Lok Sabha Elections 2024: ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਮਿਤ ਸ਼ਾਹ ਮੰਗਲਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਤਿੱਖਾ ਹਮਲਾ ਕਰਦੇ ਹੋਏ,  ਦਾਅਵਾ ਕੀਤਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਛੂਹਣ ਦੀ ਹਿੰਮਤ ਵੀ ਨਹੀਂ ਕਰ ਸਕਦੀ। ਪੱਛਮੀ ਬੰਗਾਲ  ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਮਮਤਾ ਬੈਨਰਜੀ ਅਤੇ ਕਾਂਗਰਸ ਘੁਸਪੈਠੀਆਂ ਦੀ ਮਦਦ ਕਰਨ ਲਈ ਸੀਏਏ ਦਾ ਵਿਰੋਧ ਕਰ ਰਹੀਆਂ ਹਨ।


ਸ਼ਾਹ ਨੇ ਕਿਹਾ, "ਨਾਂ ਤਾਂ ਮਮਤਾ ਬੈਨਰਜੀ ਅਤੇ ਨਾਂ ਹੀ ਕਾਂਗਰਸ ਵਿੱਚ CAA ਨੂੰ ਛੂਹਣ ਦੀ ਹਿੰਮਤ ਹੈ। ਉਹ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਇਹ ਹਿੰਦੂ ਸ਼ਰਨਾਰਥੀਆਂ ਨੂੰ ਨਾਗਰਿਕਤਾ ਦਿਵਾਉਣ ਵਿੱਚ ਮਦਦ ਕਰਨਗੇ।" ਤੁਹਾਨੂੰ ਦੱਸ ਦੇਈਏ ਕਿ CAA ਦੇ ਮੁੱਦੇ 'ਤੇ ਸ਼ੁਰੂ ਤੋਂ ਹੀ ਕੇਂਦਰ 'ਚ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਟਕਰਾਅ ਚੱਲ ਰਿਹਾ ਹੈ।



ਕੇਂਦਰੀ ਮੰਤਰੀ ਨੇ ਕਿਹਾ ਕਿ ਗੁਆਂਢੀ ਦੇਸ਼ ਤੋਂ ਬਗੈਰ ਰੋਕ ਟੋਕ ਪੱਛਮੀ ਬੰਗਾਲ ਵਿੱਚ ਘੁਸਪੈਠ ਕਰ ਰਹੇ ਹਨ ਅਤੇ ਜੇਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਸੱਤਾ ਵਿੱਚ ਆਉਂਦੀ ਹੈ ਤਾਂ ਉਹ ਬੰਗਲਾਦੇਸ਼ ਤੋਂ ਘੁਸਪੈਠ ਨੂੰ ਰੋਕ ਦੇਵੇਗੀ। ਸੂਬੇ ਦੇ ਵੋਟਰਾਂ ਨੂੰ 30 ਤੋਂ 35 ਸੀਟਾਂ ਯਕੀਨੀ ਬਣਾਉਣ ਦੀ ਅਪੀਲ ਕਰਦੇ ਹੋਏ ਸ਼ਾਹ ਨੇ ਕਿਹਾ, ''ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਵਾਰ ਜਦੋਂ ਤੁਸੀਂ ਭਾਜਪਾ ਦੇ ਉਮੀਦਵਾਰਾਂ ਨੂੰ ਵੋਟ ਦਿਓਗੇ ਅਤੇ 2024 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਤੀਜੀ ਵਾਰ ਚੋਣ ਯਕੀਨੀ ਬਣਾਓਗੇ ਤਾਂ ਉੱਤਰੀ ਬੰਗਾਲ  ਏਮਜ਼ ਦੀ ਸਥਾਪਨਾ ਕੀਤੀ ਜਾਵੇਗੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ