ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦਾ ਮਾਮਲਾ ਵੀਰਵਾਰ ਨੂੰ ਸੰਸਦ ਵਿੱਚ ਗੂੰਜਿਆ। ਮਮਤਾ ਬੈਨਰਜੀ ਬੁੱਧਵਾਰ ਨੂੰ ਇੰਡੀਗੋ ਦੀ ਫਲਾਈਟ ਵਿੱਚ ਪਟਨਾ ਤੋਂ ਕੋਲਕਾਤਾ ਜਾ ਰਹੀ ਸੀ ਕਿ ਰਸਤੇ ਵਿੱਚ ਜਹਾਜ਼ ਦਾ ਤੇਲ ਖ਼ਤਮ ਹੋਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਵਾਈ ਗਈ ਸੀ।

ਲੋਕ ਸਭਾ ਵਿੱਚ ਕਾਂਗਰਸ ਤੇ ਟੀ.ਐਮ.ਸੀ. ਨੇ ਇਹ ਮੁੱਦਿਆਂ ਚੁੱਕਿਆ। ਟੀ.ਐਮ.ਸੀ. ਦੇ ਸਾਂਸਦਾਂ ਨੇ ਦੋਸ਼ ਲਾਇਆ ਹੈ ਕਿ ਇਸ ਪਿੱਛੇ ਸਾਜ਼ਿਸ਼ ਸੀ। ਇਸ ਨਾਲ ਮਮਤਾ ਬੈਨਰਜੀ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਹ ਮੁੱਦਾ ਰਾਜ ਸਭਾ ਵਿੱਚ ਚੁੱਕਿਆ ਗਿਆ।

ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਸਭ ਦੀ ਸੁਰੱਖਿਆ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਇਸ ਘਟਨਾ ਦੇ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਸ ਮੁੱਦੇ ਤੋਂ ਇਲਾਵਾ ਨੋਟਬੰਦੀ ਨੂੰ ਲੈ ਕੇ ਵੀ ਸੰਸਦ ਵਿੱਚ ਹੰਗਾਮਾ ਹੋਇਆ। ਇਸ ਕਾਰਨ ਸੰਸਦ ਦਾ ਕੰਮਕਾਜ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ।