹਾਰਾਂ ਮੌਕੇ ਇਨ੍ਹਾਂ ਸ਼ਰਤਾਂ ਨਾਲ ਪਟਾਖੇ ਚਲਾਉਣ ਦੀ ਮਿਲੀ ਇਜਾਜ਼ਤ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।