ਮਮਤਾ ਨੇ ਹਾਈ ਕੋਰਟ ਵਿੱਚ ਨੰਦੀਗਰਾਮ ਚੋਣ ਨਤੀਜਿਆਂ ਨੂੰ ਦਿੱਤੀ ਚੁਣੌਤੀ, ਸੁਣਵਾਈ ਅੱਜ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਲਕੱਤਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਨੰਦੀਗ੍ਰਾਮ ਚੋਣ ਨਤੀਜੇ ਨੂੰ ਚੁਣੌਤੀ ਦਿੱਤੀ ਹੈ।
ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਲਕੱਤਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਨੰਦੀਗ੍ਰਾਮ ਚੋਣ ਨਤੀਜਿਆਂ ਵਿੱਚ ਗੜਬੜੀ ਦਾ ਦੋਸ਼ ਲਗਾਇਆ ਹੈ। ਇਸ ਪਟੀਸ਼ਨ 'ਤੇ ਸੁਣਵਾਈ ਅੱਜ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਨੰਦੀਗ੍ਰਾਮ ਸੀਟ ਤੋਂ ਸੀਐਮ ਮਮਤਾ ਬੈਨਰਜੀ ਨੂੰ ਭਾਜਪਾ ਉਮੀਦਵਾਰ ਸ਼ੁਹੇਂਦੂ ਅਧਿਕਾਰੀ ਨੇ 1956 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਸ਼ੁਹੇਂਦੂ ਅਧਿਕਾਰੀ ਨੂੰ ਨੰਦੀਗਰਾਮ ਵਿਚ 110764 ਵੋਟਾਂ ਮਿਲੀਆਂ। ਜਦੋਂ ਕਿ ਮਮਤਾ ਬੈਨਰਜੀ ਨੂੰ 108808 ਵੋਟਾਂ ਮਿਲੀਆਂ। ਉਦੋਂ ਸੀਐਮ ਮਮਤਾ ਬੈਨਰਜੀ ਨੇ ਵੋਟਾਂ ਗਿਣਨ ਅਤੇ ਚੋਣ ਕਰਵਾਉਣ ਵਿਚ ਬੇਨਿਯਮੀਆਂ ਦੇ ਗੰਭੀਰ ਦੋਸ਼ ਲਾਏ ਸੀ ਅਤੇ ਕਿਹਾ ਸੀ ਕਿ ਉਹ ਅਦਾਲਤ ਜਾਵੇਗੀ।
ਸ਼ੁਭੇਂਦੂ ਅਧਿਕਾਰ ਨੇ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਛੱਡ ਦਿੱਤੀ ਸੀ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਇਸ ਤੋਂ ਬਾਅਦ ਸੀਐਮ ਮਮਤਾ ਨੇ ਭਵਾਨੀਪੁਰ ਸੀਟ ਛੱਡ ਕੇ ਨੰਦੀਗਰਾਮ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ। ਚੋਣ ਪ੍ਰਚਾਰ ਦੌਰਾਨ ਸਾਰੀਆਂ ਦੀਆਂ ਨਜ਼ਰਾਂ ਇਸ ਹਾਈ ਪ੍ਰੋਫਾਈਲ ਸੀਟ 'ਤੇ ਟਿਕੀਆਂ ਸੀ। ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਸੀਐਮ ਮਮਤਾ ਬੈਨਰਜੀ ਪੋਲਿੰਗ ਬੂਥ 'ਤੇ ਡੱਟੀ ਰਹੀ।
ਟੀਐਮਸੀ ਨੇ ਬੰਗਾਲ ਚੋਣਾਂ ਵਿਚ ਇਤਿਹਾਸਕ ਜਿੱਤ ਹਾਸਲ ਕੀਤੀ ਸੀ। ਟੀਐਮਸੀ ਨੇ 213, ਭਾਜਪਾ ਨੇ 77 ਅਤੇ ਹੋਰਾਂ ਨੇ ਦੋ ਸੀਟਾਂ ਜਿੱਤੀਆਂ। ਹਾਲਾਂਕਿ ਮਮਤਾ ਬੈਨਰਜੀ ਨੂੰ ਨੰਦੀਗਰਾਮ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਭਾਜਪਾ ਨੇ ਸ਼ੁਹੇਂਦੂ ਅਧਿਕਾਰ ਨੂੰ ਜਿੱਤ ਤੋਂ ਬਾਅਦ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਹੈ।
ਇਹ ਵੀ ਪੜ੍ਹੋ: 3rd Covid Wave: ਕੋਰੋਨਾ ਦੀ ਤੀਜੀ ਲਹਿਰ ਵਿੱਚ ਬੱਚਿਆਂ ਦੇ ਜ਼ਿਆਦਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਘੱਟ, AIIMS-WHO ਦੇ ਸਰਵੇ 'ਚ ਖੁਲਾਸਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin