ਨਵੀਂ ਦਿੱਲੀ: ਕਾਂਗਰਸ ਨੇ ਰਾਜ ਸਭਾ 'ਚ ਗੁਲਾਮ ਨਬੀ ਆਜ਼ਾਦ (Ghulam Nabi Azad) ਦੀ ਰਿਟਾਇਰਮੈਂਟ ਮਗਰੋਂ ਆਪਣਾ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਹੈ। ਦੱਸ ਦਈਏ ਕਿ ਮੌਜੂਦਾ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਦਾ ਰਾਜ ਸਭਾ (Rajya Sabha) 'ਚ ਆਖ਼ਰੀ ਦਿਨ 15 ਫਰਵਰੀ ਹੈ। ਇਸ ਦਿਨ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਜਾਵੇਗਾ। ਇਸ ਤੋਂ ਪਹਿਲਾਂ ਹੀ ਕਾਂਗਰਸ (congress) ਨੇ ਰਾਜ ਸਭਾ 'ਚ ਆਪਣੇ ਵਿਰੋਧੀ ਧਿਰ ਦੇ ਨੇਤਾ ਦੇ ਨਾਂ 'ਤੇ ਮੋਹਰ ਲਾ ਦਿੱਤੀ ਹੈ।

ਆਜ਼ਾਦ ਤੋਂ ਬਾਅਦ ਕਾਂਗਰਸ ਨੇ ਰਾਜ ਸਭਾ ਵਿੱਚ ਮੱਲਿਕਾਰਜੁਨ ਖੜਗੇ (Mallikarjun Kharge) ਨੂੰ ਚੁਣਿਆ ਹੈ। ਸੰਸਦ ਦੇ ਉਪਰਲੇ ਸਦਨ ਰਾਜ ਸਭਾ ਦੇ ਸਪੀਕਰ ਨੂੰ ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਦੀ ਚੋਣ ਬਾਰੇ ਪੱਤਰ ਲਿਖਿਆ ਗਿਆ ਹੈ। ਕਾਂਗਰਸ ਨੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਖੜਗੇ ਨੂੰ ਅਜ਼ਾਦ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਨਿਯੁਕਤ ਕਰਨ ਲਈ ਪੱਤਰ ਲਿਖਿਆ ਹੈ।

ਮੱਲਿਕਾਰਜੁਨ ਖੜਗੇ ਕਰਨਾਟਕ ਦੇ ਦਲਿਤ ਨੇਤਾ ਹਨ ਜੋ 2014 ਤੋਂ 2019 ਤੱਕ ਲੋਕ ਸਭਾ ਵਿੱਚ ਕਾਂਗਰਸੀ ਨੇਤਾ ਰਹੇ। ਕਾਂਗਰਸ ਪਾਰਟੀ ਪਿਛਲੇ ਤੇ ਮੌਜੂਦਾ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਹਾਸਲ ਨਹੀਂ ਕਰ ਸਕੀ ਕਿਉਂਕਿ ਸਦਨ ਵਿਚ ਉਨ੍ਹਾਂ ਦੀ ਗਿਣਤੀ ਬਹੁਤ ਘੱਟ ਸੀ। ਹੇਠਲੇ ਸਦਨ ਦੀਆਂ ਕੁੱਲ ਸੀਟਾਂ ਦਾ ਘੱਟੋ-ਘੱਟ 10 ਪ੍ਰਤੀਸ਼ਤ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਦਾਅਵਾ ਕਰਨਾ ਲਾਜ਼ਮੀ ਹੁੰਦਾ ਹੈ।


ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੂੰ ਲੈ ਕੇ ਕੈਨੇਡਾ ਦਾ ਦਾਅਵਾ, ਟਰੂਡੋ ਨੇ ਮੋਦੀ ਦੇ ਕੰਨੀ ਪਾਈ ਇਹ ਗੱਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904