ਪੜਚੋਲ ਕਰੋ
Advertisement
ਸਟੇਜ 'ਤੇ ਜਾਂਦੇ ਹੀ ਨਾਅਰੇਬਾਜ਼ੀ ਤੋਂ ਭੜਕੀ ਮਮਤਾ ਬੈਨਰਜੀ, ਭਾਸ਼ਣ ਦੇਣ ਤੋਂ ਕੀਤਾ ਇਨਕਾਰ
ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125 ਵੀਂ ਜਯੰਤੀ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੋਲਕਾਤਾ ਦੇ ਵਿਕਟੋਰੀਆ 'ਚ ਜਾਰੀ ਪ੍ਰੋਗਰਾਮ 'ਤੇ ਨਾਰਾਜ਼ ਹੋ ਗਈ। ਇੱਥੇ ਉਨ੍ਹਾਂ ਨੇ ਭਾਸ਼ਣ ਦੇਣ ਤੋਂ ਇਨਕਾਰ ਕਰ ਦਿੱਤਾ।
ਕੋਲਕਾਤਾ: ਮੁੱਖ ਮੰਤਰੀ ਮਮਤਾ ਬੈਨਰਜੀ (mamata banerjee) ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 125ਵੇਂ ਜਨਮ ਦਿਵਸ ਦੇ ਮੌਕੇ ਨਾਰਾਜ਼ ਹੋ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਸਟੇਜ 'ਤੇ ਮੌਜੂਦ ਸੀ। ਸੀਐਮ ਮਮਤਾ ਨੇ ਵੀ ਭਾਸ਼ਣ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਪ੍ਰੋਗਰਾਮ (parakram diwas) ਵਿਚ ਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਸੀਐਮ ਮਮਤਾ ਨੇ ਕਿਹਾ ਕਿ ਪ੍ਰੋਗਰਾਮ ਵਿਚ ਬੁਲਾ ਕੇ ਉਸਦਾ ਅਪਮਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਸਰਕਾਰ ਦਾ ਪ੍ਰੋਗਰਾਮ ਹੈ ਨਾ ਕਿ ਕਿਸੇ ਪਾਰਟੀ ਦਾ। ਕਿਸੇ ਨੂੰ ਬੁਲਾਉਣਾ ਅਤੇ ਜ਼ਲੀਲ ਕਰਨਾ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ, "ਮੇਰੇ ਖਿਆਲ ਵਿਚ ਸਰਕਾਰ ਦੇ ਪ੍ਰੋਗਰਾਮ ਵਿਚ ਮਾਣ ਹੋਣਾ ਚਾਹੀਦਾ ਹੈ। ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂ ਹੈ। ਕਿਸੇ ਨੂੰ ਬੁਲਾਉਣ ਤੋਂ ਬਾਅਦ ਅਪਮਾਨ ਨਾ ਕੀਤਾ ਜਾਵੇ। ਵਿਰੋਧ ਵਜੋਂ ਮੈਂ ਕੁਝ ਨਹੀਂ ਕਹਾਂਗੀ।" ਦਰਅਸਲ, ਇਹ ਕਿਹਾ ਜਾ ਰਿਹਾ ਹੈ ਕਿ ਜਦੋਂ ਮਮਤਾ ਬੈਨਰਜੀ ਨੂੰ ਸਟੇਜ 'ਤੇ ਬੋਲਣ ਲਈ ਬੁਲਾਇਆ ਗਿਆ ਤਾਂ 'ਜੈ ਸ਼੍ਰੀ ਰਾਮ' ਦੇ ਨਾਅਰੇ ਲੱਗੇ।#WATCH | I think Govt's program should have dignity. This is not a political program....It doesn't suit you to insult someone after inviting them. As a protest, I won't speak anything: WB CM Mamata Banerjee after 'Jai Shree Ram' slogans were raised when she was invited to speak pic.twitter.com/pBvVrlrrbb
— ANI (@ANI) January 23, 2021
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਪੰਜਾਬ
ਸਿਹਤ
ਅਪਰਾਧ
Advertisement